CM Bhagwant Mann Birthday: ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮ ਦਿਨ ਹੈ। ਇਸ ਦੌਰਾਨ ਕਈ ਵੱਡੇ ਸਿਆਸੀ ਨੇਤਾਵਾਂ ਸਮੇਤ ਕਈ ਲੋਕਾਂ ਵੱਲੋਂ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੌਰਾਨ ਭਗਵੰਤ ਮਾਨ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਆਪਣੇ ਬਚਪਨ ਦੀ ਤਸਵੀਰ ਸਾਂਝੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਲਿਖਿਆ ਹੈ ਕਿ ਜਨਮ ਦਿਨ ਮੌਕੇ ਸ਼ੁਭਕਾਮਨਾਵਾਂ ਦੇਣ ਵਾਲਿਆਂ ਦਾ ਧੰਨਵਾਦ ਕੀਤਾ ਹੈ।
ਭਗਵੰਤ ਮਾਨ ਦਾ ਟਵੀਟ
ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕਰਦਿਆਂ ਲਿਖਿਆ ਹੈ-ਜਨਮ ਦਿਨ ਦੀਆਂ ਵਧਾਈਆਂ ਦੇਣ ਲਈ ਧੰਨਵਾਦ ..ਮੈਂ ਜਦ ਵੀ ਇਸ ਦੁਨੀਆਂ ਤੇ ਆਂਵਾਂ ਮੇਰਾ ਦੇਸ਼ ਹੋਵੇ ਪੰਜਾਬ…। ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਹਨ ਅਤੇ ਸੋਮਵਾਰ ਨੂੰ 49 ਸਾਲ ਦੇ ਹੋ ਗਏ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਨ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕੀਤੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਜ਼ਬਰਦਸਤ ਜਿੱਤ ਤੋਂ ਬਾਅਦ ਮਾਨ ਨੇ ਇਸ ਸਾਲ ਮਾਰਚ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਉਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਵਾਂਸ਼ਹਿਰ ਦੇ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣ ਪੁੱਜੇ ਸਨ।
ਇਹ ਵੀ ਪੜ੍ਹੋ: Weather Today: ਅਗਲੇ 3 ਦਿਨਾਂ ਤੱਕ ਇਸ ਸੂਬੇ 'ਚ ਹੋਵੇਗੀ ਬਾਰਿਸ਼, ਯੈਲੋ ਅਲਰਟ ਜਾਰੀ
ਦੱਸ ਦੇਈਏ ਕਿ ਭਗਵੰਤ ਮਾਨ ਦਾ ਜਨਮ 17 ਅਕਤੂਬਰ 1973 ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਸ਼ੀਮਾ ਮੰਡੀ ਨੇੜੇ ਪਿੰਡ ਸਤੋਜ ਵਿੱਚ ਹੋਇਆ ਸੀ। ਉਹਨਾਂ ਦੇ ਪਿਤਾ ਮਹਿੰਦਰ ਸਿੰਘ ਸਰਕਾਰੀ ਅਧਿਆਪਕ ਸਨ ਅਤੇ ਮਾਤਾ ਹਰਪਾਲ ਕੌਰ ਘਰੇਲੂ ਔਰਤ ਹੈ। ਆਪਣੀ ਗ੍ਰੈਜੂਏਸ਼ਨ ਪੂਰੀ ਕਰਨ ਤੋਂ ਬਾਅਦ, ਭਗਵੰਤ ਮਾਨ ਨੇ ਕਾਮੇਡੀ ਦੇ ਖੇਤਰ ਵਿੱਚ ਪ੍ਰਵੇਸ਼ ਕੀਤਾ।
ਉਹਨਾਂ ਨੇ ਸੁਨਾਮ ਸ਼ਹੀਦ ਊਧਮ ਸਿੰਘ ਕਾਲਜ, ਸੰਗਰੂਰ ਵਿਖੇ ਕਾਮੇਡੀ ਅਤੇ ਕਵਿਤਾ ਦੇ ਕਈ ਮੁਕਾਬਲੇ ਜਿੱਤੇ। ਭਗਵੰਤ ਮਾਨ ਫਿਰ ਕਾਮੇਡੀਅਨ ਤੋਂ ਸਿਆਸਤਦਾਨ ਵੱਲ ਵਧੇ। ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਉਹ ਸੰਗਰੂਰ ਲੋਕ ਸਭਾ ਸੀਟ ਤੋਂ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਜਿੱਤ ਚੁੱਕੇ ਸਨ।
-PTC News