ਦਿੱਲੀ 'ਚ ਪ੍ਰਦੂਸ਼ਣ ਨੂੰ ਲੈ ਕੇ ਮੁੱਖ ਮੰਤਰੀ ਕੇਜਰੀਵਾਲ ਨੇ ਬੁਲਾਈ ਐਮਰਜੈਂਸੀ ਮੀਟਿੰਗ
Delhi Air Pollution: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਪ੍ਰਦੂਸ਼ਣ ਨੂੰ ਲੈ ਕੇ ਅੱਜ ਸ਼ਾਮ 5 ਵਜੇ ਐਮਰਜੈਂਸੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸਿਹਤ ਮੰਤਰੀ ਸਤੇਂਦਰ ਜੈਨ, ਵਾਤਾਵਰਣ ਮੰਤਰੀ ਗੋਪਾਲ ਰਾਏ ਅਤੇ ਦਿੱਲੀ ਦੇ ਮੁੱਖ ਸਕੱਤਰ ਹਿੱਸਾ ਲੈਣਗੇ। ਸ਼ਨੀਵਾਰ ਨੂੰ ਰਾਜਧਾਨੀ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਵੀ ਗੰਭੀਰ ਸ਼੍ਰੇਣੀ ਵਿੱਚ ਹੈ, ਜਿਸ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 499 ਤੱਕ ਪਹੁੰਚ ਗਿਆ ਹੈ। ਹਾਲਾਤ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਅੱਜ ਹੰਗਾਮੀ ਮੀਟਿੰਗ ਬੁਲਾਈ ਹੈ। [caption id="attachment_541178" align="alignnone"] ਦਿੱਲੀ 'ਚ ਪ੍ਰਦੂਸ਼ਣ ਨੂੰ ਲੈ ਕੇ ਮੁੱਖ ਮੰਤਰੀ ਕੇਜਰੀਵਾਲ ਨੇ ਬੁਲਾਈ ਐਮਰਜੈਂਸੀ ਮੀਟਿੰਗ[/caption] ਇਸ ਦੌਰਾਨ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਪਰਾਲੀ ਦੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਹੰਗਾਮੀ ਫੈਸਲੇ ਦੀ ਲੋੜ ਹੈ। ਮੈਂ ਕੇਂਦਰੀ ਵਾਤਾਵਰਨ ਮੰਤਰੀ ਨੂੰ ਬੇਨਤੀ ਕਰ ਰਿਹਾ ਹਾਂ। ਮੈਨੂੰ ਲੱਗਦਾ ਹੈ ਕਿ ਦਿੱਲੀ ਦੇ ਨਾਗਰਿਕਾਂ ਨੂੰ ਕੇਂਦਰੀ ਮੰਤਰੀ ਨੂੰ ਸੋਸ਼ਲ ਮੀਡੀਆ ਰਾਹੀਂ ਐਮਰਜੈਂਸੀ ਮੀਟਿੰਗ ਬੁਲਾ ਕੇ ਫੈਸਲਾ ਲੈਣ ਦੀ ਅਪੀਲ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ ਅਤੇ ਚੁੱਪ ਨਹੀਂ ਧਾਰਣੀ ਚਾਹੀਦੀ। ਦਿੱਲੀ ਦੀ ਵਿਗੜਦੀ ਹਵਾ ਲੋਕਾਂ ਲਈ ਸਾਹ ਲੈਣਾ ਵੀ ਔਖਾ ਬਣਾ ਰਹੀ ਹੈ, ਜਿਸ ਨਾਲ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰਾਂ ਲਈ ਹੋਰ ਮੁਸ਼ਕਲਾਂ ਪੈਦਾ ਹੋ ਰਹੀਆਂ ਹਨ ਅਤੇ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਦਿੱਲੀ ਦੇ ਐਲਐਨਜੇਪੀ ਹਸਪਤਾਲ ਦੇ ਐਮਡੀ ਡਾ: ਸੁਰੇਸ਼ ਕੁਮਾਰ ਨੇ ਪ੍ਰਦੂਸ਼ਣ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਪ੍ਰਦੂਸ਼ਣ ਦਾ ਪੱਧਰ ਬਹੁਤ ਚਿੰਤਾ ਦਾ ਵਿਸ਼ਾ ਹੈ। ਇਸ ਨਾਲ ਬਜ਼ੁਰਗਾਂ, ਸਕੂਲ ਜਾਣ ਵਾਲੇ ਬੱਚਿਆਂ, ਸਾਹ ਲੈਣ ਵਿੱਚ ਤਕਲੀਫ਼ ਵਾਲੇ ਮਰੀਜ਼ਾਂ ਜਾਂ ਪਹਿਲਾਂ ਕੋਵਿਡ ਤੋਂ ਪੀੜਤ ਮਰੀਜ਼ਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸਾਡੇ ਵਾਰਡ ਵਿੱਚ ਅਜਿਹੇ ਮਰੀਜ਼ ਆ ਰਹੇ ਹਨ ਜਿਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਹੈ। ਡਾ. ਸੁਰੇਸ਼ ਨੇ ਦੱਸਿਆ ਕਿ ਸਾਡੇ ਮਰੀਜ਼ਾਂ ਵਿੱਚ 10-15 ਫੀਸਦੀ ਵਾਧਾ ਹੋਇਆ ਹੈ। ਇਨ੍ਹਾਂ ਵਿੱਚ ਸਾਹ ਲੈਣ ਵਿੱਚ ਤਕਲੀਫ਼ ਵਾਲੇ ਮਰੀਜ਼ਾਂ ਦੀ ਗਿਣਤੀ ਜ਼ਿਆਦਾ ਹੈ। ਦੀਵਾਲੀ ਤੋਂ ਬਾਅਦ ਅਜਿਹੇ ਬੱਚੇ ਆ ਰਹੇ ਹਨ, ਜਿਨ੍ਹਾਂ ਨੂੰ ਸਾਹ ਲੈਣ 'ਚ ਤਕਲੀਫ ਹੋ ਰਹੀ ਹੈ। -PTC News