ਦਿੱਲੀ ਅੰਮ੍ਰਿਤਸਰ ਜੰਮੂ ਕਟੜਾ ਐਕਸਪ੍ਰੈੱਸ ਹਾਈਵੇ ਨੂੰ ਲੈ ਕੇ ਵਿਵਾਦ ਜਾਰੀ, ਕਿਸਾਨਾਂ ਲਗਾਇਆ ਧਰਨਾ

By  Ravinder Singh August 25th 2022 03:59 PM -- Updated: August 25th 2022 04:00 PM

ਅੰਮ੍ਰਿਤਸਰ : ਦਿੱਲੀ ਤੋਂ ਅੰਮ੍ਰਿਤਸਰ ਜੰਮੂ ਕਟੜਾ ਤੱਕ ਉਸਾਰੇ ਜਾ ਰਹੇ ਐਕਸਪ੍ਰੈਸ ਹਾਈਵੇ ਨੂੰ ਲੈ ਕੇ ਵਿਵਾਦ ਅਜੇ ਵੀ ਬਰਕਾਰ ਹੈ। ਕਿਸਾਨਾਂ ਨੇ ਸੂਬਾ ਸਰਕਾਰ ਉਤੇ ਦੋਸ਼ੀ ਅਧਿਕਾਰੀਆਂ ਦਾ ਸਾਥ ਦੇਣ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਕਿਸਾਨ ਜਥੇਬੰਦੀਆਂ ਨੇ ਸਰਕਾਰ ਉਤੇ ਮਿਲੀਭੁਗਤ ਦੇ ਦੋਸ਼ ਲਗਾਉਂਦੇ ਹੋਏ ਰੋਸ ਪ੍ਰਦਰਸ਼ਨ ਕੀਤਾ। ਦਿੱਲੀ ਅੰਮ੍ਰਿਤਸਰ ਜੰਮੂ ਕਟੜਾ ਐਕਸਪ੍ਰੈੱਸ ਹਾਈਵੇ ਨੂੰ ਲੈ ਕੇ ਵਿਵਾਦ ਜਾਰੀਕਿਸਾਨਾਂ ਨੇ ਦਿੱਲੀ ਅੰਮ੍ਰਿਤਸਰ ਕਟੜਾ ਐਕਸਪ੍ਰੈਸ ਹਾਈਵੇ ਦੀ ਉਸਾਰੀ ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਨੂੰ ਲੈ ਕੇ ਅਧਿਕਾਰੀਆਂ ਉਤੇ ਵੱਡੇ ਪੱਧਰ ਉਤੇ ਬੇਨਿਯਮੀਆਂ ਦੇ ਦੋਸ਼ ਲਗਾਏ ਗਏ ਸਨ। ਕਿਸਾਨਾਂ ਦੀ ਮੰਗ ਉਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਏਡੀਸੀ ਜਨਰਲ ਕੋਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਵਾਈ ਗਈ ਸੀ। ਏਡੀਸੀ ਵੱਲੋਂ ਕੀਤੀ ਗਈ ਜਾਂਚ ਵਿਚ ਅਧਿਕਾਰੀ ਦੋਸ਼ੀ ਪਾਏ ਗਏ ਸਨ। ਇਹ ਵੀ ਪੜ੍ਹੋ : ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਸ਼ੁਰੂ, 150 ਕਾਰੀਗਰ ਪੁੱਜੇ ਡਿਪਟੀ ਕਮਿਸ਼ਨਰ ਵੱਲੋਂ ਬੀਤੀ 5 ਅਗਸਤ ਨੂੰ ਸੂਬਾ ਸਰਕਾਰ ਨੂੰ ਇਸ ਸਬੰਧੀ ਵਿਸਥਾਰਤ ਰਿਪੋਰਟ ਭੇਜ ਦਿੱਤੀ ਗਈ ਸੀ ਪਰ 20 ਦਿਨ ਬੀਤ ਜਾਣ ਦੇ ਬਾਵਜੂਦ ਦੋਸ਼ੀ ਅਧਿਕਾਰੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਇਕ ਫ਼ੀਸਦੀ ਕਮਿਸ਼ਨ ਵਾਲੇ ਮੰਤਰੀ ਨੂੰ ਕੱਢਣ ਦਾ ਦਾਅਵਾ ਕਰਨ ਵਾਲੀ ਸਰਕਾਰ 500 ਕਰੋੜ ਰੁਪਏ ਦੇ ਘਪਲੇ ਉਤੇ ਚੁੱਪ ਕਿਉਂ ਹੈ। ਕਿਸਾਨਾਂ ਨੇ ਰਾਘਵ ਚੱਢਾ ਉਤੇ ਦੋਸ਼ੀ ਅਧਿਕਾਰੀ ਦਾ ਸਾਥ ਦੇਣ ਦੇ ਗੰਭੀਰ ਦੋਸ਼ ਲਗਾਏ ਹਨ। ਕਿਸਾਨ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਕੇ ਦੋਸ਼ੀ ਅਧਿਕਾਰੀ ਖ਼ਿਲਾਫ਼ ਕਾਰਵਾਈ ਤੇ ਪੀੜਤ ਕਿਸਾਨਾਂ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ। ਕਿਸਾਨ ਜਥੇਬੰਦੀਆਂ ਨੇ ਮੰਗਾਂ ਨਾ ਮੰਨੇ ਜਾਣ ਉਤੇ ਇਕ ਹਫ਼ਤੇ ਤੱਕ ਅਣਮਿੱਥੇ ਸਮੇਂ ਲਈ ਧਰਨਾ ਲਗਾਉਣ ਤੇ ਤਿੱਖਾ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਏਡੀਸੀ (ਜਨਰਲ) ਸੁਰਿੰਦਰ ਸਿੰਘ ਨੇ ਕਿਹਾ ਕਿ ਜਾਂਚ ਉਪਰੰਤ ਰਿਪੋਰਟ ਡਿਪਟੀ ਕਮਿਸ਼ਨਰ ਕੋਲ ਜਮ੍ਹਾਂ ਕਰਵਾਈ ਜਾ ਚੁੱਕੀ ਹੈ। -PTC News  

Related Post