ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਲਕੇ ਜਲੰਧਰ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ

By  Ravinder Singh August 29th 2022 09:01 PM -- Updated: August 29th 2022 09:04 PM

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਲਕੇ 30 ਅਗਸਤ ਨੂੰ ਜਲੰਧਰ ਜ਼ਿਲ੍ਹੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਖੇਡਾਂ ਵਤਨ ਪੰਜਾਬ ਦੀਆਂ ਉਦਘਾਟਨ ਕਰਨ ਮੌਕੇ ਇਹ ਐਲਾਨ ਕੀਤਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਹੋਵੇਗੀ। ਅੱਜ ਜਲੰਧਰ ਵਿਖੇ ਹੋਏ ਇਸ ਉਦਘਾਟਲ ਸਮਾਗਮ ਵਿੱਚ ਜ਼ਿਲ੍ਹੇ ਦੇ ਵੱਡੀ ਗਿਣਤੀ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਸੀ। ਮੀਂਹ ਕਾਰਨ ਹਾਲਾਂਕਿ ਖੇਡਾਂ ਦੀ ਸ਼ੁਰੂਆਤ ਦੇਰੀ ਨਾਲ ਹੋਈ। ਦੇਰ ਸ਼ਾਮ ਤੱਕ ਇਹ ਸਮਾਗਮ ਚੱਲ ਰਿਹਾ ਹੈ।  ਜ਼ਿਕਰਯੋਗ ਹੈ ਕਿ ਪੰਜਾਬ ਵੱਲੋਂ ਸ਼ੁਰੂ ਕੀਤੀਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ' ਦੀ ਅੱਜ ਤੋਂ ਸ਼ੁਰੂਆਤ ਹੋ ਗਈ ਹੈ। ਇਨ੍ਹਾਂ ਖੇਡਾਂ ਲਈ ਖਿਡਾਰੀਆਂ ਵੱਲੋਂ ਆਨਲਾਈਨ ਰਜਿਸਟ੍ਰੇਸ਼ਨ ਕੀਤੀ ਗਈ ਸੀ। -PTC News ਇਹ ਵੀ ਪੜ੍ਹੋ : ਬਿਜਲੀ ਵਿਭਾਗ ਨੇ ਪਿਛਲੇ 6 ਮਹੀਨਿਆਂ ਦੌਰਾਨ 1702 ਉਮੀਦਵਾਰਾਂ ਨੂੰ ਦਿੱਤੀਆਂ ਨੌਕਰੀਆਂ: ਬਿਜਲੀ ਮੰਤਰੀ  

Related Post