ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਹੈ ਕਿ ਭਰਤੀ ਕੀਤੇ ਨੌਜਵਾਨ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਗੇ ਅਤੇ ਪੁਲਿਸ ਦੀ ਨਫਰੀ ਵੱਧਣ ਨਾਲ ਸੂਬੇ ਦੇ ਲੋਕ ਸੁਰੱਖਿਅਤ ਮਹਿਸੂਸ ਕਰਨਗੇ। ਸੀਐਮ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਦੀ ਭਰਤੀ ਪਾਰਦਰਸ਼ੀ ਢੰਗ ਨਾਲ ਹੋਈ ਹੈ।
ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਜਨਤਾ ਨਾਲ ਕੀਤੇ ਹੋਏ ਵਾਅਦਿਆਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਨੂੰ ਲੈ ਕੇ ਪੰਜਾਬ ਸਰਕਾਰ ਚਿੰਤਤ ਹੈ।
ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸੀਐਮ ਦਾ ਕਹਿਣਾ ਹੈ ਕਿ ਜੋ ਕਰਨਗੇ ਉਹੀ ਭਰਨਗੇ। ਉਨ੍ਹਾਂ ਨੇ ਕਿਹਾ ਹੈ ਵਿਜੀਲੈਂਸ ਆਪਣਾ ਕੰਮ ਕਰ ਰਹੀ ਹੈ ਅਤੇ ਸਾਰੀ ਕਾਰਵਾਈ ਕਾਨੂੰਨ ਮੁਤਾਬਕ ਹੋਈ ਹੈ। ਸੀਐਮ ਦਾ ਕਹਿਣਾ ਹੈ ਕਿ ਅਸੀਂ ਲੋਕਾਂ ਨਾਲ ਵਾਅਦਾ ਕੀਤਾ ਸੀ, ਉਸੇ ਵਾਅਦੇ ਮੁਤਾਬਕ ਆਪਣਾ ਕੰਮ ਕੀਤਾ ਹੈ। ਅਸੀਂ ਕੋਈ ਸਿਆਸੀ ਰੰਜਿਸ਼ ਨਹੀਂ ਕੀਤੀ।
ਇਹ ਵੀ ਪੜ੍ਹੋ:'ਆਪ' ਦੇ ਨਿਸ਼ਾਨੇ 'ਤੇ ਕਾਂਗਰਸ ਦੇ ਵੱਡੇ ਦਿੱਗਜ਼, ਜਾਣੋ ਕੌਣ ਹੈ ਇਸ ਸੂਚੀ 'ਚ ਸ਼ਾਮਿਲ
-PTC News