CBSE 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਦਾ ਵੱਡਾ ਐਲਾਨ

By  Shanker Badra December 31st 2020 07:51 PM

ਨਵੀਂ ਦਿੱਲੀ : ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਅੱਜ ਸੀ.ਬੀ.ਐੱਸ.ਈ.10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਐਲਾਨ ਕਰ ਦਿੱਤਾ ਹੈ ,ਜਿਸ ਦੀ ਵਿਦਿਆਰਥੀਆਂ ਨੂੰ ਕਾਫ਼ੀ ਸਮੇਂ ਤੋਂ ਉਡੀਕ ਸੀ। [caption id="attachment_462473" align="aligncenter"]CBSE board exams 2021 from May 4 to June 10, results around July 15 CBSE 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਦਾ ਵੱਡਾ ਐਲਾਨ[/caption] ਪੜ੍ਹੋ ਹੋਰ ਖ਼ਬਰਾਂ : ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਖ਼ਤਮ , ਸਰਕਾਰ ਨੇ ਮੰਨੀਆਂ ਕਿਸਾਨਾਂ ਦੀਆਂ 2 ਮੰਗਾਂ ਜਾਣਕਾਰੀ ਅਨੁਸਾਰ ਸੀਬੀਐਸਈ 10ਵੀ ਤੇ 12 ਵੀ ਦੀਆਂ ਪ੍ਰੀਖਿਆਵਾਂ 4 ਮਈ ਤੋਂ ਸ਼ੁਰੂ ਹੋਣਗੀਆਂ ਅਤੇ 10 ਜੂਨ ਤੱਕ ਪ੍ਰੀਖਿਆ ਪੂਰੀ ਤਰ੍ਹਾਂ ਖ਼ਤਮ ਹੋ ਜਾਣਗੀਆਂ। ਸਿੱਖਿਆ ਮੰਤਰੀ ਨੇ ਕਿਹਾ ਕਿ ਬੋਰਡ ਦੀਆਂ ਪ੍ਰੀਖਿਆਵਾਂ ਆਨਲਾਈਨ ਨਹੀਂ ਹੋਣਗੀਆਂ ਅਤੇ ਇਹ ਪ੍ਰੀਖਿਆ ਕੋਵਿਡ -19 ਪ੍ਰੋਟੋਕੋਲ ਦੇ ਤਹਿਤ ਆਯੋਜਿਤ ਕੀਤੀਆਂ ਜਾਣਗੀਆਂ। [caption id="attachment_462471" align="aligncenter"]CBSE board exams 2021 from May 4 to June 10, results around July 15 CBSE 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਦਾ ਵੱਡਾ ਐਲਾਨ[/caption] ਇਸ ਦੇ ਨਾਲ ਹੀ ਪ੍ਰੈਕਟੀਕਲ ਪ੍ਰੀਖਿਆਵਾਂ 1 ਮਾਰਚ ਤੋਂ ਸ਼ੁਰੂ ਹੋਣਗੀਆਂ। ਇਸ ਤੋਂ ਬਾਅਦ15 ਜੁਲਾਈ ਤੱਕ ਨਤੀਜੇ ਆ ਜਾਣਗੇ। ਉਨ੍ਹਾਂ ਕਿਹਾ ਕਿ ਮੌਜੂਦਾ ਕੋਰੋਨਾ ਮਹਾਂਮਾਰੀ ਦੀਆਂ ਮੁਸ਼ਕਲਾਂ ਦੌਰਾਨ ਕਈ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਤਰੀਕਾਂ ਦਾ ਫੈਸਲਾ ਲਿਆ ਗਿਆ ਹੈ। [caption id="attachment_462474" align="aligncenter"]CBSE board exams 2021 from May 4 to June 10, results around July 15 CBSE 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਦਾ ਵੱਡਾ ਐਲਾਨ[/caption] ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਰਕਾਰ ਵੱਲੋਂ Night ਕਰਫ਼ਿਊ ਨੂੰ ਲੈ ਕੇ ਵੱਡੀ ਰਾਹਤ , ਇਸ ਰਾਤ ਤੋਂ ਨਹੀਂ ਲੱਗੇਗਾ ਕਰਫ਼ਿਊ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਕੋਰੋਨਾ ਕਾਲ 'ਚ ਅਸੀਂ ਵਿਦਿਆਰਥੀਆਂ ਨਾਲ ਸੋਸ਼ਲ ਮੀਡੀਆ 'ਤੇ ਗੱਲਬਾਤ ਕਰਦੇ ਰਹੇ। ਅਸੀਂ ਜੇ.ਈ.ਈ. ਅਤੇ ਨੀਟ ਦੀ ਪ੍ਰੀਖਿਆ ਨੂੰ ਕਰਵਾਇਆ।ਸਿੱਖਿਆ ਮੰਤਰੀ 'ਨਿਸ਼ਾਂਕ' ਨੇ ਕਿਹਾ ਕਿ ਪ੍ਰੀਖਿਆਵਾਂ ਗ੍ਰਹਿ ਮਾਮਲਿਆਂ ਅਤੇ ਸਿਹਤ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲਈਆਂ ਜਾਣਗੀਆਂ। -PTCNews

Related Post