ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 35 ਹਜ਼ਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਦਿੱਤੇ ਹੁਕਮ
Pardeep Singh
March 22nd 2022 03:05 PM --
Updated:
March 22nd 2022 03:10 PM
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਪੰਜਾਬ ਦੇ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਹੁਕਮ ਦਿੱਤਾ ਹੈ। ਪੰਜਾਬ ਸਰਕਾਰ ਨੇ 35000 ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀ ਕੈਬਨਿਟ ਮੀਟਿੰਗ ਵਿੱਚ 25000 ਨੌਕਰੀਆਂ ਦਾ ਐਲਾਨ ਕੀਤਾ ਸੀ। ਭਗਵੰਤ ਮਾਨ ਨੇ 15,000 ਪੁਲਿਸ ਮੁਲਾਜ਼ਮਾਂ ਦੀ ਭਰਤੀ ਨੇ ਸੁਰੱਖਿਆ ਦਾ ਭਰੋਸਾ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਹੈ। ਮੁੱਖ ਮੰਤਰੀ ਭਗਵੰਤ ਦਾ ਕਹਿਣਾ ਹੈ ਕਿ ਉਹ ਕੇਂਦਰ ਸਰਕਾਰ ਦੇ ਨਾਲ ਕਈ ਅਹਿਮ ਮੁੱਦਿਆਂ ਨੂੰ ਲੈ ਕੇ ਚਰਚਾ ਕਰਨਾ ਚਾਹੁੰਦੇ ਹਨ ਅਤੇ ਇਸ ਕਰਕੇ ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਿਲਣ ਦਾ ਸਮਾਂ ਮੰਗਿਆ ਹੈ।
ਜ਼ਿਕਰਯੋਗ ਹੈ ਕਿ ਵਿਧਾਨ ਸਭ ਦੇ ਪਹਿਲੇ ਸੈਸ਼ਨ ਦਾ ਅੱਜ ਆਖ਼ਰੀ ਦਿਨ ਹੈ। ਸੈਸ਼ਨ ਦੀ ਸ਼ੁਰੂਆਤ ਦੌਰਾਨ ਪਹਿਲਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ 23 ਮਾਰਚ ਨੂੰ ਪੂਰੇ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਕੀਤੀ ਗਈ ਹੈ।
ਇਹ ਵੀ ਪੜ੍ਹੋ:ਮਾਈਕ੍ਰੋਵੇਵ ਓਵਨ 'ਚ ਮਿਲੀ ਬੱਚੀ ਦੀ ਲਾਸ਼, ਪੁਲਿਸ ਜਾਂਚ 'ਚ ਜੁਟੀ
-PTC News