ਕਾਂਗਰਸ ਪਾਰਟੀ ਲੋਕਤੰਤਰ ਦੇ ਨਾਂ 'ਤੇ ਕੀਤੇ ਧੋਖੇ ਦਾ ਲੋਕਾਂ ਨੂੰ ਜਵਾਬ ਦੇਵੇ: ਸ਼੍ਰੋਮਣੀ ਅਕਾਲੀ ਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਿੱਤੇ ਬਿਆਨ ਕਿ ਭਾਵੇਂ ਪਾਰਟੀ ਦੇ ਵਿਧਾਇਕਾਂ ਨੇ ਮੁੱਖ ਮੰਤਰੀ ਦੇ ਅਹੁਦੇ ਲਈ ਉਹਨਾਂ ਦੇ ਦਾਅਵੇ ਨੂੰ ਵੱਡੀ ਗਿਣਤੀ ਵਿੱਚ ਹਮਾਇਤ ਦਿੱਤੀ ਸੀ ਪਰ ਇਸਦੇ ਬਾਵਜੂਦ ਉਹਨਾਂ ਨੂੰ ਮੁੱਖ ਮੰਤਰੀ ਨਹੀਂ ਬਣਾਇਆ ਗਿਆ, ਨੇ ਕਾਂਗਰਸ ਹਾਈ ਕਮਾਂਡ ਵੱਲੋਂ ਅੰਦਰੂਨੀ ਲੋਕਤੰਤਰ ਦੇ ਨਾਂ 'ਤੇ ਕੀਤੇ ਜਾ ਰਹੇ ਧੋਖੇ ਨੂੰ ਬੇਨਕਾਬ ਕਰ ਦਿੱਤਾ ਹੈ। ਇਹ ਵੀ ਪੜ੍ਹੋ: ਬਿਕਰਮ ਸਿੰਘ ਮਜੀਠੀਆ ਦਾ ਕਾਂਗਰਸ ਪਾਰਟੀ 'ਤੇ ਵੱਡਾ ਸ਼ਬਦੀ ਹਮਲਾ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵੱਲੋਂ ਜਾਰੀ ਕੀਤੇ ਇਕ ਬਿਆਨ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਫੌਰੀ ਅਸਤੀਫਾ ਦੇਣ ਦੀ ਮੰਗ ਕੀਤੀ ਗਈ ਹੈ। ਉਹਨਾਂ ਕਿਹਾ ਕਿ ਕਾਂਗਰਸ ਹਾਈ ਕਮਾਂਡ ਨੇ ਨਾ ਸਿਰਫ ਆਪਣੇ ਵਿਧਾਇਕਾਂ ਨਾਲ ਧੋਖਾ ਕੀਤਾ ਹੈ ਬਲਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਆਪਣੀ ਪਾਰਟੀ ਦੇ ਸਮੁੱਚੇ ਵਰਕਰਾਂ ਤੇ ਆਗੂਆਂ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਅਜਿਹਾ ਉਦੋਂ ਕੀਤਾ ਗਿਆ ਜਦੋਂ ਪਾਰਟੀ ਵੱਲੋਂ ਵਿਧਾਇਕਾਂ ਦੀ ਅੰਦਰੂਨੀ ਵੋਟ ਰਾਹੀਂ ਰਾਇ ਲਈ ਗਈ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੀ ਥਾਂ ’ਤੇ ਮੁੱਖ ਮੰਤਰੀ ਕਿਸਨੂੰ ਬਣਾਉਣਾ ਚਾਹੀਦਾ ਹੈ। ਡਾ. ਚੀਮਾ ਨੇ ਕਿਹਾ ਕਿ ਹੁਣ ਸੁਨੀਲ ਜਾਖੜ ਨੇ ਖੁਲ੍ਹਾਸਾ ਕੀਤਾ ਹੈ ਕਿ ਉਹਨਾਂ ਨੂੰ 42 ਵਿਧਾਇਕਾਂ ਦੀ ਹਮਾਇਤ ਹਾਸਲ ਹੋਈ ਸੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ 16 ਵਿਧਾਇਕਾਂ, ਪ੍ਰਨੀਤ ਕੌਰ ਨੂੰ 12 ਤੇ ਚੰਨੀ ਨੂੰ 2 ਵਿਧਾਇਕਾਂ ਦੀ ਹਮਾਇਤ ਹਾਸਲ ਹੋਈ ਸੀ। ਉਹਨਾਂ ਕਿਹਾ ਕਿ ਹੁਣ ਇਹ ਕਾਂਗਰਸ ਹਾਈ ਕਮਾਂਡ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਸਲੀਅਤ ਦੱਸੇ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਆਪਣੇ ਆਗੂਆਂ ਤੇ ਵਰਕਰਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਪਾਰਟੀ ਦੇ ਅੰਦਰੂਨੀ ਲੋਕਤੰਤਰ ਮੁਤਾਬਕ ਕੰਮ ਕਿਉਂ ਨਹੀਂ ਕੀਤਾ। ਇਹ ਵੀ ਪੜ੍ਹੋ: ਪੁਲਿਸ ਨੇ 3 ਵਿਅਕਤੀਆਂ ਨੂੰ ਪਿਸਟਲ ਸਮੇਤ ਕੀਤਾ ਗ੍ਰਿਫ਼ਤਾਰ ਡਾ. ਚੀਮਾ ਨੇ ਕਿਹਾ ਕਿ ਇਸ ਤੋਂ ਪਤਾ ਚਲਦਾ ਹੈ ਕਿ ਕਾਂਗਰਸ ਵੱਲੋਂ ਪ੍ਰਚਾਰਿਆ ਜਾਂਦਾ ਅੰਦਰੂਨੀ ਲੋਕਤੰਤਰ ਸਿਰਫ ਇਕ ਡਰਾਮਾ ਹੈ ਤੇ ਇਹ ਪਾਰਟੀ ਗਾਂਧੀ ਪਰਿਵਾਰ ਵੱਲੋਂ ਤਾਨਾਸ਼ਾਹੀ ਨਾਲ ਚਲਾਈ ਜਾਂਦੀ ਹੈ। -PTC News