ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਜਰੀਵਾਲ ਦੇ ਘਰ 'ਤੇ ਹੋਏ ਹਮਲੇ ਦੀ ਨਿਖੇਧੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਦੀ ਮੌਜੂਦਗੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਹਮਲਾ ਉਤੇ ਹਮਲਾ ਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਦੇ ਘਰ ਉਤੇ ਹਮਲਾ ਇਕ ਮਾੜੀ ਹਰਕਤ ਹੈ। ਹੁਣ ਇਹ ਸਾਫ ਹੋ ਚੁੱਕਾ ਹੈ ਕਿ ਭਾਜਪਾ ਨੂੰ ਆਮ ਆਦਮੀ ਪਾਰਟੀ ਤੇ ਕੇਜਰੀਵਾਲ ਚੰਗਾ ਨਹੀਂ ਲੱਗਦਾ ਹੈ। ਉਹ ਘਬਰਾਏ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕੇਜਰੀਵਾਲ ਦੇ ਘਰ ਉਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਜ਼ਿਕਰਯੋਗ ਹੈ ਕਿ ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ 'ਤੇ ਸ਼ਰਾਰਤੀ ਅਨਸਰਾਂ ਨੇ ਹਮਲਾ ਕਰ ਦਿੱਤਾ। ਇਹ ਦਾਅਵਾ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੀਤਾ ਹੈ। ਮਨੀਸ਼ ਸਿਸੋਦੀਆ ਨੇ ਟਵੀਟ ਕਰ ਕੇ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਹੈ। ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਲਿਖਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ 'ਤੇ ਸਮਾਜ ਵਿਰੋਧੀ ਅਨਸਰਾਂ ਨੇ ਹਮਲਾ ਕੀਤਾ ਹੈ ਅਤੇ ਸੀਸੀਟੀਵੀ ਕੈਮਰੇ ਤੇ ਸੁਰੱਖਿਆ ਬੈਰੀਅਰਾਂ ਨੂੰ ਤੋੜ ਦਿੱਤਾ ਹੈ। ਗੇਟ 'ਤੇ ਲਗਾਏ ਬੂਮ ਬੈਰੀਅਰ ਵੀ ਟੁੱਟ ਗਏ ਹਨ।