ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਹਿਰਾਇਆ ਤਿਰੰਗਾ

By  Ravinder Singh August 15th 2022 09:33 AM -- Updated: August 15th 2022 10:00 AM

ਲੁਧਿਆਣਾ : ਅੱਜ ਪੂਰੇ ਦੇਸ਼ ਵਿੱਚ ਆਜ਼ਾਦੀ ਦੇ ਦਿਹਾੜੇ ਦੀਆਂ ਰੌਣਕਾਂ ਹਨ। ਵੱਖ-ਵੱਖ ਸੂਬਾ ਸਰਕਾਰ ਵੱਲੋਂ ਸਮਾਗਮ ਕਰਵਾਏ ਜਾ ਰਹੇ ਹਨ। ਇਸ ਤਹਿਤ ਪੰਜਾਬ ਸਰਕਾਰ ਵੱਲੋਂ ਲੁਧਿਆਣਾ ਵਿਖੇ ਸਟੇਡੀਅਮ ਵਿੱਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਹਿਰਾਇਆ ਤਿਰੰਗਾਲੁਧਿਆਣਾ ਵਿੱਚ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਸੁਤੰਤਰਤਾ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਝੰਡਾ ਲਹਿਰਾਇਆ। ਉਹ ਰਾਤ ਨੂੰ ਹੀ ਲੁਧਿਆਣਾ ਪਹੁੰਚ ਗਏ। ਸੀਐਮ ਮਾਨ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ। ਉਨ੍ਹਾਂ ਲਈ ਬੁਲਟਪਰੂਫ ਸਟੇਜ ਬਣਾਈ ਗਈ ਹੈ। ਇਸ ਸਮਾਗਮ ਵਿੱਚ ਸਾਰੇ ਵਿਧਾਇਕ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨਾਲ ਡੀ.ਜੀ.ਪੀ. ਗੌਰਵ ਯਾਦਵ, ਏ.ਡੀ.ਜੀ.ਪੀ. ਪ੍ਰਮੋਦ ਬਾਨ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਵੀ ਹਾਜ਼ਰ ਸਨ। ਪੁਲਿਸ ਵੱਲੋਂ ਗੁਰੂ ਨਾਨਕ ਸਟੇਡੀਅਮ ਜਿੱਥੇ ਕਿ ਪ੍ਰੋਗਰਾਮ ਹੋ ਰਿਹਾ ਹੈ, ਉੱਥੇ ਆਲੇ ਦੁਆਲੇ ਦੇ ਇਲਾਕੇ ਵਿਚ ਵੀ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਵੱਲੋਂ ਪ੍ਰਭਾਵੀ ਪਰੇਡ ਤੋਂ ਸਲਾਮੀ ਵੀ ਲਈ। ਇਸ ਮਗਰੋਂ ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਅਜ਼ਾਦੀ ਵਿੱਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਸ਼ਹੀਦਾਂ ਦੇ ਦਰਸਾਏ ਮਾਰਗ ਉਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸ਼ਹੀਦਾਂ ਦੇ ਸੁਪਨਿਆਂ ਵਾਲਾ ਪੰਜਾਬ ਸਿਰਜਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਈਚਾਰਕ ਸਾਂਝ ਤੋੜਨ ਵਾਲਿਆਂ ਨੂੰ ਚਿਤਾਵਨੀ ਦਿੱਤੀ। ਇਸ ਮੌਕੇ ਉਨ੍ਹਾਂ ਨੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਨੂੰ ਪ੍ਰਣਾਮ ਕੀਤਾ। ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਥਾਪਰ ਨੂੰ ਵੀ ਯਾਦ ਕੀਤਾ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਧੀਆਂ ਨੂੰ ਤਰੱਕੀ ਕਰਨ ਦਾ ਪੂਰਾ ਹੱਕ ਹੈ ਤੇ ਸਾਨੂੰ ਧੀਆਂ ਨੂੰ ਪੂਰਾ ਮੌਕਾ ਦੇਣਾ ਚਾਹੀਦਾ। ਕੁੜੀਆਂ ਮੁੰਡਿਆਂ ਨਾਲੋਂ ਕਿਸੇ ਵੀ ਖੇਤਰ ਵਿੱਚ ਘੱਟ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਅਸਲ ਆਜ਼ਾਦੀ ਉਸ ਦਿਨ ਹੋਵੇਗੀ, ਜਦੋਂ ਪੰਜਾਬ ਦੇ ਖਿਡਾਰੀ ਓਲੰਪਿਕ ਵਿੱਚ ਗੋਲਡ ਮੈਡਲ ਲੈ ਕੇ ਆਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪੰਜਾਬ ਦੀ ਸਨਅਤ ਨੂੰ ਉਤਸ਼ਾਹਿਤ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਤਿਰੰਗਾ ਹਮੇਸ਼ਾ ਸਾਡੇ ਦਿਲਾਂ ਵਿੱਚ ਵਸਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਪੰਜਾਬ ਨੂੰ 75 ਮੁਹੱਲਾ ਕਲੀਨਿਕਾਂ ਦੀ ਸੌਗਾਤ ਦਿੱਤੀ ਜਾ ਰਹੀ ਹੈ। ਇਹ ਵੀ ਪੜ੍ਹੋ : ਭਾਰਤ-ਪਾਕਿਸਤਾਨ ਵਿਚਕਾਰ ਸ਼ਾਂਤੀ ਦਾ ਸੰਦੇਸ਼ ਦੇਣ ਲਈ ਸਰਹੱਦ 'ਤੇ ਮੋਮਬੱਤੀ ਮਾਰਚ ਕੀਤਾ

Related Post