ਕੈਬਨਿਟ ਦੀ ਸਬ-ਕਮੇਟੀ ਦੀ ਮੀਟਿੰਗ, ਵੱਖ-ਵੱਖ ਵਿਭਾਗਾਂ ਤੋਂ ਕੱਚੇ ਮੁਲਾਜ਼ਮ ਦਾ ਮੰਗਿਆ ਡਾਟਾ, ਰੈਗੂਰਲ ਕਰਨ ਦੀ ਪ੍ਰਕਿਰਿਆ ਸ਼ੁਰੂ

By  Pardeep Singh July 15th 2022 02:25 PM

ਚੰਡੀਗੜ੍ਹ: ਪੰਜਾਬ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਤਿੰਨ ਮੰਤਰੀਆਂ ਸਮੇਤ ਕਈ ਮਾਹਿਰਾਂ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਵਿੱਚ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ 36000 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ।  ਕੈਬਨਿਟ ਸਬ ਕਮੇਟੀ ਨੇ ਵੱਖ-ਵੱਖ ਵਿਭਾਗਾਂ ਤੋਂ ਸਬੰਧਿਤ ਮੁਲਾਜ਼ਮਾਂ ਦਾ ਮੁਕੰਮਲ ਡਾਟਾ ਮੰਗ ਲਿਆ ਹੈ। ਇਹ ਡਾਟਾ ਵੀਰਵਾਰ ਨੂੰ ਕਮੇਟੀ ਦੀ ਮੀਟਿੰਗ ’ਚ ਚਰਚਾ ਤੋਂ ਬਾਅਦ ਮੰਗਿਆ ਗਿਆ ਹੈ।

ਸਬ ਕਮੇਟੀ ਦੀ ਮੀਟਿੰਗ ਦੀ ਅਗਵਾਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਕਹਿਣਾ ਹੈ ਕਿ ਵੱਖ-ਵੱਖ ਵਿਭਾਗਾਂ ਤੋਂ ਕੱਚੇ ਮੁਲਾਜ਼ਮਾਂ ਦਾ ਡਾਟਾ ਮੰਗਵਾਇਆ ਗਿਆ ਤਾਂ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਨੂੰ ਤੇਜ ਕੀਤਾ ਜਾ ਸਕੇ। ਮਿਲੀ ਜਾਣਕਾਰੀ ਅਨੁਸਾਰ ਮੀਟਿੰਗ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿਘ ਮੀਤ ਹੇਅਰ, ਮੁੱਖ ਸਕੱਤਰ ਵੀਕੇ ਜੰਜੂਆਂ ਸਮੇਤ ਕਈ ਸੀਨੀਅਰ ਅਧਿਕਾਰੀ ਤੇ ਕਾਨੂੰਨੀ ਮਾਹਰ ਹਾਜ਼ਰ ਸਨ। ਮੀਟਿੰਗ ’ਚ ਲੰਬੀ ਵਿਚਾਰ-ਚਰਚਾ ਤੋਂ ਬਾਅਦ ਕਮੇਟੀ ਨੇ 36 ਹਜ਼ਾਰ ਕੱਚੇ ਕਾਮਿਆਂ ਦੇ ਨਾਲ ਨਾਲ ਬੋਰਡਾਂ ਤੇ ਕਾਰਪੋਰੇਸ਼ਨਾਂ ’ਚ ਕੰਮ ਕਰ ਰਹੇ ਕਾਮਿਆਂ ਦਾ  ਮੁਕੰਮਲ ਡਾਟਾ ਮੰਗਿਆ ਗਿਆ ਹੈ। ਉਨ੍ਹਾਂ ਨੇ ਵਿਭਾਗਾਂ ਦੇ ਮੁਖੀਆਂ ਨੂੰ ਕਿਹਾ ਹੈ ਕਿ ਜਿਹੜੇ ਮੁਲਾਜ਼ਮ ਸ਼ਰਤਾਂ ਪੂਰੀਆਂ ਕਰਦੇ ਹਨ, ਉਨ੍ਹਾਂ ਦੀ ਪੂਰੀ ਰਿਪੋਰਟ ਦਿੱਤੀ ਜਾਵੇ। ਕਮੇਟੀ ਦੀ ਅਗਲੀ ਮੀਟਿੰਗ ਹੁਣ 19 ਜੁਲਾਈ ਨੂੰ ਤੈਅ ਕੀਤੀ ਗਈ ਹੈ। ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਲੈ ਕੇ ਪੂਰੀ ਤਰ੍ਹਾਂ ਕੰਮ ਕਰ ਰਹੀ ਹੈ। ਇਹ ਵੀ ਪੜ੍ਹੋ:ਅਫ਼ਸਰਸ਼ਾਹੀ 'ਚ ਵੱਡੇ ਫੇਰਬਦਲ, ਵਿਜੀਲੈਂਸ ਦੇ 2 DSP ਦੇ ਤਬਾਦਲੇ -PTC News

Related Post