SYL ਦੇ ਮੁੱਦੇ 'ਤੇ ਮੁੱਖ ਮੰਤਰੀ ਮਾਨ ਆਪਣੇ ਹਮਰੁਤਬਾ ਖੱਟਰ ਨਾਲ ਕਰਨਗੇ ਮੁਲਾਕਾਤ

By  Ravinder Singh October 11th 2022 06:30 PM -- Updated: October 11th 2022 06:31 PM

ਚੰਡੀਗੜ੍ਹ : ਲੰਬੇ ਸਮੇਂ ਤੋਂ ਪੰਜਾਬ ਤੇ ਹਰਿਆਣਾ ਦਰਮਿਆਨ ਵਿਵਾਦ ਦੇ ਕਾਰਨ ਬਣੇ SYL ਨਹਿਰ ਦੇ ਮਸਲੇ ਦਾ ਹੱਲ ਲੱਭਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਆਪਣੇ ਹਮਰੁਤਬਾ ਮਨੋਹਰ ਲਾਲ ਖੱਟਰ 14 ਅਕਤੂਬਰ ਨੂੰ ਸਵੇਰੇ 11.30 ਵਜੇ ਮੀਟਿੰਗ ਕਰਨਗੇ। ਅਣਸੁਲਝੇ ਸਤਲੁਜ-ਜਮੁਨਾ ਲਿੰਕ ਨਹਿਰ ਦਾ ਮੁੱਦੇ ਨੂੰ ਲੈ ਕੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀ 14 ਅਕਤੂਬਰ ਨੂੰ ਬੈਠਕ ਕਰਨ ਜਾ ਰਹੇ ਹਨ ਇਸ ਮੁੱਦੇ ਉਤੇ ਗੰਭੀਰਤਾ ਨਾਲ ਵਿਚਾਰ ਕਰਨਗੇ। SYL ਦੇ ਮੁੱਦੇ 'ਤੇ ਮੁੱਖ ਮੰਤਰੀ ਮਾਨ ਆਪਣੇ ਹਮਰੁਤਬਾ ਖੱਟਰ ਨਾਲ ਕਰਨਗੇ ਮੁਲਾਕਾਤਬੈਠਕ 'ਚ ਹਰਿਆਣਾ ਦੇ CM ਮਨੋਹਰ ਲਾਲ ਅਤੇ ਪੰਜਾਬ ਦੇ CM ਭਗਵੰਤ ਮਾਨ ਹੀ ਮੌਜੂਦ ਰਹਿਣਗੇ। ਇਹ ਗੱਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹਰਿਆਣਾ ਸਿਵਲ ਸਕੱਤਰੇਤ 'ਚ ਬਣਾਏ ਨਵੇਂ ਪ੍ਰੈੱਸ ਰੂਮ ਦਾ ਉਦਘਾਟਨ ਕਰਨ ਬਾਅਦ ਦੱਸੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਕੇਂਦਰ ਦਾ ਕੋਈ ਮੰਤਰੀ ਜਾਂ ਅਧਿਕਾਰੀ ਹਾਜ਼ਰ ਨਹੀਂ ਹੋਵੇਗਾ, ਸਿਰਫ਼ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ ਮੀਟਿੰਗ ਕਰਕੇ ਐੱਸਵਾਈਐੱਲ ਨਹਿਰ ਮਸਲੇ ਦਾ ਹੱਲ ਲੱਭਣ ਦੀ ਚਾਰਾਜੋਈ ਕਰਨਗੇ। ਇਹ ਵੀ ਪੜ੍ਹੋ : ਟਰਾਂਸਪੋਰਟ ਮੰਤਰੀ ਵੱਲੋਂ ਐਸਟੀਸੀ ਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਦਫ਼ਤਰਾਂ ਦੀ ਚੈਕਿੰਗ ਕਾਬਿਲੇਗੌਰ ਹੈ ਕਿ ਭਾਰਤ ਦੀ ਸਿਖਰਲੀ ਅਦਾਲਤ ਨੇ ਸਤੰਬਰ ਦੀ ਸ਼ੁਰੂਆਤ 'ਚ ਕੇਂਦਰ ਸਰਕਾਰ ਨੂੰ ਸਤਲੁਜ-ਜਮੁਨਾ ਲਿੰਕ ਨਹਿਰ ਨਾਲ ਜੁੜੇ ਸਾਲਾਂ ਪੁਰਾਣੇ ਵਿਵਾਦ ਨੂੰ ਸੁਲਝਾਉਣ ਲਈ ਪੰਜਾਬ ਤੇ ਹਰਿਆਣਾ ਸੂਬਿਆਂ ਦੇ ਨੁਮਾਇੰਦਿਆਂ ਨੂੰ ਮੁਲਾਕਾਤ ਕਰਨ ਦੀ ਹਦਾਇਤ ਦਿੱਤੀ ਸੀ। ਕੋਰਟ ਨੇ ਕਿਹਾ ਸੀ ਕਿ ਇਹ ਕਾਫੀ ਸੰਵੇਦਨਸ਼ੀਲ ਮੁੱਦਾ ਹੈ। ਪਾਣੀ ਇਕ ਕੁਦਰਤੀ ਵਸੀਲਾ ਹੈ ਤੇ ਲੋਕਾਂ ਨੂੰ ਇਸ ਨੂੰ ਸਾਂਝਾ ਕਰਨਾ ਸਿੱਖਣਾ ਚਾਹੀਦਾ, ਚਾਹੋ ਉਹ ਨਿੱਜੀ ਤੌਰ 'ਤੇ ਹੋਵੇ ਜਾਂ ਸੂਬਾ ਪੱਧਰ ਉਤੇ ਹੋਵੇ। ਮਾਮਲੇ ਨੂੰ ਸਿਰਫ਼ ਇਕ ਸ਼ਹਿਰ ਜਾਂ ਇਕ ਸੂਬੇ ਦੇ ਨਜ਼ਰੀਏ ਨਾਲ ਨਹੀਂ ਦੇਖਿਆ ਜਾ ਸਕਦਾ। ਇਹ ਕੁਦਰਤੀ ਧਰੋਹਰ ਜਿਸ ਨੂੰ ਸਾਂਝਾ ਕੀਤਾ ਜਾਣਾ ਚਾਹੀਦਾ ਹੈ। -PTC News  

Related Post