ਕੇਂਦਰ ਵੱਲੋਂ ਝੋਨੇ ਦੇ ਬਿਜਾਈ ਸੀਜ਼ਨ ਲਈ ਕੋਲੇ ਦੀ ਨਿਰਵਿਘਨ ਸਪਲਾਈ ਦਾ ਭਰੋਸਾ

By  Pardeep Singh May 28th 2022 07:37 AM -- Updated: May 28th 2022 08:04 AM

ਚੰਡੀਗੜ੍ਹ :ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ETO ਨੇ ਦਾਅਵਾ ਕੀਤਾ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਬਿਜਲੀ ਅਤੇ ਕੋਲਾ ਮੰਤਰੀਆਂ ਵਲੋਂ ਸੂਬੇ ਨੂੰ ਝੋਨੇ ਦੇ ਬਿਜਾਈ ਸੀਜ਼ਨ ਲਈ ਕੋਲੇ ਦੀ ਸਮੇਂ ਸਿਰ ਅਤੇ ਬਾਕਾਇਦਾ ਸਪਲਾਈ ਦਾ ਭਰੋਸਾ ਦਿੱਤਾ ਗਿਆ ਹੈ । ਇਹ ਭਰੋਸਾ ਕੇਂਦਰੀ ਬਿਜਲੀ ਅਤੇ ਗੈਰ-ਨਵਿਆਉਣਯੋਗ ਊਰਜਾ ਮੰਤਰੀ ਰਾਜ ਕੁਮਾਰ ਸਿੰਘ ਅਤੇ ਕੇਂਦਰੀ ਕੋਲਾ ਮੰਤਰੀ ਪ੍ਰਹਿਲਾਦ ਜੋਸ਼ੀ ਦੀ ਸਹਿ-ਪ੍ਰਧਾਨਗੀ ਹੇਠ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬ ਸਮੇਤ ਸੂਬਿਆਂ ਨਾਲ ਹੋਈ ਸਮੀਖਿਆ ਮੀਟਿੰਗ ਦੌਰਾਨ ਦਿੱਤਾ ਗਿਆ।

  ਮੀਟਿੰਗ ਦੌਰਾਨ ਝੋਨੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਨੂੰ ਕੋਲੇ ਦੀ ਨਿਯਮਤ ਸਪਲਾਈ ਦੀ ਲੋੜ ' ਤੇ ਜ਼ੋਰ ਦਿੰਦਿਆਂ ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਆਉਣ ਵਾਲੇ ਸੀਜ਼ਨ ਦੇ ਮੱਦੇਨਜ਼ਰ ਸਮੇਂ ਸਿਰ ਕੋਲੇ ਦੀ ਸਪਲਾਈ ਲਈ ਆਖਿਆ।ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੇਸ਼ ਭਰ ਵਿੱਚ ਕੋਲੇ ਦੀ ਮੌਜੂਦਾ ਸਥਿਤੀ ਬਾਰੇ ਸੂਬੇ ਦੀਆਂ ਚਿੰਤਾਵਾਂ ਦਾ ਪ੍ਰਗਟਾਵਾ ਕਰਦਿਆਂ ਕੇਂਦਰ ਨੂੰ ਬਿਜਲੀ ਦੀ ਕਿੱਲਤ ਦੇ ਲੰਬੇ ਸਮੇਂ ਦੇ ਹੱਲ ਲਈ ਬਦਲਵੇਂ ਪ੍ਰਬੰਧ ਕਰਨ ਦੀ ਅਪੀਲ ਕੀਤੀ ।        

