ਅੱਜ ਤੋਂ ਸ਼ਹੀਦ ਭਗਤ ਸਿੰਘ ਦੇ ਨਾਮ ਨਾਲ ਜਾਣਿਆ ਜਾਵੇਗਾ ਚੰਡੀਗੜ੍ਹ ਦਾ ਹਵਾਈ ਅੱਡਾ

By  Riya Bawa September 28th 2022 10:34 AM -- Updated: September 28th 2022 10:42 AM

ਚੰਡੀਗੜ੍ਹ: ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਅੱਜ ਬਦਲਿਆ ਜਾਵੇਗਾ। ਇਸ ਦੇ ਨਾਲ ਹੀ ਏਅਰਪੋਰਟ ਦੇ ਨਾਮਕਰਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਕਾਰ ਵਿਚਾਲੇ ਸੱਤ ਸਾਲ ਪੁਰਾਣਾ ਡੈੱਡਲਾਕ ਵੀ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ। ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਨਿਰਮਲਾ ਸੀਤਾਰਮਨ ਅੱਜ ਸਵੇਰੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣਗੇ। ਇਸ ਦੇ ਲਈ ਏਅਰਪੋਰਟ 'ਤੇ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। Chandigarh International Airport resumes international flights - PTC News ਇਸ ਪ੍ਰੋਗਰਾਮ ਵਿੱਚ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੇਂਦਰੀ ਰਾਜ ਮੰਤਰੀ ਸੜਕ ਆਵਾਜਾਈ ਅਤੇ ਰਾਜਮਾਰਗ ਅਤੇ ਸ਼ਹਿਰੀ ਹਵਾਬਾਜ਼ੀ, ਸੇਵਾਮੁਕਤ ਜਨਰਲ ਡਾ. ਵਿਜੇ ਕੁਮਾਰ ਸਿੰਘ, ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿੱਜ, ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਅਤੇ ਆਨੰਦਪੁਰ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਮੌਜੂਦ ਰਹਿਣਗੇ। PTC News-Latest Punjabi news ਇਹ ਵੀ ਪੜ੍ਹੋ: ਲੁਧਿਆਣਾ STF ਦੇ ਹੱਥ ਲੱਗੀ ਵੱਡੀ ਸਫ਼ਲਤਾ, ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 25 ਸਤੰਬਰ ਨੂੰ ਆਪਣੇ 'ਮਨ ਕੀ ਬਾਤ' ਰੇਡੀਓ ਪ੍ਰੋਗਰਾਮ ਦੌਰਾਨ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਦਾ ਐਲਾਨ ਕੀਤਾ ਸੀ। ਹਰਿਆਣਾ ਨੇ ਇਤਰਾਜ਼ ਕੀਤਾ ਸੀ ਕਿ ਹਵਾਈ ਅੱਡੇ ਦਾ ਨਾਂ ਚੰਡੀਗੜ੍ਹ ਦੇ ਨਾਂ 'ਤੇ ਰੱਖਿਆ ਜਾਣਾ ਚਾਹੀਦਾ ਹੈ ਕਿਉਂਕਿ ਇਹ ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਹੈ। ਭੁਪਿੰਦਰ ਸਿੰਘ ਹੁਰਾਂ ਨੇ ਇਸ ਦਾ ਨਾਂ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਹਾਮੀ ਭਰੀ ਸੀ। -PTC News

Related Post