ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡਾ. ਅਨਮੋਲ ਰਤਨ ਸਿੱਧੂ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ

By  Jasmeet Singh March 19th 2022 05:10 PM

ਚੰਡੀਗੜ੍ਹ, 19 ਮਾਰਚ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀ 14 ਮਾਰਚ 2022 ਨੂੰ ਸੀਨੀਅਰ ਅਤੇ ਤਜਰਬੇਕਾਰ ਐਡਵੋਕੇਟ ਡਾ. ਅਨਮੋਲ ਰਤਨ ਸਿੰਘ ਸਿੱਧੂ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਸੀ। ਹਾਲਾਂਕਿ ਇਸ ਸਬੰਧ ਵਿੱਚ ਇੱਕ ਰਸਮੀ ਪੱਤਰ ਅਤੇ ਨੋਟੀਫਿਕੇਸ਼ਨ ਦੀ ਉਡੀਕ ਕੀਤੀ ਜਾ ਰਹੀ ਸੀ ਜੋ ਹੁਣ ਜਾਰੀ ਕਰ ਦਿੱਤੀ ਗਈ ਹੈ। ਇਹ ਵੀ ਪੜ੍ਹੋ: ਸੰਦੀਪ ਨੰਗਲ ਅੰਬੀਆਂ ਕਤਲ ਕੇਸ 'ਚ 4 ਜਣੇ ਕੀਤੇ ਗ੍ਰਿਫ਼ਤਾਰ ਸਿੱਧੂ ਇੱਕ ਉੱਘੇ ਹਾਈ ਕੋਰਟ ਐਡਵੋਕੇਟ, ਭਾਰਤ ਦੇ ਸਹਾਇਕ ਸਾਲਿਸਟਰ ਜਨਰਲ, ਹਰਿਆਣਾ ਦੇ ਵਧੀਕ ਐਡਵੋਕੇਟ ਜਨਰਲ ਅਤੇ ਪੰਜਾਬ ਦੇ ਡਿਪਟੀ ਐਡਵੋਕੇਟ ਜਨਰਲ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਉਹ 7 ਵਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ ਗਏ। ਉਹ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ। ਉਨ੍ਹਾਂ ਡੀਨ, ਫੈਕਲਟੀ ਆਫ਼ ਲਾਅ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਜੋਂ ਵੀ ਸੇਵਾਵਾਂ ਨਿਭਾਈਆਂ। ਸਿੱਧੂ ਨੇ ਡੀਐਸ ਪਟਵਾਲੀਆ ਦੀ ਥਾਂ ਲਈ ਹੈ ਜਿਨ੍ਹਾਂ ਨੇ ਹਾਲ ਹੀ ਵਿੱਚ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ 'ਚ ਸੀ ਨਿਭਾਈ ਸੀ ਅਤੇ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਹਾਰ ਮਗਰੋਂ ਏ.ਜੀ. ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਹ ਵੀ ਪੜ੍ਹੋ: ਨੌਕਰੀਆਂ ਹੀ ਨੌਕਰੀਆਂ; ਪੰਜਾਬ ਵਜ਼ਾਰਤ ਨੇ ਅਸਾਮੀਆਂ ਭਰਨ ਲਈ ਲਿਆ ਵੱਡਾ ਫੈਸਲਾ ਦੱਸ ਦੇਈਏ ਕਿ ਪਹਿਲਾਂ ਅਤੁਲ ਨੰਦਾ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਸ਼ਾਸਨ ਦੌਰਾਨ ਏ.ਜੀ. ਨਿਯੁਕਤ ਕੀਤਾ ਗਿਆ ਸੀ ਉਨ੍ਹਾਂ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਏ.ਪੀ.ਐਸ ਦਿਓਲ ਨੂੰ ਏ.ਜੀ. ਨਿਯੁਕਤ ਕੀਤਾ ਪਰ ਨਵਜੋਤ ਸਿੰਘ ਸਿੱਧੂ ਵੱਲੋਂ ਇਸ ਨਿਯੁਕਤੀ ਦਾ ਸਖ਼ਤ ਵਿਰੋਧ ਕੀਤਾ ਗਿਆ ਅਤੇ ਆਖਰਕਾਰ ਚੰਨੀ ਨੂੰ ਦਿਓਲ ਦੀ ਥਾਂ ਡੀ.ਐਸ. ਪਟਵਾਲੀਆ ਨੂੰ ਨਵਾਂ ਏ.ਜੀ. ਨਿਯੁਕਤ ਕਰਨਾ ਪਿਆ। -PTC News

Related Post