ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇ CM ਭਗਵੰਤ ਮਾਨ, ਟੇਕਿਆ ਮੱਥਾ, ਵੇਖੋ ਤਸਵੀਰਾਂ
Vaisakhi 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁਭ ਅਵਸਰ 'ਤੇ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਮੁੱਖ ਮੰਤਰੀ ਬੀਤੀ ਦੇਰ ਸ਼ਾਮ ਬਠਿੰਡਾ ਪੁੱਜੇ ਅਤੇ ਇੱਥੇ ਰਾਤ ਭਰ ਠਹਿਰਣ ਤੋਂ ਬਾਅਦ ਅੱਜ ਸਵੇਰੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਦੇਸ਼ 'ਚ 14 ਅਪ੍ਰੈਲ ਨੂੰ ਵਿਸਾਖੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਦਿਨ ਹਰ ਕੋਈ ਇੱਕ ਦੂਜੇ ਨੂੰ ਵਿਸਾਖੀ ਦੀ ਵਧਾਈ ਦਿੰਦਾ ਹੈ। ਇਸ ਤੋਂ ਬਾਅਦ ਵਿੱਚ ਮੀਡੀਆ ਦੇ ਸਵਾਲ ਦੇ ਜਵਾਬ ਵਿੱਚ ਭਗਵੰਤ ਮਾਨ ਨੇ ਕਿਹਾ ਪੰਜਾਬ ਦੀ 'ਆਪ' ਸਰਕਾਰ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਕਿਵੇਂ ਪੂਰਾ ਕਰੇਗੀ "ਪ੍ਰਮਾਤਮਾ ਦੇ ਆਸ਼ੀਰਵਾਦ ਅਤੇ ਜਨਤਾ ਵੱਲੋਂ ਸਾਡੇ ਵਿੱਚ ਪਾਏ ਅਥਾਹ ਵਿਸ਼ਵਾਸ ਅਤੇ ਭਰੋਸੇ ਨਾਲ, ਅਸੀਂ ਕੋਈ ਕਸਰ ਨਹੀਂ ਛੱਡਾਂਗੇ। ਇਹ ਵੀ ਪੜ੍ਹੋ: ਵਿਸਾਖੀ ਮਨਾਉਣ ਪਾਕਿਸਤਾਨ ਗਏ ਸਿੱਖ ਦੀ ਹਾਰਟ ਅਟੈਕ ਨਾਲ ਹੋਈ ਮੌਤ ਆਪਣੇ ਵਾਅਦਿਆਂ ਨੂੰ ਸਹੀ ਮਾਅਨਿਆਂ ਵਿੱਚ ਪੂਰਾ ਕਰਕੇ ਲੋਕਾਂ ਦੀਆਂ ਉਮੀਦਾਂ ਦੀ ਕਦਰ ਕਰਨ ਤੋਂ ਪਿੱਛੇ ਨਹੀਂ ਹਟਿਆ।” ਇਸ ਦੌਰਾਨ ਉਹਨਾਂ ਨਾਲ ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ ਵੀ ਮੌਜੂਦ ਰਹੇ। -PTC News