ਗੁਲਾਬੀ ਸੁੰਡੀ ਪ੍ਰਭਾਵਿਤ ਕਿਸਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵੰਡੇ ਚੈੱਕ

By  Pardeep Singh March 26th 2022 09:51 AM -- Updated: March 26th 2022 02:53 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਾਨਸਾ ਵਿਖੇ ਪਹੁੰਚੇ। ਮਾਨਸਾ  ਵਿੱਚ ਨਰਮੇ ਦੀ ਖਰਾਬ ਹੋਈ ਫਸਲ ਦਾ ਮੁਆਵਜ਼ਾ ਦੇਣ ਲਈ ਮੁੱਖ ਮੰਤਰੀ ਕਿਸਾਨਾਂ ਨਾਲ ਵੀ ਮੁਲਾਕਾਤ ਕੀਤੀ। ਮਾਨਸਾ ਦੀ ਅਨਾਜ ਮੰਡੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਫਸਲ ਦਾ ਮੁਆਵਜ਼ਾ ਦਿੱਤਾ।

ਪੀਐਮ ਮੋਦੀ ਨਾਲ ਭਲਕੇ ਭਗਵੰਤ ਮਾਨ ਕਰਨਗੇ ਮੁਲਾਕਾਤ

ਜ਼ਿਕਰਯੋਗ ਹੈ ਕਿ ਮੁਖ ਮੰਤਰੀ ਭਗਵੰਤ ਮਾਨ ਵੱਲੋਂ  ਕਿਸਾਨਾਂ ਨੂੰ ਮੁਆਵਜ਼ਾ ਵੰਡਿਆ ਗਿਆ। ਪਿਛਲੇ ਸਾਲ ਗੁਲਾਬੀ ਸੁੰਡੀ ਕਾਰਨ ਵੱਡੇ ਪੱਧਰ 'ਤੇ ਕਿਸਾਨਾਂ ਦੀ ਨਰਮੇ ਦੀ ਫ਼ਸਲ ਨੂੰ ਨੁਕਸਾਨ ਪਹੁੰਚਿਆ ਸੀ। CM ਮਾਨ ਨੇ ਗੁਲਾਬੀ ਸੁੰਡੀ ਕਾਰਨ ਹੋਏ ਨੁਕਸਾਨ ਦੇ ਬਦਲੇ 1 ਅਰਬ 1 ਕਰੋੜ 39 ਲੱਖ 45 ਹਜ਼ਾਰ 87 ਰੁਪਏ ਦੇ ਮੁਆਵਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਮੁਆਵਜ਼ਾ ਸਿਰਫ਼ ਮਾਨਸਾ ਜ਼ਿਲ੍ਹੇ ਨੂੰ ਮਿਲਿਆ ਹੈ। ਇਸ ਵਿੱਚ ਸਾਢੇ 7 ਕਰੋੜ ਤੋਂ ਵੱਧ ਦੀ ਰਕਮ ਨਰਮਾ ਚੁਗਣ ਵਾਲੇ ਮਜ਼ਦੂਰਾਂ ਦਾ ਹੈ। ਜ਼ਿਕਰਯੋਗ ਹੈ ਕਿ ਮਾਲਵਾ ਖੇਤਰ ਵਿੱਚ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਮਾਨਸਾ ਅਤੇ ਬਠਿੰਡਾ ਵਿੱਚ ਕਾਂਗਰਸ ਸਰਕਾਰ ਵੱਲੋਂ ਸੌ ਫੀਸਦੀ ਨੁਕਸਾਨ ਦੇ ਲਈ 17 ਹਜਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਗੱਲ ਕਹੀ ਗਈ ਸੀ ਜਦੋਂਕਿ 10 ਫ਼ੀਸਦੀ ਮੁਆਵਜ਼ਾ ਮਜ਼ਦੂਰਾਂ ਨੂੰ ਦਿੱਤਾ ਜਾਣਾ ਸੀ।

ਪੀਐਮ ਮੋਦੀ ਨਾਲ ਭਲਕੇ ਭਗਵੰਤ ਮਾਨ ਕਰਨਗੇ ਮੁਲਾਕਾਤ

ਉੱਧਰ ਸੰਯੁਕਤ ਕਿਸਾਨ ਮੋਰਚਾ ਮਾਨਸਾ ਵਿੱਚ ਮੁਆਵਜ਼ੇ ਲਈ ਧਰਨਾ ਦੇ ਰਿਹਾ ਹੈ। ਕਿਸਾਨਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਦਾ ਉਹ ਧਰਨਾ ਖਤਮ ਨਹੀਂ ਕਰਨਗੇ। ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਗਰੁੱਪ ਨੇ ਕੁਝ ਦਿਨ ਪਹਿਲਾਂ ਮੁਆਵਜ਼ੇ ਦਾ ਐਲਾਨ ਹੁੰਦਿਆਂ ਹੀ ਹੜਤਾਲ ਖ਼ਤਮ ਕਰ ਦਿੱਤੀ ਸੀ।



Related Post