ਕੋਰੋਨਾ ਦਾ ਕਹਿਰ : ਗੁਰੂਗ੍ਰਾਮ, ਹਰਿਆਣਾ ਦੇ 3 ਹੋਰ ਜ਼ਿਲ੍ਹਿਆਂ 'ਚ ਮਾਸਕ ਨਾ ਪਾਉਣ 'ਤੇ 500 ਰੁਪਏ ਜੁਰਮਾਨਾ

By  Riya Bawa April 21st 2022 06:55 PM

ਚੰਡੀਗੜ੍ਹ: ਦੇਸ਼ 'ਚ ਇਕ ਵਾਰ ਫਿਰ ਤੋਂ ਕੋਰੋਨਾ ਦੀ ਰਫਤਾਰ ਵਧਣੀ ਸ਼ੁਰੂ ਹੋ ਗਈ ਹੈ ਜਿਸ ਕਾਰਨ ਸੂਬਿਆਂ ਨੇ ਹੌਲੀ-ਹੌਲੀ ਪਾਬੰਦੀਆਂ ਲਗਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਦਿੱਲੀ, ਹਰਿਆਣਾ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਵੀ ਸੂਬੇ ਵਿੱਚ ਮਾਸਕ ਪਾਉਣ ਨੂੰ ਲੈ ਕੇ ਹੁਕਮ ਜਾਰੀ ਕਰ ਦਿੱਤੇ ਹਨ। ਮਾਨ ਸਰਕਾਰ ਨੇ ਕਿਹਾ ਹੈ ਕਿ ਮਾਸਕ ਪਾਉਣਾ ਲਾਜ਼ਮੀ ਹੈ। mask ਇਸ ਦੌਰਾਨ ਹੁਣ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀਰਵਾਰ ਨੂੰ ਕਿਹਾ ਕਿ ਸੂਬੇ ਦੇ ਗੁਰੂਗ੍ਰਾਮ, ਫਰੀਦਾਬਾਦ, ਸੋਨੀਪਤ ਅਤੇ ਝੱਜਰ ਜ਼ਿਲ੍ਹਿਆਂ ਵਿੱਚ ਫੇਸ ਮਾਸਕ ਨਾ ਪਾਉਣ 'ਤੇ 500 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। mask ਇਹ ਵੀ ਪੜ੍ਹੋ : ਕੇਜਰੀਵਾਲ ਖੁਦ ਦਖਲ ਦੇ ਕੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫੌਰੀ ਰਿਹਾਈ ਕਰਵਾਉਣ : ਸੁਖਬੀਰ ਸਿੰਘ ਬਾਦਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਇਨ੍ਹਾਂ ਚਾਰ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਕੋਵਿਡ -19 ਸਥਿਤੀ 'ਤੇ ਚੌਕਸੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਰਾਜ ਨੇ ਪਹਿਲਾਂ 2 ਅਪ੍ਰੈਲ ਨੂੰ ਮਾਸਕ ਪਹਿਨਣ ਦੇ ਹੁਕਮ ਨੂੰ ਹਟਾ ਦਿੱਤਾ ਸੀ। -PTC News

Related Post