ਵਿਜੀਲੈਂਸ ਵੱਲੋਂ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

By  Ravinder Singh September 7th 2022 05:39 PM -- Updated: September 7th 2022 05:47 PM

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਛੇੜੀ ਗਈ ਮੁਹਿੰਮ ਤਹਿਤ ਦਿੜ੍ਹਬਾ ਤਹਿਸੀਲ ਕੰਪਲੈਕਸ ਵਿਚ ਰਿਸ਼ਵਤ ਦੇ ਇਲਜ਼ਾਮ 'ਚ ਰਜਿਸਟਰੀ ਕਲਰਕ ਜਸਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਸ਼ਿਕਾਇਤਕਰਤਾ ਸਾਬਕਾ ਸਰਪੰਚ ਸੁਖਦੇਵ ਸਿੰਘ ਪਿੰਡ ਸੂਲਰ ਨੇ ਦੱਸਿਆ ਕਿ ਉਸ ਨੇ 1 ਬਿਸਵੇ ਦੀ ਰਜਿਸਟਰੀ ਸੁਖਜੀਤ ਕੌਰ ਪਤਨੀ ਕਰਮਜੀਤ ਸਿੰਘ ਦੇ ਨਾਂ ਕਰਵਾਉਣੀ ਸੀ। ਵਿਜੀਲੈਂਸ ਵੱਲੋਂ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਕਲਰਕ ਨੇ ਪੁੱਡਾ ਦੀ ਐਨਓਸੀ ਦੀ ਮੰਗ ਕੀਤੀ। ਐਨਓਸੀ ਤੋਂ ਬਿਨਾਂ ਰਜਿਸਟਰੀ ਕਰਨ ਦੇ 10 ਹਜ਼ਾਰ ਰੁਪਏ ਦੀ ਮੰਗ ਕੀਤੀ ਜਿਸ ਸਬੰਧੀ ਸ਼ਿਕਾਇਤ ਵਿਜੀਲੈਂਸ ਬਿਊਰੋ ਨੂੰ ਕੀਤੀ ਗਈ। ਸੂਚਨਾ ਦੀ ਪੜਤਾਲ ਕਰਨ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਕਥਿਤ ਮੁਲਜ਼ਮ ਕਲਰਕ ਨੂੰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ। ਵਿਜੀਲੈਂਸ ਵੱਲੋਂ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਡੀਐੱਸਪੀ ਵਿਜੀਲੈਂਸ ਸੰਗਰੂਰ ਪਰਮਿੰਦਰ ਸਿੰਘ ਦੀ ਅਗਵਾਈ 'ਚ ਟੀਮ ਕਲਰਕ ਜਸਪਾਲ ਸਿੰਘ ਨੂੰ ਫੜ ਕੇ ਲੈ ਗਈ। ਰਿਸ਼ਵਤ ਦੀ ਰਕਮ ਵੀ ਟੀਮ ਨੇ ਬਰਾਮਦ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੇ ਪੱਧਰ ਉਤੇ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਇਸ ਸਬੰਧੀ ਇਕ ਨੰਬਰ ਵੀ ਜਾਰੀ ਕੀਤਾ ਹੈ। ਇਸ ਉਤੇ ਵੱਡੀ ਗਿਣਤੀ ਉਤੇ ਸ਼ਿਕਾਇਤ ਆ ਰਹੀਆਂ ਹਨ, ਜਿਸ ਉਤੇ ਵਿਜੀਲੈਂਸ ਬਿਊਰੋ ਵੱਲੋਂ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। -PTC News ਇਹ ਵੀ ਪੜ੍ਹੋ : ਉੱਚ ਪੱਧਰੀ ਈਸਾਈ ਵਫ਼ਦ ਨੇ ਨਕਲੀ ਪਾਸਟਰਾਂ ਖਿਲਾਫ ਸਾਂਝੀ ਕਾਰਵਾਈ ਲਈ ਸ੍ਰੀ ਅਕਾਲ ਤਖਤ ‘ਤੇ ਕੀਤੀ ਬੈਠਕ

Related Post