ਮੁੱਖ ਮੰਤਰੀ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀ ਅੱਜ ਹੋਵੇਗੀ ਅਦਾਲਤ 'ਚ ਪੇਸ਼ੀ
ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਅੱਜ ਮੁੜ੍ਹ ਤੋਂ ਜਲੰਧਰ ਦੀ ਅਦਾਲਤ 'ਚ ਪੇਸ਼ੀ ਹੋਵੇਗੀ। 8 ਫਰਵਰੀ ਨੂੰ ਹੋਈ ਪੇਸ਼ੀ ਤੋਂ ਬਾਅਦ ਅਦਾਲਤ ਨੇ ਹਨੀ ਨੂੰ ਮੁੜ੍ਹ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ ਦੀ 3 ਦਿਨਾਂ ਦੀ ਰਿਮਾਂਡ 'ਤੇ ਭੇਜ ਦਿੱਤਾ ਸੀ ਜੋ ਕਿ ਅੱਜ ਮੁੱਕ ਜਾਵੇਗੀ ਅਤੇ ਈ.ਡੀ. ਵਲੋਂ ਹਨੀ ਨੂੰ ਅਦਾਲਤ 'ਚ ਪੇਸ਼ ਕਰਨਾ ਪਵੇਗਾ। ਇਹ ਵੀ ਪੜ੍ਹੋ: ਚੋਣ ਕਮਿਸ਼ਨ ਨੇ ਬਰਨਾਲੇ ਦੇ ਤਪਾ ਦਾ DSP ਦਾ ਕੀਤਾ ਤਬਾਦਲਾ ਦਸਣਯੋਗ ਹੈ ਕਿ ਮੁਖ ਮੰਤਰੀ ਪੰਜਾਬ ਦੇ ਭਾਣਜੇ 3 ਫਰਵਰੀ ਦੀ ਰਾਤ ਤੋਂ ਈ.ਡੀ. ਦੀ ਹਿਰਾਸਤ 'ਚ ਹਨ। ਨਜਾਇਜ਼ ਮਾਈਨਿੰਗ ਤੇ ਮਨੀ ਲਾਂਡਰਿੰਗ ਦੀ ਉਲੰਘਣਾ ਦੇ ਇੱਕ ਮਾਮਲੇ ਅਧੀਨ ਏਜੇਂਸੀ ਨੇ ਭੁਪਿੰਦਰ ਸਿੰਘ ਹਨੀ ਨੂੰ ਗਿਰਫ਼ਤਾਰ ਕੀਤਾ ਸੀ। ਈਡੀ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੇ ਕਬੂਲ ਕੀਤਾ ਹੈ ਕਿ 10 ਕਰੋੜ ਰੁਪਏ ਰੇਤ ਦੀ ਗੈਰ ਕਾਨੂੰਨੀ ਮਾਇਨਿੰਗ ਅਤੇ ਅਫ਼ਸਰੀ ਤਬਾਦਲਿਆਂ ਤੋਂ ਇਹ ਰਕਮ ਆਈ ਸੀ। ਏਜੇਂਸੀ ਵੱਲੋਂ ਪ੍ਰੈਸ ਨੋਟ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਗਈ ਸੀ। ਜ਼ਿਕਰਯੋਗ ਹੈ ਕਿ ਜਨਵਰੀ 'ਚ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਛਾਪੇਮਾਰੀ ਕਰਨ ਤੋਂ ਬਾਅਦ, ਇਨਫੋਰਸਮੈਂਟ ਡਾਇਰੈਕਟੋਰੇਟ ਨੇ ਭੁਪਿੰਦਰ ਸਿੰਘ ਹਨੀ ਦੇ ਘਰੋਂ 10 ਕਰੋੜ ਰੁਪਏ, 21 ਲੱਖ ਰੁਪਏ ਦਾ ਸੋਨਾ ਅਤੇ 12 ਲੱਖ ਰੁਪਏ ਦੀ ਰੋਲੇਕਸ ਘੜੀ ਬਰਾਮਦ ਕੀਤੀ ਸੀ। ਇਹ ਵੀ ਪੜ੍ਹੋ: 7 ਸਾਲ ਦੀ ਮਾਸੂਮ ਬੱਚੀ ਨਾਲ ਜ਼ਬਰ-ਜਨਾਹ ਕਰਨ ਵਾਲੇ ਨੂੰ ਹੋਈ ਮੌਤ ਦੀ ਸਜ਼ਾ ਦੱਸਿਆ ਜਾ ਰਿਹਾ ਹੈ ਕਿ ਭੁਪਿੰਦਰ ਸਿੰਘ ਹਨੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਅਤੇ ਉਨ੍ਹਾਂ ਦੇ ਕਾਰੋਬਾਰੀ ਸਹਿਯੋਗੀ ਹਨ। -PTC News