ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 23 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ
Punjab Assembly elections 2022: ਪੰਜਾਬ ਦੀਆਂ ਪਾਰਟੀਆਂ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆਂ ਜਾ ਰਿਹਾ ਹੈ। ਪੰਜਾਬ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਫਾਇਨਲ ਕੀਤੀ ਹੈ। ਕਾਂਗਰਸ ਨੇ 23 ਉਮੀਦਵਾਰਾਂ ਦੇ ਨਾਵਾਂ ਦੀ ਦੂਜੀ ਲਿਸਟ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਪਾਰਟੀ ਨੇ ਹੁਣ 109 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਪਹਿਲੀ ਸੂਚੀ ਵਿੱਚ 86 ਅਤੇ ਦੂਜੀ ਸੂਚੀ ਵਿੱਚ 23 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। 8 ਸੀਟਾਂ 'ਤੇ ਅਜੇ ਕੋਈ ਫੈਸਲਾ ਨਹੀਂ ਹੋਇਆ ਹੈ। ਕਾਂਗਰਸ ਦੀ ਦੂਜੀ ਸੂਚੀ ਵਿੱਚ 4 ਮੌਜੂਦਾ ਵਿਧਾਇਕਾਂ ਦੇ ਨਾਂ ਸ਼ਾਮਲ ਹਨ, ਜਦਕਿ 4 ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਗਈਆਂ ਹਨ। ਪਾਰਟੀ ਨੇ ਪਹਿਲੀ ਸੂਚੀ ਵਿੱਚ ਆਪਣੇ 4 ਵਿਧਾਇਕਾਂ ਦੀਆਂ ਟਿਕਟਾਂ ਵੀ ਕੱਟ ਦਿੱਤੀਆਂ ਸਨ। ਇਸ ਤੋਂ ਇਲਾਵਾ ਪਾਰਟੀ ਨੇ 4 ਸੀਟਾਂ 'ਤੇ ਆਪਣੇ ਮੌਜੂਦਾ ਵਿਧਾਇਕਾਂ ਬਾਰੇ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਹੈ। ਨਵਜੋਤ ਸਿੰਘ ਸਿੱਧੂ ਦੇ ਭਤੀਜੇ ਸਮਿਤ ਸਿੰਘ ਅਮਰਗੜ੍ਹ ਤੋਂ ਚੋਣ ਲੜਨਗੇ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਦੀ ਨੂੰਹ ਕਰਨ ਕੌਰ ਬਰਾੜ ਮੁਕਤਸਰ ਤੋਂ ਚੋਣ ਲੜਨਗੇ। 'ਆਪ' ਦੇ ਸਾਬਕਾ ਆਗੂ ਆਸ਼ੂ ਬੰਗਰ ਫਿਰੋਜ਼ਪੁਰ ਦਿਹਾਤੀ ਤੋਂ ਚੋਣ ਲੜਨਗੇ। ਸਮਰਾਲਾ ਤੋਂ ਚਾਰ ਵਾਰ ਵਿਧਾਇਕ ਰਹੇ ਅਮਰੀਕ ਢਿੱਲੋਂ ਦਾ ਨਾਂ ਬਾਹਰ ਹੋ ਗਿਆ ਹੈ। ਸਾਹਨੇਵਾਲ ਤੋਂ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਦੇ ਜਵਾਈ ਵਿਕਰਮ ਬਾਜਵਾ ਨੂੰ ਮੈਦਾਨ 'ਚ ਉਤਾਰਿਆ ਗਿਆ ਹੈ। ਜਗਰਾਉਂ ਤੋਂ ਕਾਂਗਰਸ 'ਚ ਸ਼ਾਮਲ ਹੋਏ 'ਆਪ' ਦੇ ਰਾਏਕੋਟ ਤੋਂ ਵਿਧਾਇਕ ਜਗਤਾਰ ਹਿੱਸੋਵਾਲ ਨੂੰ ਟਿਕਟ ਦਿੱਤੀ ਗਈ ਹੈ। ਵੇਖੋ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਉਮੀਦਵਾਰਾਂ ਦੀ ਸੂਚੀ---- ਇਹ ਵੀ ਪੜ੍ਹੋ : ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ ਇਨ੍ਹਾਂ ਅਧਿਕਾਰੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ: -PTC News