ਕਾਂਗਰਸ ਹਾਈਕਮਾਂਡ ਨੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਦਿਖਾਇਆ ਬਾਹਰ ਦਾ ਰਸਤਾ
Pardeep Singh
February 18th 2022 02:54 PM
ਲੁਧਿਆਣਾ: ਸਮਰਾਲਾ ਤੋਂ ਕਾਂਗਰਸੀ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ। ਸਮਰਾਲੇ ਤੋਂ ਢਿੱਲੋਂ ਚਾਰ ਵਾਰ ਵਿਧਾਇਕ ਰਹੇ ਹਨ ਅਤੇ ਮੌਜੂਦਾ ਵਿਧਾਇਕ ਵੀ ਹਨ। ਇਸ ਵਾਰ ਸਮਰਾਲਾ ਤੋਂ ਕਾਂਗਰਸ ਵੱਲੋਂ ਸਾਬਕਾ ਮੰਤਰੀ ਸਵਰਗੀ ਕਰਮ ਸਿੰਘ ਗਿੱਲ ਦੇ ਪੁੱਤਰ ਰੁਪਿੰਦਰ ਸਿੰਘ ਰਾਜਾ ਗਿੱਲ ਨੂੰ ਟਿਕਟ ਦੇਣ ਮਗਰੋਂ ਢਿੱਲੋਂ ਆਜ਼ਾਦ ਚੋਣ ਲੜ ਰਹੇ ਹਨ। ਕਾਂਗਰਸ ਹਾਈਕਮਾਂਡ ਵੱਲੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਬਾਹਰ ਦਾ ਰਾਸਤਾ ਦਿਖਾਇਆ ਹੈ। ਇਹ ਵੀ ਪੜ੍ਹੋ:ਅਨੁਰਾਗ ਠਾਕੁਰ ਨੇ AAP ਤੇ ਕੱਸੇ ਤੰਜ -PTC News