ਉਨ੍ਹਾਂ ਕਿਹਾ ਕਿ ਸਾਡੇ ਕਿਸਾਨ 14 ਜੂਨ ਤੋਂ ਝੋਨੇ ਦੀ ਬਿਜਾਈ ਕਰਨਗੇ ਅਤੇ ਅਸੀਂ ਉਨ੍ਹਾਂ ਲਈ ਬਿਜਾਈ ਦੇ ਸੁਚਾਰੂ ਅਤੇ ਸੁਚੱਜੇ ਤਜਰਬੇ ਨੂੰ ਯਕੀਨੀ ਬਣਾਉਣ ਵਾਸਤੇ ਪੂਰੀ ਤਰ੍ਹਾਂ ਤਿਆਰ ਹਾਂ, ਜਿਸ ਲਈ ਅਸੀਂ ਕੇਂਦਰ ਸਰਕਾਰ ਨੂੰ ਕੋਲੇ ਦੀ ਲੋੜੀਂਦੀ ਸਪਲਾਈ ਦੇ ਰੂਪ ਵਿੱਚ ਸਮੇਂ ਸਿਰ ਹਰ ਸਹਾਇਤਾ ਦੇਣ ਦੀ ਬੇਨਤੀ ਕੀਤੀ ਹੈ। ਮੰਤਰੀ ਨੇ ਅੱਗੇ ਕਿਹਾ ਕਿ ਬਿਜਾਈ ਲਈ ਬਿਜਲੀ ਦੀ ਸਿਖਲਰੀ ਮੰਗ ਨੂੰ ਪੂਰਾ ਕਰਨ ਲਈ ਸਾਨੂੰ ਰੋਜ਼ਾਨਾ 20 ਰੈਕ ਕੋਲੇ ਦੀ ਲੋੜ ਹੈ।ਕੇਂਦਰੀ ਮੰਤਰੀਆਂ ਦੇ ਠੋਸ ਯਤਨਾਂ ਲਈ ਉਨ੍ਹਾਂ ਦਾ ਧੰਨਵਾਦ ਕਰਦੇ ਹੋਏ ਬਿਜਲੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਸਾਡੀਆਂ ਸਾਰੀਆਂ ਮੰਗਾਂ ਨੂੰ ਹੱਲ ਕਰਨ ਲਈ ਕੇਂਦਰ ਵੱਲੋਂ ਇਸ ਮੁੱਦੇ ਦਾ ਇੱਕ ਵਿਹਾਰਕ ਹੱਲ ਯਕੀਨੀ ਬਣਾਇਆ ਜਾਵੇਗਾ।

  ਅਜਿਹਾ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕੇਂਦਰੀ ਮੰਤਰੀਆਂ ਨਾਲ ਬੀਤੇ ਦਿਨੀਂ ਵੀਡੀਓ ਕਾਨਫਰੰਸਿੰਗ ਰਾਹੀਂ ਦੱਸਿਆ:- ਰਾਜਪੁਰਾ ਥਰਮਲ ਪਲਾਂਟ 24.6 ਦਿਨਾਂ ਦਾ ਕੋਲਾ ਤਲਵੰਡੀ ਸਾਬੋ ਥਰਮਲ ਪਲਾਂਟ 5.5 ਦਿਨਾਂ ਦਾ ਕੋਲਾ ਜੀ ਵੀ ਕੇ ਗੋਇੰਦਵਾਲ ਸਾਹਿਬ 6.4 ਦਿਨਾਂ ਦਾ ਕੋਲਾ ਲਹਿਰਾ ਮੁਹੱਬਤ 11.9 ਦਿਨਾਂ ਦਾ ਕੋਲਾ ਰੋਪੜ ਥਰਮਲ ਪਲਾਂਟ 10.4 ਦਿਨਾਂ ਦਾ ਕੋਲਾ ਇਹ ਵੀ ਪੜ੍ਹੋ:ਬਿਜਲੀ ਚੋਰੀ ਕਰਨ ਵਾਲਿਆਂ 'ਤੇ ਪਾਵਰਕਾਮ ਦੀ ਵੱਡੀ ਕਾਰਵਾਈ, 72 ਲੱਖ ਤੋਂ ਵਧੇਰੇ ਲਗਾਏ ਜੁਰਮਾਨੇ -PTC News

Related Post