CM ਚੰਨੀ ਦੇ ਚੌਪਰ ਨੂੰ ਉੱਡਣ ਦੀ ਨਹੀਂ ਮਿਲੀ ਮਨਜ਼ੂਰੀ, ਜਾਣੋ ਕਾਰਨ

By  Riya Bawa February 14th 2022 01:51 PM -- Updated: February 14th 2022 02:33 PM

ਚੰਡੀਗੜ੍ਹ: ਪੰਜਾਬ ਦੇ ਜ਼ਿਲ੍ਹੇ ਜਲੰਧਰ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਦਾ ਹਵਾਲਾ ਦਿੰਦੇ ਹੋਏ ਪ੍ਰਸ਼ਾਸਨ ਨੇ ਚੰਨੀ ਦੇ ਹੈਲੀਕਾਪਟਰ ਨੂੰ ਲੈਂਡ ਨਹੀਂ ਹੋਣ ਦਿੱਤਾ। ਮੁੱਖ ਮੰਤਰੀ ਚੰਨੀ ਚੰਡੀਗੜ੍ਹ 'ਚ ਹਨ ਪਰ ਹੁਣ CM ਚੰਨੀ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਦੀ ਇਜਾਜ਼ਤ ਹੁਣ ਮਿਲ ਗਈ ਹੈ। ਚੰਨੀ ਸੁਜਾਨਪੁਰ ਲਈ ਰਵਾਨਾ ਹੋ ਗਏ ਹਨ। ਦੱਸ ਦੇਈਏ ਕਿ  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਚੌਪਰ ਨੂੰ ਉੱਡਣ ਦੀ ਮਨਜ਼ਰੂੀ ਨਹੀਂ ਮਿਲ ਸਕੀ ਸੀ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਚੰਨੀ ਕਰੀਬ ਇਕ ਘੰਟਾ ਹੈਲੀਪੇਡ 'ਤੇ ਫਸੇ ਰਹੇ। ਦੱਸਣਯੋਗ ਹੈ ਕਿ ਅੱਜ ਹੁਸ਼ਿਆਰਪੁਰ 'ਚ ਰਾਹੁਲ ਗਾਂਧੀ ਦੀ ਰੈਲੀ ਹੈ ਜਿੱਥੇ ਮੁੱਖ ਮੰਤਰੀ ਚੰਨੀ ਨੇ ਵੀ ਪੁੱਜਣਾ ਸੀ ਪਰ ਉਨ੍ਹਾਂ ਦਾ ਚੌਪਰ ਉੱਡ ਨਹੀਂ ਸਕਿਆ। Amid PM Modi's rally in Punjab, Channi's chopper denied permission to take off ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਵਿੱਚ ਰਾਹੁਲ ਗਾਂਧੀ ਦੀ ਰੈਲੀ ਵਿੱਚ ਸ਼ਾਮਲ ਹੋਣ ਵਾਲੇ ਸਨ। CM ਚੰਨੀ ਦੇ ਹੈਲੀਕਾਪਟਰ ਨੂੰ ਚੰਡੀਗੜ੍ਹ ਤੋਂ ਉਡਾਣ ਭਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਫੇਰੀ ਤੋਂ ਪਹਿਲਾਂ ਉਨ੍ਹਾਂ ਦੀ ਵੀ.ਵੀ.ਆਈ.ਪੀ ਮੂਵਮੈਂਟ ਕਾਰਨ ਚਰਨਜੀਤ ਸਿੰਘ ਚੰਨੀ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਚੋਣ ਪ੍ਰੋਗਰਾਮ ਵਿੱਚ ਸ਼ਿਰਕਤ ਕਰਨੀ ਸੀ, ਜੋ ਪਹਿਲਾਂ ਹੀ ਹੁਸ਼ਿਆਰਪੁਰ ਪਹੁੰਚ ਚੁੱਕੇ ਹਨ। Amid PM Modi's rally in Punjab, Channi's chopper denied permission to take off ਇਹ ਵੀ ਪੜ੍ਹੋ: CM ਚੰਨੀ ਦੇ ਚੌਪਰ ਨੂੰ ਉੱਡਣ ਦੀ ਨਹੀਂ ਮਿਲੀ ਮਨਜ਼ੂਰੀ, ਜਾਣੋ ਕਾਰਨ ਜਾਣਕਾਰੀ ਮੁਤਾਬਕ ਰਾਹੁਲ ਗਾਂਧੀ ਦੀ ਹੁਸ਼ਿਆਰਪੁਰ 'ਚ ਹੋਣ ਵਾਲੀ ਰੈਲੀ ਲਈ ਮੁੱਖ ਮੰਤਰੀ ਚੰਨੀ ਦਾ ਚੰਡੀਗੜ੍ਹ ਤੋਂ ਰਵਾਨਾ ਹੋਣਾ ਸੀ। ਬਾਅਦ 'ਚ ਉਨ੍ਹਾਂ ਸਵੇਰੇ 11:45 'ਤੇ ਰਾਹੁਲ ਗਾਂਧੀ ਨਾਲ ਹੁਸ਼ਿਆਰਪੁਰ 'ਚ ਰੈਲੀ 'ਚ ਸ਼ਾਮਲ ਹੋਣਾ ਸੀ। ਉਨ੍ਹਾਂ ਦਾ ਜਲੰਧਰ ਛਾਉਣੀ ਦੇ ਸੁਜਾਨਪੁਰ ਵਿਖੇ ਇੱਕ ਜਨਤਕ ਮੀਟਿੰਗ ਵਿੱਚ ਵੀ ਸ਼ਾਮਲ ਹੋਣਾ ਸੀ। Amid PM Modi's rally in Punjab, Channi's chopper denied permission to take off -PTC News

Related Post