ਬੰਦੀ ਸਿੰਘਾਂ ਦੀ ਰਿਹਾਈ ਲਈ ਹਿਊਮਨ ਰਾਈਟਸ ਸੰਸਥਾ ਵੱਲੋਂ ਕੈਂਡਲ ਮਾਰਚ  

By  Pardeep Singh September 27th 2022 06:55 PM

ਚੰਡੀਗੜ੍ਹ: ਹਿਊਮਨ ਰਾਈਟਸ ਸੰਸਥਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚੰਡੀਗੜ੍ਹ ਦੇ ਸੈਕਟਰ 17 ਵਿਖੇ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਪ੍ਰਧਾਨ ਜਸਵਿੰਦਰ ਕੌਰ ਸੌਹਲ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਸਿਰਫ ਸਿੱਖਾਂ ਦਾ ਨਿੱਜੀ ਮੁੱਦਾ ਨਹੀਂ ਹੈ, ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ, ਇਸ ਲਈ ਸਾਨੂੰ ਸਾਰਿਆਂ ਨੂੰ  ਜਾਤ-ਪਾਤ ਤੋਂ ਉੱਪਰ ਉੱਠ ਕੇ ਮਨੁੱਖਤਾ ਦੇ ਧਰਮ ਨੂੰ ਅਪਣਾਉਣਾ ਚਾਹੀਦਾ ਹੈ।  ਉਨ੍ਹਾਂ ਦਾ ਕਹਿਣਾ ਹੈ ਕਿ ਬੰਦੀ ਸਿੰਘਾਂ ਨੂੰ ਕਾਨੂੰਨ ਨੇ ਸਜ਼ਾਵਾਂ ਦਿੱਤੀਆਂ ਸਨ ਅਤੇ ਉਹ ਪੂਰੀਆਂ ਵੀ ਕਰ ਚੁੱਕੇ ਹਨ ਉਨ੍ਹਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹਿਊਮਨ ਰਾਈਟਸ ਸੰਸਥਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੈਂਡਲ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਅਪੀਲ ਕਰਦੇ ਹਨ ਜਿਹੜੇ ਸਿੰਘਾਂ ਦੀ ਸਜ਼ਾਵਾਂ ਪੂਰੀਆਂ ਹੋ ਚੁੱਕੀਆ ਹਨ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਭਾਰਤੀ ਸੰਵਿਧਾਨ ਅਨੁਸਾਰ ਜਦੋਂ ਕਿਸੇ ਦੀ ਸਜ਼ਾ ਪੂਰੀ ਹੋ ਜਾਂਦੀ ਹੈ ਤਾਂ ਰਿਹਾਈ ਉਸ ਦਾ ਮਨੁੱਖੀ ਅਧਿਕਾਰ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦਾ ਵੀ ਹੱਕ ਬਣਦਾ ਹੈ ਕਿ ਉਹ ਵੀ ਆਪਣੇ ਪਰਿਵਾਰਾਂ ਵਿੱਚ ਵਾਪਸ ਜਾਣ। ਉਨ੍ਹਾਂ ਨੇ ਕਿਹਾ ਹੈ ਕਿ ਕਈ ਬੰਦੀ ਸਿੰਘਾਂ ਨੇ ਸਜ਼ਾਵਾਂ ਪੂਰੀਆਂ ਕਰ ਲਈਆ ਹਨ ਉਨ੍ਹਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ। ਇਹ ਵੀ ਪੜ੍ਹੋ:ਕਾਂਗਰਸ ਤੇ ਭਾਜਪਾ ਵੱਲੋਂ ਪੰਜਾਬ 'ਚ ਜਮਹੂਰੀ ਤਰੀਕੇ ਨਾਲ ਚੁਣੀ ਸਰਕਾਰ ਨੂੰ ਭੰਗ ਕਰਨ ਲਈ ਪਾਈ ਸਾਂਝ ਕਾਰਨ ਵਿਸ਼ਵਾਸ ਮਤਾ ਜ਼ਰੂਰੀ: ਮੁੱਖ ਮੰਤਰੀ -PTC News

Related Post