ਸੀਐਮ ਮਾਨ ਨੇ ਬਰਗਾੜੀ ਬੇਅਦਬੀ ਮਾਮਲੇ ਦੀ SIT ਦੀ ਜਾਂਚ ਰਿਪੋਰਟ ਸਿੱਖ ਆਗੂਆਂ ਨੂੰ ਸੌਂਪੀ, ਡੇਰਾ ਮੁਖੀ ਨੂੰ ਠਹਿਰਾਇਆ ਮੁੱਖ ਸਾਜਿਸ਼ਕਰਤਾ

By  Riya Bawa July 2nd 2022 04:33 PM -- Updated: July 2nd 2022 10:52 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਗਾੜੀ ਬੇਅਦਬੀ ਮਾਮਲਿਆਂ ਦੀ SIT ਦੀ ਅੰਤਿਮ ਜਾਂਚ ਰਿਪੋਰਟ ਅੱਜ ਸਿੱਖ ਆਗੂਆਂ ਨੂੰ ਸੌਂਪ ਦਿੱਤੀ ਹੈ। ਇਹ ਰਿਪੋਰਟ ਆਈਜੀ ਐਸਪੀਐਸ ਪਰਮਾਰ ਦੀ ਅਗਵਾਈ ਵਾਲੀ ਐਸਆਈਟੀ ਵੱਲੋਂ ਮੁੱਖ ਮੰਤਰੀ ਭਗਵੰਤ ਨੂੰ ਸੌਂਪੀ ਗਈ ਸੀ। ਦਰਅਸਲ ਅੱਜ ਸਿੱਖ ਵਫ਼ਦ ਦੇ ਮੈਂਬਰ ਮੇਜਰ ਸਿੰਘ ਪੰਡੋਰੀ, ਚਮਕੌਰ ਸਿੰਘ, ਭਾਈ ਰੂਪਾ, ਰੇਸ਼ਮ ਸਿੰਘ ਖੁਖਰਾਣਾ ਅਤੇ ਬਲਦੇਵ ਸਿੰਘ ਜੋਗੇਵਾਲਾ, ਅਮਰੀਕ ਸਿੰਘ ਅਜਨਾਲਾ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਸੀ। ਇਹ ਹੈ ਰਿਪੋਰਟ ਬਰਗਾੜੀ ਬੇਅਦਬੀ ਮਾਮਲੇ 'ਤੇ SIT ਦੀ 467 ਪੰਨਿਆਂ ਦੀ ਅੰਤਿਮ ਰਿਪੋਰਟ ਨੇ ਘਟਨਾਵਾਂ ਲਈ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਦੇ ਨਾਲ ਹੀ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਸਾਜ਼ਿਸ਼ਕਰਤਾ ਦੱਸਿਆ ਗਿਆ ਹੈ। ਐਸਆਈਟੀ ਦੇ ਮੁਖੀ ਇੰਸਪੈਕਟਰ ਜਨਰਲ ਐਸਪੀਐਸ ਪਰਮਾਰ ਨੇ ਕਿਹਾ ਕਿ ਰਿਪੋਰਟ ਨੂੰ ਪਹਿਲੀ ਵਾਰ ਜਨਤਕ ਕੀਤਾ ਜਾ ਰਿਹਾ ਹੈ, ਕਿਉਂਕਿ ਇਸ ਦਾ ਧਿਆਨ ਨਾਲ ਵਿਸ਼ਲੇਸ਼ਣ ਕੀਤਾ ਗਿਆ ਸੀ ਅਤੇ ਪੰਜਾਬ ਦੇ ਡੀਜੀਪੀ ਦੁਆਰਾ ਪ੍ਰਵਾਨਗੀ ਦਿੱਤੀ ਗਈ ਸੀ। ਇਸ ਰਿਪੋਰਟ ਵਿੱਚ ਬੇਅਦਬੀ ਦੇ ਪੁਰਾਣੇ ਮਾਮਲਿਆਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਜਾਂਚ ਲਈ ਬਣਾਈਆਂ ਗਈਆਂ ਸਾਰੀਆਂ ਕਮੇਟੀਆਂ ਦਾ ਵੀ ਇਸ ਰਿਪੋਰਟ ਵਿੱਚ ਜ਼ਿਕਰ ਹੈ। ਇਹ ਮਾਮਲਾ ਕਰੀਬ ਸਾਢੇ 5 ਸਾਲ ਪੁਰਾਣਾ ਹੈ। 