ਜਲਾਲਾਬਾਦ 'ਚ ਕਾਂਗਰਸੀ ਵਰਕਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ 'ਤੇ ਹਮਲਾ , ਕੀਤੀ ਫ਼ਾਇਰਿੰਗ

By  Shanker Badra February 2nd 2021 12:32 PM -- Updated: February 2nd 2021 12:39 PM

ਜਲਾਲਾਬਾਦ 'ਚ ਕਾਂਗਰਸੀ ਵਰਕਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ 'ਤੇ ਹਮਲਾ , ਕੀਤੀ ਫ਼ਾਇਰਿੰਗ :ਜਲਾਲਾਬਾਦ : ਜਲਾਲਾਬਾਦ ਤਹਿਸੀਲ ਕੰਪਲੈਕਸ ਵਿੱਚ ਨਾਮਜ਼ਦਗੀ ਭਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ 'ਤੇ ਕਾਂਗਰਸੀ ਵਰਕਰਾਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਅਕਾਲੀ ਉਮੀਦਵਾਰਾਂ ਦੀ ਨਾਮਜ਼ਦਗੀ ਭਰਨ ਲਈ ਉਚੇਚੇ ਤੌਰ 'ਤੇ ਪੁੱਜੇ ਸੁਖਬੀਰ ਸਿੰਘ ਬਾਦਲ ਦੀ ਗੱਡੀ 'ਤੇ ਕਾਂਗਰਸੀ ਗੁੰਡਿਆਂ ਨੇ ਪਥਰਾਅ ਕੀਤਾ ਹੈ। [caption id="attachment_471438" align="aligncenter"]Congress workers open fire on Shiromani Akali Dal workers in Jalalabad, 2 injured ਜਲਾਲਾਬਾਦ 'ਚ ਕਾਂਗਰਸੀ ਵਰਕਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ 'ਤੇ ਹਮਲਾ , ਕੀਤੀ ਫ਼ਾਇਰਿੰਗ[/caption] ਪੜ੍ਹੋ ਹੋਰ ਖ਼ਬਰਾਂ : ਕਿਸਾਨ ਜਥੇਬੰਦੀਆਂ ਦਾ ਐਲਾਨ 6 ਫਰਵਰੀ ਨੂੰ ਪੂਰੇ 'ਚ ਹੋਵੇਗਾ ਚੱਕਾ ਜਾਮ ਇਸ ਦੌਰਾਨ ਸਥਿਤੀ ਉਸ ਵੇਲੇ ਤਣਾਅਪੂਰਨ ਬਣ ਗਈ ,ਜਦੋਂ ਸੁਖਬੀਰ ਸਿੰਘ ਬਾਦਲ ਦਾ ਕਾਫਲਾ ਅਕਾਲੀ ਉਮੀਦਵਾਰਾਂ ਦੇ ਨਾਮਜ਼ਦਗੀ ਦਾਖ਼ਲ ਕਰਨ ਲਈ ਤਹਿਸੀਲ ਕੰਪਲੈਕਸ ਦੇ ਅੰਦਰ ਦਾਖਲ ਹੋਇਆ। ਉਥੇ ਪਹਿਲਾਂ ਤੋਂ ਹੀ ਗਿਣੀ ਮਿੱਥੀ ਸਾਜ਼ਿਸ਼ ਤਹਿਤ ਤਿਆਰ ਬੈਠੇ ਕਾਂਗਰਸ ਦੇ ਵਰਕਰਾਂ ਅਤੇ ਬਾਹਰੋਂ ਬੁਲਾਈ ਗੁੰਡਿਆਂ ਨੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ 'ਤੇ ਬੈਰੀਕੇਡ ਤੋੜ ਕੇ ਹਮਲਾ ਕਰ ਦਿੱਤਾ ,ਉੱਥੇ ਡਾਂਗਾਂ ਹਥਿਆਰਾਂ ਅਤੇ ਇੱਟਾਂ ਪੱਥਰਾਂ ਨਾਲ ਕਈ ਅਕਾਲੀ ਵਰਕਰ ਵਰਕਰਾਂ ਨੂੰ ਵੀ ਜ਼ਖ਼ਮੀ ਕੀਤਾ ਹੈ। [caption id="attachment_471439" align="aligncenter"]Congress workers