ਮਨੀਸ਼ ਸਿਸੋਦੀਆ ਤੋਂ CBI ਦੀ ਪੁੱਛਗਿੱਛ ਅੱਜ, CM ਕੇਜਰੀਵਾਲ ਨੇ ਕਿਹਾ- ਗ੍ਰਿਫ਼ਤਾਰੀ ਦੀ ਤਿਆਰੀ
Delhi Excise Policy: ਦਿੱਲੀ ਵਿੱਚ ਕੇਜਰੀਵਾਲ ਸਰਕਾਰ ਦੀ ਸ਼ਰਾਬ ਨੀਤੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਨੇ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਅੱਜ 11 ਵਜੇ ਪੁੱਛਗਿੱਛ ਲਈ ਤਲਬ ਕੀਤਾ ਹੈ। ਹਾਲਾਂਕਿ, ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਸੀਬੀਆਈ ਨੇ ਸਿਸੋਦੀਓ ਨੂੰ ਗ੍ਰਿਫਤਾਰ ਕਰਨ ਲਈ ਬੁਲਾਇਆ ਹੈ। ਮਨੀਸ਼ ਸਿਸੋਦੀਆ ਸੀਬੀਆਈ ਹੈੱਡਕੁਆਰਟਰ ਲਈ ਰਵਾਨਾ ਹੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਦਫ਼ਤਰ ਪੁੱਜੇ। ਸਿਸੋਦੀਆ ਨੇ ਪਹਿਲਾਂ ਕਿਹਾ ਕਿ ਉਨ੍ਹਾਂ ਦੀ ਤਿਆਰੀ ਮੈਨੂੰ ਗ੍ਰਿਫਤਾਰ ਕਰਨ ਦੀ ਹੈ।
ਘਰ ਵਿੱਚ ਰੇਡ ,ਪਿੰਡ ਵਿੱਚ ਰੇਡ ਪਰ ਕੁਝ ਨਹੀਂ ਮਿਲਿਆ। ਇਸ ਪੂਰੇ ਮਾਮਲੇ ਨੂੰ ਫਰਜ਼ੀ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਉਹ ਮੈਨੂੰ ਜੇਲ੍ਹ 'ਚ ਡੱਕ ਰਹੇ ਹਨ ਤਾਂ ਜੋ ਮੈਂ ਗੁਜਰਾਤ ਨਾ ਜਾ ਸਕਾਂ। ਦਿੱਲੀ ਦੇ ਉਪ ਮੁੱਖ ਮੰਤਰੀ ਨੇ ਕਿਹਾ ਕਿ ਗੁਜਰਾਤ ਵਿੱਚ ਸਕੂਲ ਦੀ ਹਾਲਤ ਖ਼ਰਾਬ ਹੈ। ਨੌਜਵਾਨ ਬੇਰੁਜ਼ਗਾਰ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਚੋਣਾਂ ਵਿੱਚ ਭਾਜਪਾ ਹਾਰ ਰਹੀ ਹੈ, ਇਸ ਲਈ ਉਹ ਮੈਨੂੰ ਜੇਲ੍ਹ ਵਿੱਚ ਡੱਕ ਦੇਣਗੇ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਗੁਜਰਾਤ ਚੋਣਾਂ ਆਮ ਆਦਮੀ ਹੀ ਲੜ ਰਿਹਾ ਹੈ।
ਇਸ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ- ਮਨੀਸ਼ ਦੇ ਘਰ ਛਾਪੇਮਾਰੀ 'ਚ ਕੁਝ ਨਹੀਂ ਮਿਲਿਆ, ਬੈਂਕ ਦੇ ਲਾਕਰ 'ਚੋਂ ਕੁਝ ਨਹੀਂ ਮਿਲਿਆ। ਉਨ੍ਹਾਂ ਖਿਲਾਫ ਦਰਜ ਕੇਸ ਪੂਰੀ ਤਰ੍ਹਾਂ ਝੂਠਾ ਹੈ, ਉਨ੍ਹਾਂ ਨੂੰ ਚੋਣ ਪ੍ਰਚਾਰ ਲਈ ਗੁਜਰਾਤ ਜਾਣਾ ਪਿਆ। ਉਸ ਨੂੰ ਰੋਕਣ ਲਈ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ ਪਰ ਚੋਣ ਪ੍ਰਚਾਰ ਨਹੀਂ ਰੁਕੇਗਾ। ਗੁਜਰਾਤ ਦਾ ਹਰ ਵਿਅਕਤੀ ਅੱਜ "ਆਪ" ਦਾ ਪ੍ਰਚਾਰ ਕਰ ਰਿਹਾ ਹੈ।