ਗਰਮੀ ਕਾਰਨ ਆਂਗਨਵਾੜੀ ਸੈਂਟਰਾਂ ਦਾ ਬਦਲਿਆ ਸਮਾਂ

By  Ravinder Singh May 19th 2022 08:11 AM

ਚੰਡੀਗੜ੍ਹ : ਅੱਤ ਦੀ ਗਰਮੀ ਕਾਰਨ ਪੰਜਾਬ ਸਰਕਾਰ ਨੇ ਆਂਗਨਵਾੜੀ ਸੈਂਟਰਾਂ ਵਿੱਚ ਬੱਚਿਆਂ ਦਾ ਸਮਾਂ ਬਦਲ ਦਿੱਤਾ ਹੈ। 31 ਮਈ ਤੱਕ ਆਂਗਨਵਾੜੀ ਸੈਂਟਰਾਂ ਵਿੱਚ ਬੱਚਿਆਂ ਦਾ ਸਮਾਂ 8 ਵਜੇ ਤੋਂ 11 ਵਜੇ ਤੱਕ ਕਰ ਦਿੱਤਾ ਗਿਆ ਹੈ। ਹਾਲਾਂਕਿ ਆਂਗਨਵਾੜੀ ਵਰਕਰ ਅਤੇ ਹੈਲਪਰ ਪਹਿਲਾਂ ਦੀ ਤਰ੍ਹਾਂ 8 ਤੋਂ 12 ਵਜੇ ਤੱਕ ਆਪਣੀ ਡਿਊਟੀ ਉਤੇ ਆਉਣਗੇ। ਸਰਕਾਰ ਵੱਲੋਂ ਜਾਰੀ ਹੁਕਮਾਂ ਤਹਿਤ ਗਰਮੀ ਤੋਂ ਬਚਾਓ ਲਈ ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਦਾ ਸਮਾਂ 31-5-22 ਤੱਕ 8 ਤੋਂ 11 ਵਜੇ ਤੱਕ ਕੀਤਾ ਜਾਂਦਾ ਹੈ। ਗਰਮੀ ਕਾਰਨ ਆਂਗਨਵਾੜੀ ਸੈਂਟਰਾਂ ਦਾ ਬਦਲਿਆ ਸਮਾਂ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਤਾਂ ਬਦਲ ਦਿੱਤਾ ਸੀ ਪਰ ਆਂਗਨਵਾੜੀ ਸੈਂਟਰਾਂ ਦਾ ਸਮਾਂ ਨਹੀਂ ਬਦਲਿਆ ਸੀ, ਜਿਸ ਕਾਰਨ ਆਂਗਨਵਾੜੀ ਵਰਕਰਾਂ ਵਿੱਚ ਭਾਰੀ ਰੋਸ ਸੀ। ਜਥੇਬੰਦੀ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਸੀ ਕਿ ਵਧ ਰਹੀ ਗਰਮੀ ਨੂੰ ਦੇਖਦਿਆਂ ਹੋਇਆਂ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ ਪਰ ਆਂਗਣਵਾੜੀ ਸੈਂਟਰਾਂ ਦਾ ਸਮਾਂ ਨਹੀਂ ਬਦਲਿਆ ਗਿਆ। ਜਥੇਬੰਦੀ ਦੇ ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਗਰਮੀ ਨੂੰ ਦੇਖਦਿਆਂ ਹੋਇਆਂ ਜੇ ਸਮੇਂ ਦੀ ਤਬਦੀਲੀ ਨਹੀਂ ਕੀਤੀ ਤਾਂ ਮਜਬੂਰਨ ਸੰਘਰਸ਼ ਸ਼ੁਰੂ ਕਰਨਾ ਪਵੇਗਾ। ਉਨ੍ਹਾਂ ਨੇ ਕਿਹਾ ਕਿ ਅੱਤ ਦੀ ਗਰਮੀ ਵਿੱਚ ਬੱਚੇ ਆਉਣ ਲਈ ਮਜਬੂਰ ਹਨ ਅਤੇ ਪੰਜਾਬ ਵਿੱਚ ਕਈ ਆਂਗਨਵਾੜੀ ਸੈਂਟਰਾਂ ਵਿੱਚ ਪੱਖੇ ਵੀ ਨਹੀਂ ਹਨ ਜਿਸ ਕਾਰਨ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹ ਵੀ ਪੜ੍ਹੋ : ਆਯੂਸ਼ਮਾਨ ਸਿਹਤ ਬੀਮਾ ਤਹਿਤ ਪ੍ਰਾਈਵੇਟ ਹਸਪਤਾਲਾਂ 'ਚ ਮੁੜ ਸ਼ੁਰੂ ਹੋਵੇਗਾ ਇਲਾਜ

Related Post