ਬਠਿੰਡਾ 'ਚ ਦੋ ਧੜਿਆ ਵਿਚਾਲੇ ਟਕਰਾਅ, ਇਕ ਗੰਭੀਰ ਜ਼ਖ਼ਮੀ

By  Pardeep Singh August 22nd 2022 07:05 AM -- Updated: August 22nd 2022 07:39 AM

ਬਠਿੰਡਾ: ਬਠਿੰਡਾ ਦੇ ਹਨੂੰਮਾਨ ਚੌਕ ਨੇੜੇ ਸਥਿਤ ਟਰੱਕ ਯੂਨੀਅਨ ਵਿੱਚ ਅੱਜ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਵੱਡੀ ਗਿਣਤੀ ਵਿੱਚ ਹਥਿਆਰਾਂ ਸਮੇਤ ਇੱਕ ਦਰਜਨ ਦੇ ਕਰੀਬ ਨੌਜਵਾਨਾਂ ਵੱਲੋਂ ਟਰੱਕ ਯੂਨੀਅਨ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਹੀ ਇੱਕ ਧੜਾ ਜੋ ਟਰੱਕ ਯੂਨੀਅਨ ਦੇ ਅੰਦਰ ਬੈਠਾ ਸੀ ਉਸ ਵੱਲੋਂ ਹਵਾਈ ਫਾਇਰ ਕੀਤੇ ਗਏ ਅਤੇ ਇੱਕ ਦੂਸਰੇ ਨੂੰ ਇੱਟਾਂ ਮਾਰਨ ਲੱਗੇ। ਪ੍ਰਤੱਖਦਰਸ਼ੀਆਂ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਹਥਿਆਰਾਂ ਨਾਲ ਲੈਸ ਹੋ ਕੇ ਆਏ ਨੌਜਵਾਨਾਂ ਵੱਲੋਂ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਗਿਆ, ਪਰ ਅੰਦਰ ਬੈਠੇ ਨੌਜਵਾਨਾਂ ਵੱਲੋ ਹਵਾਈ ਫਾਇਰ ਕਰ ਦਿੱਤਾ ਗਿਆ। ਇਸ ਦੌਰਾਨ ਹਮਲਾਵਰ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ। ਉਧਰ ਇਸ ਘਟਨਾ ਦੌਰਾਨ ਟਰੱਕ ਯੂਨੀਅਨ ਦਾ ਚੌਕੀਦਾਰ ਛਿੰਦਰ ਖਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਦੱਸਿਆ ਕਿ ਉਹ ਮਰੀਜ਼ ਦਾ ਇਲਾਜ ਕਰ ਰਹੇ ਹਨ।   ਇਹ ਵੀ ਪੜ੍ਹੋ:ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੀ ਸਰਕਾਰ ਨੂੰ ਵੱਡੀ ਚਿਤਾਵਨੀ   -PTC News

Related Post