ਸੂਬਾ ਸਰਕਾਰ ਦੇ ਖਾਲੀ ਖ਼ਜ਼ਾਨੇ 'ਚੋਂ ਫੰਡਾਂ ਦੀ ਬਜਾਏ ਨਿਕਲੀ ਅਗਲੀ ਮੀਟਿੰਗ ਦੀ ਤਾਰੀਖ
ਲੁਧਿਆਣਾ, 26 ਮਈ: ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਪੰਜਾਬ ਦੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਖੰਡ ਮਿੱਲਾਂ ਵੱਲ ਕਿਸਾਨਾਂ ਦੇ ਬਕਾਇਆ 900 ਕਰੋੜ ਰੁਪਏ ਦੇ ਬਕਾਏ ਸਬੰਧੀ ਆਪਣੀਆਂ ਮੰਗਾਂ 'ਤੇ ਵਿਚਾਰ ਕਰਨ ਲਈ ਮੀਟਿੰਗ ਦਾ ਸੱਦਾ ਮਿਲਣ ਤੋਂ ਬਾਅਦ ਅੱਜ ਆਪਣਾ ਚੱਕਾ ਜਾਮ ਪ੍ਰੋਗਰਾਮ ਇੱਕ ਦਿਨ ਲਈ ਮੁਲਤਵੀ ਕਰ ਦਿੱਤਾ ਸੀ। ਇਹ ਵੀ ਪੜ੍ਹੋ: ਬੇਟੇ ਨੇ ਹੀ ਮਾਂ-ਬਾਪ ਦਾ ਕਤਲ ਕਰਵਾਉਣ ਲਈ ਦਿੱਤੀ ਸੀ ਸੁਪਾਰੀ ਗੰਨਾ ਕਾਸ਼ਤਕਾਰਾਂ ਤੇ ਸਹਿਕਾਰਤਾ ਮੰਤਰੀ ਵਿਚਕਾਰ ਅੱਜ ਦੀ ਮੀਟਿੰਗ ਕਾਫੀ ਲੰਬੇ ਸਮੇਂ ਤਾਈਂ ਚੱਲੀ ਤੇ ਮੀਟਿੰਗ ਖ਼ਤਮ ਹੋਣ ਮਗਰੋਂ ਕਿਸਾਨਾਂ ਨੂੰ ਮੰਤਰੀ ਨੇ ਅਗਲੀ ਮੀਟਿੰਗ ਦਾ ਸਮਾਂ ਦੇ ਦਿੱਤਾ। ਹੁਣ 3 ਜੂਨ ਨੂੰ ਦੁਬਾਰਾ ਸਹਿਕਾਰਤਾ ਮੰਤਰੀ ਕਿਸਾਨਾਂ ਨਾਲ ਮੀਟਿੰਗ ਕਰਨਗੇ। ਕਿਸਾਨਾਂ ਨੇ ਅੱਜ ਸਹਿਕਾਰਤਾ ਮੰਤਰੀ ਨੂੰ ਸਹਿਕਾਰੀ ਖੰਡ ਮਿੱਲਾਂ ਦੀ ਬਕਾਇਆ ਰਕਮ ਚੋਂ ਕੁਝ ਫੰਡ ਜਾਰੀ ਕਰਨ ਦੀ ਮੰਗ ਕੀਤੀ ਸੀ ਪਰ ਸੂਬਾ ਸਰਕਾਰ ਨੇ ਖ਼ਜ਼ਾਨਾ ਖਾਲੀ ਹੋਣ ਦਾ ਹਵਾਲਾ ਦਿੰਦਿਆਂ ਫੰਡ ਵੰਡਣ ਦੀ ਬਜਾਏ ਅਗਲੀ ਮੀਟਿੰਗ ਦੀ ਤਾਰੀਖ ਹੱਥਾਂ 'ਚ ਫੜਾ ਦਿੱਤੀ। ਹਾਲਾਂਕਿ ਸਹਿਕਾਰਤਾ ਮੰਤਰੀ ਵੱਲੋਂ ਪ੍ਰਾਈਵੇਟ ਖੰਡ ਮਿੱਲਾਂ ਨੂੰ ਕਿਸਾਨਾਂ ਦਾ ਬਕਾਇਆ ਰਿਲੀਜ਼ ਕਰਨ ਦੀਆਂ ਸਖ਼ਤ ਹਦਾਇਤਾਂ ਜਾਰੀ ਨੇ, ਸਰਕਾਰ ਦਾ ਕਹਿਣਾ ਹੈ ਕਿ ਹੁਕਮ ਨਾ ਮਨਣ 'ਤੇ ਖੰਡ ਮਿੱਲ ਮਾਲਕਾਂ ਦੀਆਂ ਪ੍ਰਾਪਰਟੀਆਂ ਅਟੈਚ ਕਰਕੇ ਕਿਸਾਨਾਂ ਦੇ ਬਕਾਏ ਦੀ ਵਸੂਲੀ ਕੀਤੀ ਜਾਵੇਗੀ। ਇਹ ਵੀ ਪੜ੍ਹੋ: ਕਿਸਾਨ ਦੀ ਆਮਦਨ ਵਧਾਉਣ ਲਈ ਮਿਲ ਕੇ ਕੰਮ ਕਰਨ ਦੀ ਲੋੜ : ਹਰਪਾਲ ਚੀਮਾ ਕਿਸਾਨਾਂ ਨੇ ਪਹਿਲਾਂ 26 ਮਈ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਸੀ। ਇਸ ਮੰਗ ਪੱਤਰ ਨੂੰ ਲੈ ਕੇ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਨੇ ਮੀਟਿੰਗ ਕੀਤੀ ਸੀ, ਜਿਸ ਵਿੱਚ ਹਰਮੀਤ ਸਿੰਘ ਕਾਦੀਆਂ, ਮਨਜੀਤ ਸਿੰਘ ਰਾਏ ਅਤੇ ਸਤਨਾਮ ਸਿੰਘ ਸਾਹਨੀ ਸਮੇਤ ਕਈ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ। -PTC News