CM ਭਗਵੰਤ ਮਾਨ ਮੁੜ 5 ਦਸੰਬਰ ਨੂੰ ਮਾਨਸਾ ਅਦਾਲਤ ‘ਚ ਹੋਣਗੇ ਪੇਸ਼

By  Pardeep Singh October 20th 2022 12:57 PM -- Updated: October 20th 2022 01:25 PM

ਮਾਨਸਾ: ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਮਾਣਹਾਨੀ ਦਾ ਕੇਸ ਕੀਤਾ ਗਿਆ ਸੀ, ਜਿਸ ਅਧੀਨ ਭਗਵੰਤ ਮਾਨ ਅੱਜ ਮਾਨਸਾ ਅਦਾਲਤ ਵਿੱਚ ਪੇਸ਼ ਹੋਏ ਅਤੇ ਮਾਨਯੋਗ ਅਦਾਲਤ ਵੱਲੋਂ 5 ਦਸੰਬਰ ਨੂੰ ਮੁੜ ਤੋਂ ਅਦਾਲਤ ਵਿੱਚ ਪੇਸ਼ ਹੋਣ ਦੇ ਆਦੇਸ਼ ਦਿੱਤੇ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਦੇ ਦਿੱਲੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਉੱਤੇ ਮਾਣਹਾਨੀ ਦਾ ਕੇਸ, ਸੰਜੇ ਸਿੰਘ ਅਤੇ ਕਦੇ ਮੁੱਖਮੰਤਰੀ ਭਗਵੰਤ ਮਾਨ ਸਿੰਘ ਉੱਤੇ ਕੇਸ ਕੀਤੇ ਜਾਂਦੇ ਹਨ ਉਨ੍ਹਾਂ ਨੇ ਕਿਹਾ ਹੈ ਕਿ ਮਾਨਯੋਗ ਅਦਾਲਤਾਂ ਦਾ ਸਨਮਾਨ ਕਰਦੇ ਹਾਂ ਅਤੇ ਪੇਸ਼ ਹੁੰਦੇ ਰਹਾਂਗੇ। ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਕੀਤੇ ਗਏ ਮਾਣਹਾਨੀ ਦੇ ਕੇਸ ਵਿਚ ਅਦਾਲਤ ਵਿਚ ਪੇਸ਼ ਹੋਇਆ ਹਾਂ। ਉਨ੍ਹਾਂ ਕਿਹਾ ਕਿ ਮਾਨਸ਼ਾਹੀਆ ਨੂੰ ਮਾਨਸਾ ਦੇ ਲੋਕਾਂ ਨੇ ਡੇਢ ਲੱਖ ਵੋਟ ਦੇ ਕੇ ਜਿਤਾਇਆ ਸੀ ਪਰ ਇਹ ਉਨ੍ਹਾਂ ਲੋਕਾਂ ਤੋਂ ਬਿਨਾਂ ਪੁੱਛੇ ਕਾਂਗਰਸ ਦੇ ਵਿਚ ਸ਼ਾਮਿਲ ਹੋ ਗਏ । ਸੀਐਮ ਮਾਨ ਦਾ ਕਹਿਣਾ ਹੈ ਕਿ ਲੋਕਾਂ ਦੀ ਮਾਣਹਾਨੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਨਾਜ਼ਰ ਸਿੰਘ ਮਾਨਸ਼ਾਹੀਆ ਨੂੰ ਟਿਕਟ ਨਹੀਂ ਦਿੱਤੀ ਤਾਂ ਇਹ ਕਾਂਗਰਸ ਉੱਤੇ ਵੀ ਮਾਣਹਾਨੀ ਦਾ ਕੇਸ ਕਰ ਸਕਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਅਦਾਲਤਾਂ ਦਾ ਸਨਮਾਨ ਕਰਦੇ ਹਾਂ। ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਮਾਣਹਾਨੀ ਮਹਿਸੂਸ ਕਰਦੇ ਹਨ ਤਾਂ ਮੇਰੇ ਤੇ ਵੀ ਡੈਫਾਮੇਸ਼ਨ ਦਾ ਕੇਸ ਕਰ ਦੇਣ ਅਤੇ ਮੈਂ ਕਿਹੜਾ ਇਨ੍ਹਾਂ ਨੂੰ ਰੋਕਿਆ ਹੈ। ਉਨ੍ਹਾਂ ਕਿਹਾ ਕਿ ਮੇਰਾ ਕੇਸ ਕੋਈ ਪਹਿਲਾ ਕੇਸ ਹੈ । ਉਨ੍ਹਾਂ ਕਿਹਾ ਕਿ ਆਪ ਤਾਂ ਇਨ੍ਹਾਂ ਨੇ ਦੂਜੀਆਂ ਪਾਰਟੀਆਂ ਵਿੱਚੋਂ 53-54 ਵਿਅਕਤੀਆਂ ਨੂੰ ਲੈ ਕੇ ਟਿਕਟਾਂ ਦਿੱਤੀਆਂ ਹਨ ਅਤੇ ਹੋ ਸਕਦਾ ਹੈ ਉਹ ਕਿਸੇ ਹੋਰ ਪਾਰਟੀ ਨੂੰ ਰੀਪ੍ਰੈਜੈਂਟ ਕਰਦੇ ਹੋਣ। ਉਨ੍ਹਾਂ ਨੇ ਕਿਹਾ ਕਿ ਆਪ ਮਾਨ ਵੀ ਤਾਂ ਪਹਿਲਾਂ ਪੀਪੀ ਪਾਰਟੀ ਦੇ ਵਿਚ ਸਨ। ਐਡਵੋਕੇਟ ਗੁਰਦੀਪ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਮੁੱਖਮੰਤਰੀ ਭਗਵੰਤ ਮਾਨ ਤੇ ਡੈਫਾਮੇਸ਼ਨ ਕੇਸ ਦਾ ਅੰਡਰ ਸੈਕਸ਼ਨ 500 ਅਤੇ 34 ਆਈ ਪੀ ਸੀ ਦੇ ਤਹਿਤ 2020 ਦੇ ਵਿਚ ਉਨ੍ਹਾਂ ਨੂੰ ਸੰਮਨ ਜਾਰੀ ਹੋ ਗਏ ਸਨ ਪਰ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੇ ਸਨ।

ਇਹ ਵੀ ਪੜ੍ਹੋ: ਮੈਦਾਨ ਦੇ ਪਖ਼ਾਨਿਆਂ 'ਚੋਂ ਮਿਲੇ ਟੀਕੇ ਤੇ ਸਿਰਿੰਜਾਂ, 'ਖੇਡਾਂ ਵਤਨ ਪੰਜਾਬ ਦੀਆਂ' 'ਤੇ ਡੋਪ ਟੈਸਟ ਦੇ ਬੱਦਲ ਛਾਏ!
-PTC News

Related Post