ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਘਰ 'ਚ ਨਜ਼ਰਬੰਦ ਕੀਤਾ ! ਸੁਬਰਾਮਣੀਅਮ ਸਵਾਮੀ ਦੇ ਟਵੀਟ ਨਾਲ ਸਨਸਨੀ

By  Pardeep Singh September 24th 2022 04:23 PM

ਨਵੀਂ ਦਿੱਲੀ: ਸੋਸ਼ਲ ਮੀਡੀਆ 'ਤੇ ਚਰਚਾ ਹੈ ਕਿ ਚੀਨੀ ਰਾਸ਼ਟਰਪਤੀ ਨੂੰ ਘਰ 'ਚ ਹੀ ਨਜ਼ਰਬੰਦ ਕਰ ਲਿਆ ਗਿਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਹਾਲ ਹੀ 'ਚ ਜਦੋਂ ਸ਼ੀ ਜਿਨਪਿੰਗ ਉਜ਼ਬੇਕਿਸਤਾਨ ਦੇ ਸਮਰਕੰਦ ਐੱਸਸੀਓ ਸਮਿਟ 'ਚ ਸਨ, ਉਦੋਂ ਉਨ੍ਹਾਂ ਨੂੰ ਫ਼ੌਜ ਮੁਖੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਹਾਲਾਂਕਿ ਹੁਣ ਤਕ ਚੀਨੀ ਕਮਿਊਨਿਸਟ ਪਾਰਟੀ ਤੇ ਨਾ ਹੀ ਉੱਥੋਂ ਦੇ ਸਰਕਾਰੀ ਮੀਡੀਆ ਗਲੋਬਲ ਟਾਈਮਜ਼ ਨੇ ਇਸ ਦਾ ਖੰਡਨ ਕੀਤਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ 'ਤੇ #XiJinping ਹੈਸ਼ਟੈਗ ਹਜ਼ਾਰਾਂ ਦੀ ਗਿਣਤੀ ਵਿੱਚ ਟਵੀਟ ਕੀਤਾ ਜਾ ਰਿਹਾ ਹੈ। ਇਹ ਸਵਾਲ ਭਾਜਪਾ ਨੇਤਾ ਅਤੇ ਰਾਜ ਸਭਾ ਮੈਂਬਰ ਸੁਬਰਾਮਨੀਅਮ ਸਵਾਮੀ ਦੇ ਟਵੀਟ ਤੋਂ ਬਾਅਦ ਤੇਜ਼ੀ ਨਾਲ ਉੱਠ ਰਿਹਾ ਹੈ। ਹਾਲਾਂਕਿ ਉਨ੍ਹਾਂ ਨੇ ਇਕ ਹੋਰ ਟਵੀਟ 'ਚ ਲਿਖਿਆ ਕਿ ਇਸ ਅਫਵਾਹ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਸ਼ੀ ਜਿਨਪਿੰਗ ਬੀਜਿੰਗ 'ਚ ਨਜ਼ਰਬੰਦ ਹਨ। ਚੀਨ ਦੇ ਕੁਝ ਸੋਸ਼ਲ ਮੀਡੀਆ ਉਪਭੋਗਤਾਵਾਂ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਜਿਨਪਿੰਗ ਨੂੰ ਘਰ ਵਿੱਚ ਨਜ਼ਰਬੰਦ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ ਨੇ ਸ਼ੀ ਜਿਨਪਿੰਗ ਨੂੰ ਰਾਸ਼ਟਰਪਤੀ ਦੇ ਅਹੁਦੇ ਤੋਂ ਹਟਾ ਕੇ ਸੱਤਾ ਆਪਣੇ ਹੱਥਾਂ ਵਿੱਚ ਲੈ ਲਈ ਹੈ। ਕਿਹਾ ਜਾ ਰਿਹਾ ਹੈ ਕਿ ਹੁਣ ਚੀਨ ਦੇ ਰਾਸ਼ਟਰਪਤੀ ਲੀ ਕਿਓਮਿੰਗ ਚੀਨ ਦੇ ਨਵੇਂ ਰਾਸ਼ਟਰਪਤੀ ਬਣ ਗਏ ਹਨ। ਫਿਲਹਾਲ ਅਜਿਹੀ ਖਬਰ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਇੰਟਰਨੈਸ਼ਨਲ ਡੈਸਕ ਦੇ ਪੱਤਰਕਾਰਾਂ ਦਾ ਮੰਨਣਾ ਹੈ ਕਿ ਅਜਿਹੀਆਂ ਗੱਲਾਂ ਸਿਰਫ਼ ਚਰਚਾ ਹੀ ਹਨ। ਅਜਿਹੇ 'ਚ ਹੁਣ ਤੱਕ ਦਾ ਸੱਚ ਇਹ ਹੈ ਕਿ ਸ਼ੀ ਜਿਨਪਿੰਗ ਨੂੰ ਨਾ ਤਾਂ ਘਰ 'ਚ ਨਜ਼ਰਬੰਦ ਕੀਤਾ ਗਿਆ ਹੈ ਅਤੇ ਨਾ ਹੀ ਚੀਨ 'ਚ ਕੋਈ ਤਖਤਾਪਲਟ ਹੋਇਆ ਹੈ। ਚੀਨੀ ਰਾਸ਼ਟਰਪਤੀ ਬਾਰੇ ਅਫਵਾਹ ਕਿਉਂ ਸੀ? ਦਰਅਸਲ, ਚੀਨ ਵਿੱਚ ਇਸ ਹਫ਼ਤੇ ਦੋ ਸਾਬਕਾ ਮੰਤਰੀਆਂ ਨੂੰ ਮੌਤ ਦੀ ਸਜ਼ਾ ਅਤੇ ਚਾਰ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ 'ਸਿਆਸੀ ਧੜੇ' ਦਾ ਹਿੱਸਾ ਸਨ। ਇਸ ਸਮੇਂ ਕਮਿਊਨਿਸਟ ਪਾਰਟੀ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਚੱਲ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਅਫਵਾਹ ਜਿਨਪਿੰਗ ਵਿਰੋਧੀ ਕੈਂਪ ਨੇ ਫੈਲਾਈ ਹੈ। ਜਿਨਪਿੰਗ, ਜੋ ਕਿ ਹਾਲ ਹੀ ਵਿੱਚ ਐਸਸੀਓ ਸਿਖਰ ਸੰਮੇਲਨ ਵਿੱਚ ਸ਼ਾਮਲ ਹੋਏ ਸਨ, ਹਾਲ ਹੀ ਵਿੱਚ 22ਵੇਂ ਸ਼ੰਘਾਈ ਸਹਿਯੋਗ ਸੰਗਠਨ ਵਿੱਚ ਸ਼ਾਮਲ ਹੋਣ ਲਈ ਉਜ਼ਬੇਕਿਸਤਾਨ ਦੇ ਤਾਸ਼ਕੰਦ ਪਹੁੰਚੇ ਸਨ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵੀ ਇਸ SCO ਮੀਟਿੰਗ ਵਿੱਚ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਭਾਰਤ ਨੂੰ ਅਗਲੇ 23ਵੇਂ ਐਸਸੀਓ ਦੀ ਮੇਜ਼ਬਾਨੀ ਦਿੱਤੀ ਗਈ ਹੈ। ਇਸ ਦੇ ਲਈ ਚੀਨੀ ਰਾਸ਼ਟਰਪਤੀ ਜਿਨਪਿੰਗ ਅਤੇ ਰੂਸੀ ਰਾਸ਼ਟਰਪਤੀ ਪੁਤਿਨ ਨੇ ਵੀ ਭਾਰਤ ਨੂੰ ਵਧਾਈ ਦਿੱਤੀ ਹੈ। ਇਹ ਵੀ ਪੜ੍ਹੋ:SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ -PTC News

Related Post