ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਰਾਬ ਦੀਆਂ ਬੋਤਲਾਂ 'ਤੇ ਈ-ਵਾਹਨ ਸੈੱਸ ਲਗਾਉਣ ਦਾ ਫੈਸਲਾ

By  Pardeep Singh March 5th 2022 10:53 AM

ਚੰਡੀਗੜ੍ਹ:ਪ੍ਰਸ਼ਾਸਨ ਵੱਲੋਂ ਸਾਲ 2022-23 ਲਈ ਆਬਕਾਰੀ ਨੀਤੀ ਵਿੱਚ ਕਈ ਤਰ੍ਹਾਂ ਦੇ ਬਦਲਾਅ ਕੀਤੇ ਹਨ। ਪ੍ਰਸ਼ਾਸਨ ਨੇ ਸਾਲ 2022-23 ਦੀ ਆਬਕਾਰੀ ਨੀਤੀ ਵਿੱਚ ਸ਼ਰਾਬ ਪੀਣ ਅਤੇ ਪਿਲਾਉਣ ਲਈ ਬਿਹਤਰ ਵਿਕਲਪਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ। ਪ੍ਰਸ਼ਾਸਨ ਨੇ ਆਪਣੀ ਈ-ਵਾਹਨ ਨੀਤੀ ਨੂੰ ਅੱਗੇ ਵਧਾਉਣ ਲਈ ਪੈਸਾ ਇਕੱਠਾ ਕਰਨ ਲਈ ਸ਼ਰਾਬ ਦੀਆਂ ਬੋਤਲਾਂ 'ਤੇ ਈ-ਵਾਹਨ ਸੈੱਸ ਲਗਾਉਣ ਦਾ ਫੈਸਲਾ ਕੀਤਾ ਹੈ। ਇਹ ਸੈੱਸ ਬੋਤਲ ਦੀ ਕੀਮਤ ਅਤੇ ਬ੍ਰਾਂਡ ਦੇ ਆਧਾਰ 'ਤੇ ਪ੍ਰਤੀ ਬੋਤਲ 2 ਰੁਪਏ ਤੋਂ 40 ਰੁਪਏ ਤੱਕ ਹੋਵੇਗਾ। ਚੰਡੀਗੜ੍ਹ ਪ੍ਰਸ਼ਾਸਨ ਨੇ ਆਪਣੀ ਈ-ਵਾਹਨ ਨੀਤੀ ਤਹਿਤ ਇਹ ਸੈੱਸ ਵਸੂਲਣ ਦਾ ਫੈਸਲਾ ਕੀਤਾ ਹੈ।   ਪ੍ਰਸ਼ਾਸਨ ਨੇ ਦਾਅਵਾ ਕੀਤਾ ਹੈ ਕਿ ਇਸ ਨਵੀਂ ਨੀਤੀ ਵਿੱਚ ਖਪਤਕਾਰਾਂ, ਸ਼ਰਾਬ ਨਿਰਮਾਤਾਵਾਂ, ਥੋਕ ਵਿਕਰੇਤਾਵਾਂ, ਪ੍ਰਚੂਨ ਵਿਕਰੇਤਾਵਾਂ ਅਤੇ ਸਰਕਾਰ ਦੀਆਂ ਉਮੀਦਾਂ ਵਿਚਕਾਰ ਸੰਤੁਲਨ ਬਣਾਇਆ ਗਿਆ ਹੈ। ਇਹ ਵੀ ਪੜ੍ਹੋ:ਦੇਸ਼ 'ਚ ਕੋਰੋਨਾ ਨੂੰ ਪਈ ਠੱਲ, 5,921 ਨਵੇਂ ਕੇਸ, 289 ਮੌਤਾਂ -PTC News

Related Post