ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹਮਲੇ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ, ਚੱਲਦੀ ਗੱਡੀ 'ਚੋਂ ਦਾਗਿਆ ਗਿਆ ਸੀ ਰਾਕੇਟ
ਚੰਡੀਗੜ੍ਹ, 11 ਮਈ: ਮੋਹਾਲੀ 'ਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹੋਏ ਹਮਲੇ ਦੀ ਪਹਿਲੀ ਸੀਸੀਟੀਵੀ ਫੁਟੇਜ ਸਾਹਮਣੇ ਆ ਚੁੱਕੀ ਹੈ। ਵੀਡੀਓ ਵਿਚ ਦਿੱਖ ਰਿਹਾ ਹੈ ਕਿ ਹਮਲਾਵਰਾਂ ਨੇ ਚੱਲਦੀ ਗੱਡੀ ਤੋਂ ਰਾਕੇਟ ਦਾਗਿਆ ਸੀ। ਜਦੋਂ ਧਮਾਕਾ ਹੋਇਆ ਤਾਂ ਉਥੋਂ ਦੀ ਕਥਿਤ ਗੱਡੀ ਲੰਘਦੀ ਦਿਖਾਈ ਦੇ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਦੀ ਆਬਕਾਰੀ ਟੀਮ ਵੱਲੋਂ ਬੇਟ ਏਰੀਏ 'ਚ ਛਾਪੇਮਾਰੀ, 2.80 ਲੱਖ ਕਿਲੋਗ੍ਰਾਮ ਲਾਹਣ ਬਰਾਮਦ
ਇਸ ਮਾਮਲੇ ਵਿਚ ਪੁਲਿਸ ਨੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਚ ਪਹਿਲਾ ਨਾਂਅ ਨਿਸ਼ਾਨ ਸਿੰਘ ਦਾ ਹੈ, ਜੋ ਤਰਨਤਾਰਨ ਦੇ ਭਿੱਖੀਵਿੰਡ ਦਾ ਰਹਿਣ ਵਾਲਾ ਹੈ। ਉਸ ਖ਼ਿਲਾਫ਼ ਕਈ ਕੇਸ ਦਰਜ ਹਨ ਤੇ ਕਰੀਬ ਡੇਢ ਮਹੀਨਾ ਪਹਿਲਾਂ ਜ਼ਮਾਨਤ 'ਤੇ ਬਾਹਰ ਆਇਆ ਸੀ।
ਪੁੱਛਗਿੱਛ ਮਗਰੋਂ ਨਿਸ਼ਾਨ ਦੇ ਜੀਜੇ ਸੋਨੂੰ ਨੂੰ ਵੀ ਅੰਮ੍ਰਿਤਸਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਤੇ ਇਸ ਦੇ ਨਾਲ ਹੀ ਮੋਹਾਲੀ ਪੁਲਿਸ ਨੇ ਤਰਨਤਾਰਨ ਦੇ ਪਿੰਡ ਮਹਿੰਦੀਪੁਰ ਦੇ ਰਹਿਣ ਵਾਲੇ ਜਗਰੂਪ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਉਸ ਖ਼ਿਲਾਫ਼ ਵੀ ਪਹਿਲਾਂ ਵੀ ਕਤਲ ਦਾ ਕੇਸ ਦਰਜ ਹੈ ਤੇ ਉਹ ਪੈਰੋਲ 'ਤੇ ਬਾਹਰ ਆਇਆ ਹੋਇਆ ਸੀ।
ਇਹ ਵੀ ਪੜ੍ਹੋ: Sikh Minority Status ਨੂੰ ਭਾਰਤ ਸਰਕਾਰ ਵੱਲੋਂ ਖਤਮ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ - ਗਿਆਨੀ ਹਰਪ੍ਰੀਤ ਸਿੰਘ