ਟਰਾਂਸਪੋਰਟ ਮੰਤਰੀ ਵੱਲੋਂ ਐਸਟੀਸੀ ਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਦਫ਼ਤਰਾਂ ਦੀ ਚੈਕਿੰਗ

By  Ravinder Singh October 11th 2022 05:58 PM

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪ੍ਰਸ਼ਾਸਨਿਕ ਕੰਮਕਾਜ 'ਚ ਹੋਰ ਸੁਧਾਰ ਲਿਆਉਣ ਦੇ ਮਕਸਦ ਨਾਲ ਅੱਜ ਸੈਕਟਰ-17 ਸਥਿਤ ਸਟੇਟ ਟਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ) ਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਦਫ਼ਤਰਾਂ ਦੀ ਚੈਕਿੰਗ ਕੀਤੀ ਤੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਹਾਜ਼ਰੀ ਸਣੇ ਕੰਮਕਾਜ ਦਾ ਜਾਇਜ਼ਾ ਲਿਆ। ਟਰਾਂਸਪੋਰਟ ਮੰਤਰੀ ਵੱਲੋਂ ਐਸਟੀਸੀ ਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਦਫ਼ਤਰਾਂ ਦੀ ਚੈਕਿੰਗ ਦੋਵੇਂ ਦਫ਼ਤਰਾਂ 'ਚ ਬਾਅਦ ਦੁਪਹਿਰ ਅਚਨਚੇਤ ਚੈਕਿੰਗ ਦੌਰਾਨ ਭੁੱਲਰ ਨੇ ਵੱਖ-ਵੱਖ ਮੰਜ਼ਲਾਂ 'ਤੇ ਵਿਭਾਗ ਦੇ ਸਾਰੇ ਵਿੰਗਾਂ 'ਚ ਜਾ ਕੇ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਤੇ ਕੰਮਕਾਜ ਵੇਖਿਆ। ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਵਿਭਾਗ ਦੀਆਂ ਸਕੀਮਾਂ ਤੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸੇ ਤਰ੍ਹਾਂ ਦਫ਼ਤਰ ਡਾਇਰੈਕਟਰ ਸਟੇਟ ਟਰਾਂਸਪੋਰਟ ਵਿਚ ਕੈਬਨਿਟ ਮੰਤਰੀ ਨੇ ਪੰਜਾਬ ਰੋਡਵੇਜ਼ ਤੇ ਪਨਬਸ ਦੀਆਂ ਬੱਸਾਂ ਦੇ ਵਾਹਨ ਟ੍ਰੈਕਿੰਗ ਸਿਸਟਮ ਮੌਨੀਟਰਿੰਗ ਤੇ ਕੰਟਰੋਲ ਰੂਮ ਦਾ ਨਿਰੀਖਣ ਕਰਨ ਤੋਂ ਇਲਾਵਾ ਮੁਲਾਜ਼ਮਾਂ ਦੀ ਹਾਜ਼ਰੀ ਚੈਕ ਕੀਤੀ। ਇਹ ਵੀ ਪੜ੍ਹੋ : CM ਪੰਜਾਬ ਦੀ ਰਿਹਾਇਸ਼ ਅੱਗੇ ਕਿਸਾਨਾਂ ਦੇ ਧਰਨੇ ਦਾ ਤੀਜਾ ਦਿਨ, ਮੀਂਹ ਦੌਰਾਨ ਟਰਾਲੀਆਂ 'ਚ ਸੰਭਾਲਿਆ ਮੋਰਚਾ ਉਨ੍ਹਾਂ ਦਫ਼ਤਰ 'ਚ ਸਮੇਂ ਸਿਰ ਪਹੁੰਚਣਾ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਤੇ ਬਿਹਤਰ ਢੰਗ ਨਾਲ ਚਲਾਉਣ ਦੇ ਮੱਦੇਨਜ਼ਰ ਇਹ ਚੈਕਿੰਗ ਕੀਤੀ ਗਈ ਹੈ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਵਿਭਾਗਾਂ 'ਚ ਤੁਰੰਤ ਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਭਾਗੀ ਕੰਮਕਾਜ 'ਚ ਸੁਧਾਰ ਲਿਆਉਣ ਦੀ ਵਚਨਬੱਧ ਹੈ ਤੇ ਚੈਕਿੰਗ ਦਾ ਮੰਤਵ ਕਿਸੇ ਨੂੰ ਡਰਾਉਣਾ ਜਾਂ ਧਮਕਾਉਣਾ ਨਹੀਂ, ਸਗੋਂ ਪ੍ਰਸ਼ਾਸਨਿਕ ਕੰਮ ਕਾਜ 'ਚ ਸੁਧਾਰ ਲਿਆਉਣਾ ਹੈ। -PTC News

Related Post