ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ

By  Ravinder Singh September 23rd 2022 11:38 AM -- Updated: September 23rd 2022 11:39 AM

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫੌਜ਼ਦਾਰੀ ਜ਼ਾਬਤਾ, ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਵਿਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਉਤੇ ਪੂਰਨ ਤੌਰ ਉਤੇ ਪਾਬੰਦੀ ਲਗਾ ਦਿੱਤੀ ਹੈ। ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਝੋਨੇ ਦੀ ਫ਼ਸਲ ਕੱਟਣ ਉਪਰੰਤ ਜ਼ਮੀਨ ਮਾਲਕਾਂ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਨਾਲ ਹਵਾ 'ਚ ਧੂੰਏਂ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ ਤੇ ਵਾਤਾਵਰਣ ਉਪਰ ਮਾੜਾ ਅਸਰ ਪੈਂਦਾ ਹੈ। ਇਸ ਧੂੰਏਂ ਕਾਰਨ ਆਮ ਪਬਲਿਕ/ਬੱਚਿਆਂ ਦੀ ਸਿਹਤ ਉਤੇ ਮਾੜਾ ਅਸਰ ਪੈਣ ਤੇ ਬਿਮਾਰੀਆਂ ਲੱਗਣ ਦਾ ਡਰ ਬਣਿਆ ਰਹਿੰਦਾ ਹੈ। ਅੱਗ ਨਾਲ ਆਲੇ-ਦੁਆਲੇ ਖੜ੍ਹੀ ਫ਼ਸਲ ਦਾ ਵੀ ਨੁਕਸਾਨ ਹੋਣ ਦਾ ਖ਼ਦਸ਼ਾ ਰਹਿੰਦਾ ਹੈ। ਇਸ ਤੋਂ ਇਲਾਵਾ ਦੁਰਲਭ ਤੇ ਲਾਭਦਾਇਕ ਜੀਵ-ਜੰਤੂਆਂ ਦੀ ਵਿਰਾਸਤ ਦਾ ਸਰਮਾਇਆ ਖ਼ਤਮ ਹੋ ਜਾਂਦਾ ਹੈ। ਇਹ ਵੀ ਪੜ੍ਹੋ : ਅੱਜ ਦੇ ਦਿਨ ਪਾਕਿਸਤਾਨੀ ਬੰਬਾਰੀ 'ਚ ਮਾਰੇ ਗਏ 57 ਛੇਹਰਟਾ ਵਾਸੀਆਂ ਨੂੰ ਦੀਵੇ ਜਗ੍ਹਾ ਕੀਤਾ ਯਾਦ ਸੜਕ ਦੇ ਨਾਲ ਲੱਗਦੇ ਖੇਤਾਂ ਵਿਚ ਅੱਗ ਲਾਉਣ ਕਾਰਨ ਸੜਕ ਉਪਰ ਸੰਘਣਾ ਧੂੰਆਂ ਹੋਣ ਕਾਰਨ ਆਵਾਜਾਈ 'ਚ ਵਿਘਨ ਪੈਂਦਾ ਹੈ ਤੇ ਵੱਡੀ ਦੁਰਘਟਨਾ ਹੋ ਸਕਦੀ ਹੈ, ਜਿਸ ਨਾਲ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਖ਼ਤਰਾ ਰਹਿੰਦਾ ਹੈ। ਇਸ ਤੋਂ ਇਲਾਵਾ ਪਟਿਆਲਾ ਜ਼ਿਲ੍ਹੇ 'ਚ ਵੱਖ-ਵੱਖ ਸਥਾਨਾਂ ਉਪਰ ਅਹਿਮ ਪਲਾਂਟ, ਜਿਸ 'ਚ ਬਹੁਤ ਹੀ ਬਲਣਸ਼ੀਲ ਪਦਾਰਥ ਜਿਵੇਂ ਕਿ ਗੈਸ/ਪੈਟਰੋਲ ਆਦਿ ਦਾ ਭੰਡਾਰ ਹੈ, ਸਥਿਤ ਹਨ ਤੇ ਜ਼ਿਲ੍ਹੇ 'ਚ ਕਈ ਥਾਵਾਂ ਤੋਂ ਗੈਸ ਪਾਈਪ ਲਾਈਨ ਵੀ ਲੰਘਦੀ ਹੈ ਤੇ ਇਨ੍ਹਾਂ ਪਲਾਂਟਾਂ ਦੇ ਆਸ-ਪਾਸ ਝੋਨੇ ਆਦਿ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਕਾਰਨ ਕੋਈ ਵੱਡੀ ਘਟਨਾ ਵਾਪਰ ਸਕਦੀ ਹੈ। ਇਸ ਤਰ੍ਹਾਂ ਨਾਲ ਲੋਕਾਂ ਦੀ ਸੁਰੱਖਿਆ ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਇਹ ਹੁਕਮ ਜ਼ਿਲ੍ਹੇ 'ਚ 21 ਨਵੰਬਰ 2022 ਤੱਕ ਲਾਗੂ ਰਹਿਣਗੇ। ਰਿਪੋਰਟ-ਗਗਨਦੀਪ ਆਹੂਜਾ -PTC News  

Related Post