1 ਜੂਨ 2015 ਦੀ ਦੁਪਹਿਰ ਨੂੰ ਬਰਗਾੜੀ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਚੋਰੀ ਹੋ ਗਿਆ ਸੀ। 25 ਸਤੰਬਰ 2015 ਨੂੰ ਬਰਗਾੜੀ ਦੇ ਗੁਰਦੁਆਰਾ ਸਾਹਿਬ ਨੇੜੇ ਦੋ ਹੱਥ ਲਿਖਤ ਪੋਸਟਰ ਵੀ ਮਿਲੇ ਸਨ। #BhagwantMann #ChiefMinister #investigationreport #Bargariindecencycas #Sikhleaders #Punjabinews #latestnews ਦੱਸ ਦੇਈਏ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਗਾੜੀ ਬੇਅਦਬੀ ਮਾਮਲਿਆਂ ਦੀ SIT ਦੀ ਅੰਤਿਮ ਜਾਂਚ ਰਿਪੋਰਟ ਅੱਜ ਸਿੱਖ ਆਗੂਆਂ ਨੂੰ ਸੌਂਪੀ। ਇਸ ਬਾਰੇ ਜਾਣਕਾਰੀ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਅਜਨਾਲਾ ਦੇ ਮੁੱਖ ਪ੍ਰਬੰਧਕ ਅਮਰੀਕ ਸਿੰਘ ਅਜਨਾਲਾ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਹੋਈ, ਜਿਸ ਦੌਰਾਨ ਉਨ੍ਹਾਂ ਬਰਗਾੜੀ ਬੇਅਦਬੀ ਕਾਂਡ ਦੀ ਜਾਂਚ ਰਿਪੋਰਟ ਉਨ੍ਹਾਂ ਨੂੰ ਸੌਂਪ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ ਬਰਗਾੜੀ ਬੇਅਦਬੀ ਮਾਮਲੇ ਦੀ SIT ਦੀ ਅੰਤਿਮ ਜਾਂਚ ਰਿਪੋਰਟ ਸਿੱਖ ਆਗੂਆਂ ਨੂੰ ਸੌਂਪੀ ਇਹ ਵੀ ਪੜ੍ਹੋ: ਜੀਆਰਪੀ ਦੇ ਏਆਈਜੀ ਅਜੇ ਮਲੂਜਾ ਨੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਕੀਤਾ ਦੌਰਾ, ਸੁਰੱਖਿਆ ਨੂੰ ਲੈ ਕੇ ਪੁਖ਼ਤਾ ਪ੍ਰਬੰਧ ਗੌਰਤਲਬ ਹੈ ਕਿ 14 ਅਕਤੂਬਰ 2015 ਨੂੰ, ਪੰਜਾਬ ਪੁਲਿਸ ਨੇ ਕੋਟਕਪੂਰਾ ਚੌਕ ਅਤੇ ਕੋਟਕਪੂਰਾ ਬਠਿੰਡਾ ਰੋਡ 'ਤੇ ਪਿੰਡ ਬਹਿਬਲ ਕਲਾਂ ਵਿਖੇ ਪ੍ਰਦਰਸ਼ਨਕਾਰੀ ਭੀੜ 'ਤੇ ਗੋਲੀਆਂ ਚਲਾਈਆਂ। ਇਸ 'ਚ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਦਰਜਨਾਂ ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ ਗੁਰਜੀਤ ਸਿੰਘ ਵਾਸੀ ਪਿੰਡ ਸਰਾਂਵਾਂ ਅਤੇ ਕ੍ਰਿਸ਼ਨ ਭਗਵਾਨ ਸਿੰਘ ਵਾਸੀ ਬਹਿਬਲ ਖੁਰਦ ਸ਼ਾਮਲ ਹਨ। -PTC News

Related Post