ਕੈਪਟਨ ਭ੍ਰਿਸ਼ਟ ਲੋਕਾਂ ਖ਼ਿਲਾਫ਼ ਦੇਣ ਸਬੂਤ, 'ਆਪ' ਸਰਕਾਰ ਕਰੇਗੀ ਸਖ਼ਤ ਕਾਰਵਾਈ : ਹਰਪਾਲ ਚੀਮਾ

By  Ravinder Singh May 29th 2022 01:22 PM

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਭਲਕੇ ਹੋਣ ਵਾਲੀ ਮੁਲਾਕਾਤ ਦਾ ਮਾਮਲਾ ਕਾਫੀ ਭਖ ਰਿਹਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਹਰਪਾਲ ਚੀਮਾ ਨੇ ਕੈਪਟਨ ਨੂੰ ਭ੍ਰਿਸ਼ਟਾਚਾਰ ਦੇ ਸਬੂਤ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਸਰਕਾਰ ਭ੍ਰਿਸ਼ਟ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕਰੇਗੀ। ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਕਿਸੇ ਵੀ ਪੱਧਰ 'ਤੇ ਭ੍ਰਿਸ਼ਟਾਚਾਰ ਸਵੀਕਾਰ ਨਹੀਂ ਕਰੇਗੀ। ਕੈਪਟਨ ਭ੍ਰਿਸ਼ਟ ਲੋਕਾਂ ਖ਼ਿਲਾਫ਼ ਦੇਣ ਸਬੂਤ, 'ਆਪ' ਸਰਕਾਰ ਕਰੇਗੀ ਸਖ਼ਤ ਕਾਰਵਾਈ : ਹਰਪਾਲ ਚੀਮਾਚੀਮਾ ਦਾ ਇਹ ਬਿਆਨ ਕੈਪਟਨ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਤੋਂ ਪਹਿਲਾਂ ਆਇਆ ਹੈ। ਪੰਜਾਬ ਲੋਕ ਕਾਂਗਰਸ ਦੇ ਮੁਖੀ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਦੀ ਹੀ ਵੱਡਾ ਖ਼ੁਲਾਸਾ ਕਰਨ ਵਾਲੇ ਹਨ। ਕੈਪਟਨ ਦੀ ਇਸ ਬਾਜ਼ੀ ਨੇ ਕਈ ਕਾਂਗਰਸੀਆਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਦਰਅਸਲ ਕੈਪਟਨ ਆਪਣੀ ਪਤਨੀ ਪ੍ਰਨੀਤ ਕੌਰ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ। ਇਸ ਦੌਰਾਨ ਉਹ ਸਾਬਕਾ ਭ੍ਰਿਸ਼ਟ ਮੰਤਰੀਆਂ ਤੇ ਵਿਧਾਇਕਾਂ ਦੀ ਸੂਚੀ ਸੌਂਪਣਗੇ। ਖਾਸ ਤੌਰ ਉਤੇ ਜਿਹੜੇ ਲੋਕ ਪਿਛਲੀ (ਕਾਂਗਰਸ) ਸਰਕਾਰ ਦੇ ਕਾਰਜਕਾਲ ਦੌਰਾਨ ਰੇਤ ਦੀ ਨਾਜਾਇਜ਼ ਮਾਈਨਿੰਗ 'ਚ ਸ਼ਾਮਲ ਸਨ। ਇਸ ਵਿੱਚ 6 ਮੰਤਰੀਆਂ ਦੇ ਨਾਂ ਸਾਹਮਣੇ ਆ ਰਹੇ ਹਨ। ਕੈਪਟਨ ਭ੍ਰਿਸ਼ਟ ਲੋਕਾਂ ਖ਼ਿਲਾਫ਼ ਦੇਣ ਸਬੂਤ, 'ਆਪ' ਸਰਕਾਰ ਕਰੇਗੀ ਸਖ਼ਤ ਕਾਰਵਾਈ : ਹਰਪਾਲ ਚੀਮਾ ਇਸ ਤੋਂ ਇਲਾਵਾ ਕੈਪਟਨ ਸ਼ਰਾਬ ਦਾ L1 ਦਾ ਠੇਕਾ ਲੈਣ ਵਾਲੇ ਵਿਅਕਤੀ ਦਾ ਵੀ ਪਰਦਾਫਾਸ਼ ਕਰ ਸਕਦੇ ਹਨ। ਕੈਪਟਨ ਦੇ ਇਸ ਕਦਮ ਤੋਂ ਕਈ ਕਾਂਗਰਸੀਆਂ ਦੇ ਸਾਹ ਸੁੱਕੇ ਪਏ ਹਨ। ਉਨ੍ਹਾਂ ਨੂੰ ਡਰ ਹੈ ਕਿ ਕਿਤੇ ਕੈਪਟਨ ਉਨ੍ਹਾਂ ਦਾ ਨਾਮ ਨਾ ਲੈ ਦੈਣ। ਇਹ ਡਰ ਇਸ ਲਈ ਵੀ ਜ਼ਿਆਦਾ ਹੈ ਕਿਉਂਕਿ ਮੁੱਖ ਮੰਤਰੀ ਮਾਨ ਨੇ ਆਪਣੀ ਕੈਬਨਿਟ ਦੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਬਰਖਾਸਤ ਕਰ ਮਾਮਲਾ ਵੀ ਦਰਜ ਕਰਵਾ ਦਿੱਤਾ। ਇਹ ਮੰਤਰੀ ਹੁਣ ਰੋਪੜ ਜੇਲ੍ਹ ਵਿੱਚ ਹੈ। ਕੈਪਟਨ ਭ੍ਰਿਸ਼ਟ ਲੋਕਾਂ ਖ਼ਿਲਾਫ਼ ਦੇਣ ਸਬੂਤ, 'ਆਪ' ਸਰਕਾਰ ਕਰੇਗੀ ਸਖ਼ਤ ਕਾਰਵਾਈ : ਹਰਪਾਲ ਚੀਮਾਜ਼ਿਕਰਯੋਗ ਹੈ ਕਿ ਕੈਪਟਨ ਨੇ ਕਾਂਗਰਸ ਸਰਕਾਰ ਵੇਲੇ ਕੁਝ ਕਾਂਗਰਸੀ ਨੇਤਾਵਾਂ ਦੀ ਰੇਤ ਮਾਫੀਆ ਵਿੱਚ ਸ਼ਮੂਲੀਅਤ ਦੀ ਗੱਲ ਕੀਤੀ ਸੀ। ਹੁਣ ਕਾਂਗਰਸੀ ਨੇਤਾ ਕਹਿ ਰਹੇ ਹਨ ਕਿ ਉਨ੍ਹਾਂ ਦੇ ਨਾਮ ਨਸ਼ਰ ਕਰਨ ਜਾਂ ਕਾਂਗਰਸ ਨੂੰ ਭੰਡਣਾ ਬੰਦ ਕਰਨ। ਇਹ ਵੀ ਪੜ੍ਹੋ : ਪੰਜਾਬ 'ਚ ਵਧਣ ਲੱਗਾ ਕੋਰੋਨਾ ਦਾ ਕਹਿਰ, 3 ਦਿਨਾਂ 'ਚ ਐਕਟਿਵ ਕੇਸ 109 ਤੋਂ ਵਧ ਕੇ ਹੋਏ 130

Related Post