ਪੰਜਾਬ ਸਰਕਾਰ ਵੱਲੋਂ ਅਣਅਧਿਕਾਰਤ ਕਾਲੋਨੀਆਂ ਤੇ ਪਲਾਟਾਂ ਦੀ ਰਜਿਸਟਰੀ 'ਤੇ ਮੁਕੰਮਲ ਰੋਕ

By  Ravinder Singh May 25th 2022 07:19 AM -- Updated: May 25th 2022 07:22 AM

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅਣਧਿਕਾਰਤ ਕਾਲੋਨੀਆਂ ਅਤੇ ਪਲਾਟਾਂ ਦੀ ਰਜਿਸਟਰੀ ਉਪਰ ਮੁਕੰਮਲ ਰੋਕ ਲਗਾ ਦਿੱਤੀ ਗਈ ਹੈ। ਪੰਜਾਬ ਸਰਕਾਰ ਦਾ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ (ਸਟੈਂਪ ਅਤੇ ਰਜਿਸਟ੍ਰੇਸ਼ਨ ਸ਼ਾਖਾ) ਵੱਲੋਂ ਪੰਜਾਬ ਰਾਜ ਦੇ ਸਾਰੇ ਰਜਿਸਟਰਾਰ, ਪੰਜਾਬ ਰਾਜ ਵਿੱਚ ਸਾਰੇ ਸਬ ਰਜਿਸਟਰਾਰ/ਜੁਆਇੰਟ ਸਬ ਰਜਿਸਟਰਾਰ ਅਤੇ ਪੰਜਾਬ ਰਾਜ ਦੇ ਸਾਰੇ ਡਵੀਜ਼ਨਲ ਕਮਿਸ਼ਨਰ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਕਿਸੇ ਵੀ ਗੈਰ-ਕਾਨੂੰਨੀ/ਅਣਅਧਿਕਾਰਤ ਕਾਲੋਨੀਆਂ ਵਿੱਚ ਪਲਾਟਾਂ ਦੀ ਰਜਿਸਟਰੀ ਨਾ ਕਰਨ ਦੀ ਹਦਾਇਤ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਅਣਅਧਿਕਾਰਤ ਕਾਲੋਨੀਆਂ ਤੇ ਪਲਾਟਾਂ ਦੀ ਰਜਿਸਟਰੀ 'ਤੇ ਮੁਕੰਮਲ ਰੋਕ ਇਸ ਸਬੰਧੀ ਹਦਾਇਤ ਦਿੱਤੀ ਗਈ ਹੈ ਕਿ ਰਜਿਸਟ੍ਰੇਸ਼ਨ (ਪੰਜਾਬ ਸੋਧ) ਐਕਟ, 2020 ਨੋਟੀਫਿਕੇਸ਼ਨ ਨੰਬਰ 25 -ਲੇਗ / 2020, ਮਿਤੀ 10.12.2020 ਕਹਿੰਦਾ ਹੈ: '19 -ਏ ( 1) (ਸੀ) ਸਾਰੇ ਸਬ ਰਜਿਸਟਰਾਰ/ਜੁਆਇੰਟ ਸਬ ਰਜਿਸਟਰਾਰ ਪਾਪਰਾ, 1995 ਦੀ ਧਾਰਾ 20 (3) ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਪਾਬੰਦ ਹਨ। ਇਸ ਤੋਂ ਇਲਾਵਾ ਕੋਈ ਵੀ ਇਸ ਐਕਟ ਅਨੁਸਾਰ ਜਿਸ ਕਾਲੋਨੀ ਨੂੰ ਯੋਗ ਅਥਾਰਟੀ ਵੱਲੋਂ ਲਾਇਸੈਂਸ ਹਾਸਲ ਨਹੀਂ ਉਸ ਦੀ ਰਜਿਸਟਰੀ ਨਹੀਂ ਕੀਤੀ ਜਾ ਸਕਦੀ ਹੈ। ਮਾਲ ਅਫਸਰਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਪਰੋਕਤ ਕਾਨੂੰਨੀ ਪ੍ਰਬੰਧਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਸੇ ਵੀ ਅਣਅਧਿਕਾਰਤ ਕਲੋਨੀ ਵਿੱਚ ਮਾਲਕੀ ਦੇ ਤਬਾਦਲੇ ਦੇ ਕਿਸੇ ਵੀ ਸਾਧਨ ਦੀ ਰਜਿਸਟ੍ਰੇਸ਼ਨ ਨਹੀਂ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਅਣਅਧਿਕਾਰਤ ਕਾਲੋਨੀਆਂ ਤੇ ਪਲਾਟਾਂ ਦੀ ਰਜਿਸਟਰੀ 'ਤੇ ਮੁਕੰਮਲ ਰੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਕੱਟੀਆਂ ਜਾ ਰਹੀਆਂ ਨਾਜਾਇਜ਼ ਕਾਲੋਨੀਆਂ ਉਪਰ ਸ਼ਿਕੰਜਾ ਕੱਸਣ ਲਈ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਸਰਕਾਰ ਨੇ ਅਜਿਹੀ ਅਣਧਿਕਾਰਤ ਕਾਲੋਨੀਆਂ ਅਤੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਉਤੇ ਰੋਕ ਲਗਾ ਦਿੱਤੀ ਗਈ ਹੈ। ਇਸ ਸਬੰਧੀ ਬਕਾਇਦਾ ਇਕ ਲਿਖਤੀ ਹੁਕਮ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਮਾਲ, ਮੁੜ ਵਸੇਬਾ ਅਤੇ ਆਫ ਪ੍ਰਬੰਧਨ ਵੱਲੋਂ ਸਾਰੇ ਰਜਿਸਟਰਾਰ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਵੀ ਪੜ੍ਹੋ : ਵਿਜੇ ਸਿੰਗਲਾ ਨੂੰ ਅਦਾਲਤ ’ਚ ਕੀਤਾ ਪੇਸ਼, ਤਿੰਨ ਦਿਨ ਲਈ ਪੁਲਿਸ ਰਿਮਾਂਡ 'ਤੇ ਭੇਜਿਆ

Related Post