open fire on Shiromani Akali Dal workers in Jalalabad, 2 injured ਜਲਾਲਾਬਾਦ 'ਚ ਕਾਂਗਰਸੀ ਵਰਕਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ 'ਤੇ ਹਮਲਾ , ਕੀਤੀ ਫ਼ਾਇਰਿੰਗ[/caption] ਇੱਥੇ ਹੀ ਬੱਸ ਨਹੀਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲਗਾਤਾਰ ਸ਼ਾਂਤੀ ਬਣਾਈ ਰੱਖਣ ਦੇ ਬਾਵਜੂਦ ਝਗੜੇ 'ਤੇ ਉਤਾਰੂ ਕਾਂਗਰਸੀ ਲੋਕਾਂ ਨੇ ਅਕਾਲੀ ਦਲ ਦੇ ਵਰਕਰਾਂ 'ਤੇ ਸਿੱਧੀ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਫਾਇਰਿੰਗ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ 2 ਵਰਕਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਦਾਖਲ ਕਰਾਇਆ ਗਿਆ ਹੈ। ਪੜ੍ਹੋ ਹੋਰ ਖ਼ਬਰਾਂ : ਦਿੱਲੀ ਪੁਲਿਸ ਵੱਲੋਂ ਗਿਰਫ਼ਤਾਰ 122 ਵਿਅਕਤੀਆਂ ਦੀ ਲਿਸਟ ਜਾਰੀ [caption id="attachment_471437" align="aligncenter"]Congress workers open fire on Shiromani Akali Dal workers in Jalalabad, 2 injured ਜਲਾਲਾਬਾਦ 'ਚ ਕਾਂਗਰਸੀ ਵਰਕਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ 'ਤੇ ਹਮਲਾ , ਕੀਤੀ ਫ਼ਾਇਰਿੰਗ[/caption] ਇਸ ਸਾਰੇ ਘਟਨਾਕ੍ਰਮ ਦੌਰਾਨ ਪੁਲਿਸ ਪ੍ਰਸ਼ਾਸਨ ਪਹਿਲਾਂ ਤਾਂ ਮੂਕ ਦਰਸ਼ਨ ਬਣਿਆ ਪਰ ਸਥਿਤੀ ਵਿਗੜਦੀ ਵੇਖ ਕੇ ਪੁਲਸ ਪ੍ਰਸ਼ਾਸਨ ਨੇ ਕਾਫੀ ਕੋਸ਼ਿਸ਼ ਕਰਨ ਦੇ ਬਾਵਜੂਦ ਮਾਮਲੇ ਨੂੰ ਕੰਟਰੋਲ ਵਿੱਚ ਕਰਨ ਵਿੱਚ ਨਾਕਾਮ ਰਹੇ। ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰਾਂ ਦੀਆਂ ਜਾਇਜ਼ ਤਰੀਕੇ ਨਾਲ ਨਾਮਜ਼ਦਗੀਆਂ ਭਰੀਆਂ ਜਾ ਰਹੀਆਂ ਹਨ , ਉਥੇ ਕਾਂਗਰਸ ਦੇ ਗੁੰਡੇ ਅਨਸਰ ਹਰ ਹੀਲੇ ਇਨ੍ਹਾਂ ਨਾਮਜ਼ਦਗੀਆਂ ਨੂੰ ਨਾਜਾਇਜ਼ ਤਰੀਕੇ ਨਾਲ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ। ਕਾਂਗਰਸੀਆਂ ਵੱਲੋਂ ਅਕਾਲੀ ਦਲ ਦੇ ਵਰਕਰਾਂ ਆਗੂਆਂ ਉਪਰ ਪਥਰਾਅ ਅਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। -PTCNews

Related Post