ਪਾਕਿਸਤਾਨ ਨਹੀਂ ਆ ਰਿਹਾ ਬਾਜ਼, ਸਰਹੱਦ ਨੇੜੇ ਖੇਤਾਂ 'ਚੋਂ ਮਿਲੀ ਹਥਿਆਰਾਂ ਦੀ ਖੇਪ
ਫ਼ਿਰੋਜ਼ਪੁਰ: ਪੰਜਾਬ ਦੀਆਂ ਸਰਹੱਦਾਂ 'ਤੇ ਆਏ ਦਿਨ ਡਰੋਨ ਦੇਖਿਆ ਜਾਂਦਾ ਹੈ ਤੇ ਜ਼ਿਲ੍ਹੇ ਫ਼ਿਰੋਜ਼ਪੁਰ ਦੇ ਇੱਕ ਪਿੰਡ ਵਿੱਚੋਂ ਬੁੱਧਵਾਰ ਨੂੰ ਇੱਕ ਏਕੇ-56 ਰਾਈਫ਼ਲ ਅਤੇ ਦੋ ਮੈਗਜ਼ੀਨਾਂ ਤੋਂ ਇਲਾਵਾ 60 ਕਾਰਤੂਸ ਬਰਾਮਦ ਕੀਤੇ ਗਏ ਹਨ। ਦੱਸ ਦੇਈਏ ਕਿ ਪਾਕਿਸਤਾਨ 'ਚ ਬੈਠੇ ਤਸਕਰਾਂ ਨੇ ਲਗਾਤਾਰ ਭਾਰਤੀ ਸਰਹੱਦ 'ਤੇ ਡਰੋਨ ਰਾਹੀ ਸਾਮਾਨ ਭੇਜਦੇ ਹਨ। ਪਿਛਲੇ 4 ਦਿਨਾਂ ਤੋਂ ਪਾਕਿਸਤਾਨ ਵਾਲੇ ਪਾਸੇ ਤੋਂ ਲਗਾਤਾਰ ਡਰੋਨ ਭੇਜੇ ਜਾਣ ਕਾਰਨ ਭਾਰਤੀ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ।
ਹਾਸਲ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਤੋਂ ਕਰੀਬ ਛੇ ਕਿਲੋਮੀਟਰ ਦੂਰ ਪਿੰਡ ਆਰਿਫ਼ ਕੇ ਦੇ ਖੇਤਾਂ ਵਿੱਚ ਕੱਲ੍ਹ ਰਾਤ ਪਾਕਿਸਤਾਨੀ ਡ੍ਰੋਨ ਰਾਹੀਂ ਕੁਝ ਹਥਿਆਰ ਸੁੱਟੇ ਗਏ। ਲੰਘੀ ਦੇਰ ਸ਼ਾਮ ਪਿੰਡ ਦੇ ਕੁਝ ਲੋਕਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਡ੍ਰੋਨ ਆਉਂਦਾ ਦੇਖਿਆ ਤਾਂ ਤੁਰੰਤ ਥਾਣਾ ਆਰਿਫ਼ ਕੇ ਦੀ ਪੁਲਿਸ ਨੂੰ ਸੂਚਿਤ ਕੀਤਾ। ਕੁਝ ਚਿਰ ਮਗਰੋਂ ਪੁਲਿਸ ਮੌਕੇ ’ਤੇ ਪਹੁੰਚ ਗਈ ਤੇ ਖੇਤ ਦੀ ਤਲਾਸ਼ੀ ਲਈ।
ਇਹ ਵੀ ਪੜ੍ਹੋ: ਸੋਸ਼ਲ ਮੀਡੀਆ USERS ਨੇ ਇਸ ਗੱਲ ਨੂੰ ਲੈ ਕੇ ਅਨਨਿਆ ਪਾਂਡੇ ਨੂੰ ਕੀਤਾ ਟ੍ਰੋਲ
ਇਸ ਸੰਬੰਧੀ ਗੱਲ ਕਰਦਿਆਂ ਪਿੰਡ ਦੇ ਲੋਕਾਂ ਨੇ ਦੱਸਿਆ ਜਦੋਂ ਇਕ ਮਜ਼ਦੂਰ ਖੇਤ ਵਿੱਚ ਸਪਰੇਅ ਕਰ ਰਿਹਾ ਸੀ ਤਾਂ ਉਸ ਨੇ ਇਕ ਬੋਰੀ ਦੇਖੀ, ਜਿਸ ਬਾਰੇ ਉਸ ਨੇ ਆਪਣੇ ਮਾਲਕ ਨੂੰ ਦੱਸਿਆ।ਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਇਸ ਦੀ ਸੂਚਨਾ ਸਥਾਨਕ ਪੁਲਸ ਥਾਣੇ ਦਿੱਤੀ। ਫਿਰੋਜ਼ਪੁਰ ਦੇ ਐੱਸ.ਐੱਸ.ਪੀ. ਨੇ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚ ਕੇ ਉਕਤ ਸਾਮਾਨ ਨੂੰ ਆਪਣੇ ਕਬਜ਼ੇ 'ਚ ਲੈ ਲਿਆ।