Sukhpal Singh Khaira: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 5 ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕਰ ਲਿਆ ਗਿਆ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ 9 ਸਾਲ ਪੁਰਾਣੇ ਮਾਮਲੇ ’ਚ ਉਨ੍ਹਾਂ ਨੂੰ ਨਾਮਜ਼ਦ ਕੀਤਾ ਗਿਆ ਹੈ।ਪੰਜਾਬ ਦੇ ਮੁੱਖ ਮੰਤਰੀ ਮੇਰੇ ਖੂਨ ਦੇ ਪਿਆਸੇ ਹੋ ਗਏ ਹਨ। ਸੀਐਮ ਭਗਵੰਤ ਮਾਨ ਤੋਂ ਮੈਨੂੰ ਜਾਨ ਤੋਂ ਖਤਰਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ’ਚ ਫਾਜ਼ਿਲਕਾ ਅਦਾਲਤ ਦੇ ਸੰਮਨ ਰੱਦ ਕੀਤੇ ਹਨ। ਹਾਈਕੋਰਟ ’ਚ ਮਾਮਲੇ ਨੂੰ ਰੱਦ ਕਰਨ ਲਈ ਉਨ੍ਹਾਂ ਦੀ ਪਟੀਸ਼ਨ ’ਤੇ ਸੁਣਵਾਈ ਚੱਲ ਰਹੀ ਹੈ। ਦੱਸ ਦਈਏ ਕਿ ਪੁਲਿਸ ਦੀ ਟੀਮ ਸੁਖਪਾਲ ਸਿੰਘ ਖਹਿਰਾ ਨੂੰ ਜਲਾਲਾਬਾਦ ਅਦਾਲਤ ’ਚ ਪੇਸ਼ ਕਰਨ ਦੇ ਲਈ ਲੈ ਕੇ ਪਹੁੰਚੀ ਹੈ। ਉਨ੍ਹਾਂ ਨੇ ਆਪਣੇ ਇਹ ਬਿਆਨ ਅਦਾਲਤ ’ਚ ਪੇਸ਼ੀ ਤੋਂ ਪਹਿਲਾਂ ਦਿੱਤਾ ਹੈ। <iframe src=https://www.facebook.com/plugins/video.php?height=314&href=https://www.facebook.com/ptcnewsonline/videos/693820389289701/&show_text=false&width=560&t=0 width=560 height=314 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share allowFullScreen=true></iframe>ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਪੁਲਿਸ ਦੀ ਟੀਮ ਸਵੇਰੇ 5 ਵਜੇ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਪਹੁੰਚੀ। ਇਸ ਦੌਰਾਨ ਕਾਫੀ ਬਹਿਸ ਵੀ ਹੋਈ ਪਰ ਬਾਅਦ ’ਚ ਸੁਖਪਾਲ ਸਿੰਘ ਖਹਿਰਾ ਨੂੰ ਹਿਰਾਸਤ ਚ ਲੈ ਲਿਆ ਗਿਆ। ਇਸ ਸਬੰਧੀ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਲਾਲਾਬਾਦ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਖ਼ਿਲਾਫ਼ ਐਨਡੀਪੀਐਸ ਐਕਟ ਦਾ ਪੁਰਾਣਾ ਮਾਮਲਾ ਸੀ, ਜਿਸ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਲਦੀ ਹੀ ਸੁਖਪਾਲ ਸਿੰਘ ਖਹਿਰਾ ਨੂੰ ਜਲਾਲਾਬਾਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਆਪਣੀ ਗ੍ਰਿਫਤਾਰੀ ਨੂੰ ਲੈ ਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਹ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਗ੍ਰਿਫਤਾਰੀ ਬਿਨਾਂ ਵਾਰੰਟ ਤੋਂ ਕੀਤੀ ਗਈ ਹੈ। ਭਗਵੰਤ ਮਾਨ ਸਰਕਾਰ ਵੱਲੋਂ ਜਾਣਬੁੱਝ ਕੇ ਉਨ੍ਹਾਂ ਦੇ ਖਿਲਾਫ ਸਾਜਿਸ਼ ਰਚ ਰਹੀ ਹੈ। ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਨੇ ਕਿਹਾ ਸਿਆਸੀ ਬਦਲਾਖੋਰੀ ’ਤੇ ਮਾਨ ਸਰਕਾਰ ਉੱਤਰ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਸੁਖਪਾਲ ਖਹਿਰਾ ਨੂੰ 2015 ਦੇ ਇੱਕ ਪੁਰਾਣੇ ਐਨਡੀਪੀਐਸ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਹ ਗ੍ਰਿਫ਼ਤਾਰੀ ਡੀਆਈਜੀ ਦੀ ਅਗਵਾਈ ਵਿੱਚ ਬਣੀ ਐਸਆਈਟੀ ਦੀ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ। ਇਸ ਐਸਆਈਟੀ ਵਿੱਚ ਦੋ ਐਸਐਸਪੀਜ਼ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਜਿੱਥੇ ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਇਹ ਝੂਠਾ ਕੇਸ ਸੀ, ਉਥੇ ਹੀ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਰਾਹਤ ਦਿੱਤੀ ਹੈ।ਇਹ ਵੀ ਪੜ੍ਹੋ: ਇੱਕੋ ਪਰਿਵਾਰ ਦੇ 5 ਜਾਣੇ ਹੋਏ ਨਸ਼ੇ ਦੇ ਆਦੀ, 4 ਦੀ ਹੋਈ ਮੌਤ, 5ਵੇਂ ਨੇ ਚੁੱਕਿਆ ਸਮਾਜ ਨੂੰ ਸੁਧਾਰਨ ਦਾ ਬੀੜ੍ਹਾ