ਕੋਰੋਨਾ ਦਾ ਕਹਿਰ: ਪਿਛਲੇ 24 ਘੰਟਿਆਂ 'ਚ 2,483 ਨਵੇਂ ਮਾਮਲੇ ਆਏ ਸਾਹਮਣੇ
Pardeep Singh
April 26th 2022 10:03 AM
Corona Cases Updates: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 2483 ਕੇਸ ਸਾਹਮਣੇ ਆਏ ਹਨ ਉਥੇ ਹੀ 1970 ਮਰੀਜ਼ ਠੀਕ ਹੋ ਗਏ ਹਨ। ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 15636 ਹੋ ਗਈ ਹੈ। ਰੋਜ਼ਾਨਾ ਦੀ ਪੌਜ਼ੀਟਿਵੀ ਦਰ 0.55 ਫੀਸਦੀ ਹੈ।
ਜੇਕਰ ਦਿੱਲੀ ਦੀ ਗੱਲ ਕਰੀਏ ਤਾਂ ਦਿੱਲੀ ਵਿੱਚ ਕੋਵਿਡ-19 ਦੇ ਮਾਮਲੇ ਇੱਕ ਵਾਰ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 1,011 ਮਾਮਲੇ ਸਾਹਮਣੇ ਆਏ ਹਨ। ਇਨਫੈਕਸ਼ਨ ਦੀ ਦਰ 6.42 ਫੀਸਦੀ ਦਰਜ ਕੀਤੀ ਗਈ ਹੈ। ਇਸ ਤੋਂ ਪਹਿਲਾਂ 10 ਫਰਵਰੀ ਨੂੰ ਕੋਵਿਡ-19 ਦੇ 1,104 ਮਾਮਲੇ ਸਾਹਮਣੇ ਆਏ ਸਨ। ਦੱਸਣਯੋਗ ਹੈ ਕਿ 4 ਅਪ੍ਰੈਲ ਤੋਂ ਹੁਣ ਤੱਕ ਇਨਫੈਕਸ਼ਨ ਦੀ ਦਰ ਇਕ ਫੀਸਦੀ ਤੋਂ ਵੱਧ ਰਹੀ ਹੈ। ਇਸ ਤੋਂ ਇਲਾਵਾ ਅਪ੍ਰੈਲ ਮਹੀਨੇ 'ਚ ਪੰਜਵੀਂ ਵਾਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਇਕ ਹਜ਼ਾਰ ਨੂੰ ਪਾਰ ਕਰ ਗਈ ਹੈ। ਦੱਸਣਯੋਗ ਹੈ ਕਿ ਕੋਰੋਨਾ ਦੇ ਕਹਿਰ ਕਰਕੇ ਇਸ ਸਬੰਧੀ ਅਧਿਕਾਰਤ ਹੁਕਮ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਜੇਕਰ ਕੋਈ ਪ੍ਰਾਈਵੇਟ ਕਾਰ ਵਿੱਚ ਸਫ਼ਰ ਕਰਦੇ ਲੋਕ ਬਿਨਾਂ ਮਾਸਕ ਪਾਏ ਜਾਂਦੇ ਹਨ।ਮਾਸਕ ਪਹਿਨਣਾ ਲਾਜ਼ਮੀ ਹੋ ਗਿਆ ਹੈ। ਵਿਦਿਆਰਥੀਆਂ ਨੂੰ ਥਰਮਲ ਸਕੈਨਿੰਗ ਤੋਂ ਬਿਨਾਂ ਸਕੂਲ ਦੇ ਅੰਦਰ ਨਹੀਂ ਜਾਣ ਦਿੱਤਾ ਜਾਣਾ ਚਾਹੀਦਾ ਹੈ। ਸਰਕਾਰ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਕੋਵਿਡ-19 ਨਾਲ ਸੰਕਰਮਿਤ ਪਾਇਆ ਜਾਂਦਾ ਹੈ, ਤਾਂ ਸੰਸਥਾ ਨੂੰ ਉਨ੍ਹਾਂ ਨੂੰ ਅਲੱਗ-ਥਲੱਗ ਕਰਨ ਲਈ ਉਚਿਤ ਕਦਮ ਚੁੱਕਣੇ ਚਾਹੀਦੇ ਹਨ। ਇਹ ਵੀ ਪੜ੍ਹੋ:ਨਹਿਰ 'ਚ ਕਾਰ ਡਿੱਗਣ ਨਾਲ 5 ਵਿਅਕਤੀਆਂ ਦੀ ਹੋਈ ਮੌਤ -PTC News