ਵੋਟਾਂ ਦੀ ਗਿਣਤੀ ਤੋਂ ਪਹਿਲਾਂ CM ਚੰਨੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ 'ਚ ਟੇਕਿਆ ਮੱਥਾ
Riya Bawa
March 10th 2022 07:30 AM --
Updated:
March 10th 2022 07:51 AM
Punjab Elections Results 2022: ਸੀਐਮ ਚਰਨਜੀਤ ਸਿੰਘ ਚੰਨੀ (CM Charanjit Singh) ਨੇ ਗਿਣਤੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰੋਪੜ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਪੰਜਾਬ ਵਿਧਾਨ ਸਭਾ ਚੋਣਾਂ (Punjab Elections 2022) ਦੇ ਨਤੀਜੇ ਅੱਜ ਐਲਾਨੇ ਜਾਣਗੇ। ਗੌਰਤਲਬ ਹੈ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਨੂੰ ਐਗਜ਼ਿਟ ਪੋਲ 'ਚ ਸਰਕਾਰ ਬਣਾਉਣ ਦੇ ਕਰੀਬ ਦਿਖਾਇਆ ਗਿਆ ਹੈ।