ਰਜਿੰਦਰਪਾਲ ਧਾਲੀਵਾਲ (ਬਟਾਲਾ, 15 ਅਗਸਤ): ਪੰਜਾਬ ’ਚ ਲਗਾਤਾਰ ਕਤਲ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਇਸੇ ਤਰ੍ਹਾਂ ਦਾ ਮਾਮਲਾ ਬਟਾਲਾ ਦੇ ਨੇੜਲੇ ਪਿੰਡ ਸਦਾਰੰਗ ਤੋਂ ਸਾਹਮਣੇ ਆਇਆ ਹੈ ਜਿੱਥੇ ਅਣਪਛਾਤੇ ਹਮਲਾਵਾਰਾਂ ਵੱਲੋਂ ਕਾਂਗਰਸੀ ਸਰਪੰਚ ਦਾ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਬਟਾਲਾ ਦੇ ਨੇੜਲੇ ਪਿੰਡ ਸਦਾਰੰਗ ਦੇ ਮੌਜੂਦਾ ਕਾਂਗਰਸੀ ਸਰਪੰਚ ਤੇ ਬੀਤੀ ਦੇਰ ਸ਼ਾਮ ਘਰ ਦੇ ਨਜਦੀਕ ਹੀ ਤੇਜਧਾਰ ਹਥਿਆਰਾਂ ਨਾਲ ਅਣਪਛਾਤਿਆਂ ਨੇ ਹਮਲਾ ਕਰਕੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ, ਜਿਸਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਉਸਨੂੰ ਇਲਾਜ਼ ਲਈ ਬਟਾਲਾ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸਦੀ ਹਾਲਤ ਦੇਖਦਿਆਂ ਡਾਕਟਰਾਂ ਨੇ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਅੰਮ੍ਰਿਤਸਰ ਵਿਖੇ ਕਾਂਗਰਸੀ ਸਰਪੰਚ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।ਉੱਥੇ ਹੀ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਹੈ, ਮ੍ਰਿਤਕ ਦੀ ਪਤਨੀ ਸੁਖਵਿੰਦਰ ਸਿੰਘ ਨੇ ਕਿਹਾ ਕਿ ਪਿੰਡ ’ਚ ਬਹੁਤ ਲੋਕ ਰੰਜਿਸ਼ ਰੱਖਦੇ ਸਨ ਅਤੇ ਜਿਸ ਨੇ ਮੇਰਾ ਘਰ ਬਰਬਾਦ ਕੀਤਾ ਉਨ੍ਹਾਂ ਖਿਲਾਫ ਵੀ ਅਜਿਹੀ ਕਾਰਵਾਈ ਹੋਵੇ ਕਿ ਉਹ ਵੀ ਬਰਬਾਦ ਹੋਣ। ਉਨ੍ਹਾਂ ਅੱਗੇ ਦੱਸਿਆ ਕਿ ਉਸਦਾ ਪਤੀ ਬਲਜੀਤ ਸਿੰਘ ਦੇਰ ਸ਼ਾਮ ਆਪਣੇ 8 ਸਾਲਾ ਲੜਕੇ ਨਾਲ ਪਿੰਡ ਵਿੱਚ ਹੀ ਕਿਸੇ ਨਜਦੀਕੀ ਦੇ ਘਰ ਜਨਮ ਦਿਨ ਦੀ ਪਾਰਟੀ ਚ ਗਿਆ ਸੀ ਅਤੇ ਦੇਰ ਰਾਤ ਕਰੀਬ ਜਦ ਪਾਰਟੀ ਤੋਂ ਘਰ ਵਾਪਸ ਆ ਰਿਹਾ ਸੀ ਅਤੇ ਉਸ ਦੇ ਘਰ ਪਹੁੰਚਣ ਤੋਂ ਪਹਿਲਾਂ ਹੀ ਗਲੀ ਵਿੱਚ ਅਣਪਛਾਤੇ ਹਮਲਾਵਰਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਹਮਲਾਵਰਾਂ ਨੇ ਉਸ ਨੂੰ ਬਹੁਤ ਬੁਰੀ ਤਰ੍ਹਾਂ ਵੱਢਿਆ ਅਤੇ ਉਸ ਦੇ ਮੂੰਹ-ਸਿਰ ਸਣੇ ਸਰੀਰ ਦੇ ਸਾਰੇ ਅੰਗਾਂ 'ਤੇ ਕਈ ਵਾਰ ਕੀਤੇ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਸਦਾ ਪਤੀ ਪਿੰਡ ਦਾ ਮੌਜੂਦਾ ਸਰਪੰਚ ਹੈ ਅਤੇ ਕਾਤਲਾਂ ਨੇ ਉਸ ਦੇ ਭਰਾ ’ਤੇ ਵੀ ਕਾਤਲਾਨਾ ਹਮਲਾ ਕੀਤਾ ਹੈ। ਉਥੇ ਹੀ ਪਤਨੀ ਨੇ ਕਿਹਾ ਕਿ ਉਸਦਾ ਘਰ ਹੀ ਤਬਾਹ ਹੋ ਗਿਆ। ਛੋਟੇ-ਛੋਟੇ ਤਿੰਨ ਬੱਚੇ ਹਨ ਅਤੇ ਸੱਭ ਤੋਂ ਛੋਟਾ ਬੇਟਾ ਤਾਂ ਹਾਲੇ ਸਵਾ ਮਹੀਨੇ ਦਾ ਵੀ ਨਹੀਂ ਹੋਇਆ ਉੱਥੇ ਹੀ ਪਰਿਵਾਰ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ। ਪੁਲਿਸ ਥਾਣਾ ਰੰਗੜ ਨੰਗਲ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਹੈ ਅਤੇ ਸੀਸੀਟੀਵੀ ਕੈਮਰਾ ਵੀ ਖੰਗਾਲੇ ਜਾ ਰਹੇ ਹਨ ਅਤੇ ਮ੍ਰਿਤਕ ਸਰਪੰਚ ਦੇ ਪਰਿਵਾਰ ਦਰਜ ਬਿਆਨਾਂ ਮੁਤਾਬਿਕ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਵੀ ਪੜ੍ਹੋ: ਅਟਾਰੀ ਵਾਘਾ ਬਾਰਡਰ ਤੇ ਫ਼ਸੇ 28 ਦੇ ਕਰੀਬ ਹਿੰਦੂ ਪਾਕਿਸਤਾਨੀ ਮੈਬਰ !