ਨਵੀਂ ਦਿੱਲੀ: ਦੇਸ਼ ਭਰ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ ਕੁੱਲ 3545 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਕੱਲ੍ਹ ਦੇ ਮੁਕਾਬਲੇ 8.2 ਫੀਸਦੀ ਜ਼ਿਆਦਾ ਮਾਮਲੇ ਹਨ। ਇੱਕ ਦਿਨ ਪਹਿਲਾਂ ਮਤਲਬ ਵੀਰਵਾਰ ਨੂੰ ਦੇਸ਼ ਭਰ ਵਿੱਚ 3275 ਮਾਮਲੇ ਸਾਹਮਣੇ ਆਏ ਸਨ। ਇਸ ਦੇ ਨਾਲ ਦੇਸ਼ ਵਿੱਚ ਕੋਵਿਡ ਲਾਗ ਮਰੀਜ਼ਾਂ ਦੀ ਕੁੱਲ ਗਿਣਤੀ ਹੁਣ ਵੱਧ ਕੇ 4 ਕਰੋੜ, 30 ਲੱਖ, 94 ਹਜ਼ਾਰ 938 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ ਕੋਵਿਡ ਕਾਰਨ ਕੁੱਲ 27 ਲੋਕਾਂ ਦੀ ਮੌਤ ਵੀ ਹੋਈ ਹੈ। ਦੇਸ਼ ਵਿੱਚ ਕੋਵਿਡ ਕਾਰਨ ਹੁਣ ਤੱਕ ਕੁੱਲ 5 ਲੱਖ 24 ਹਜ਼ਾਰ 002 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਇਸ ਸਮੇਂ ਦੇਸ਼ ਭਰ ਵਿੱਚ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ 19 ਹਜ਼ਾਰ ਤੋਂ ਪਾਰ ਹੈ। ਇਸ ਸਮੇਂ ਦੇਸ਼ ਭਰ ਵਿੱਚ 19,688 ਐਕਟਿਵ ਕੇਸ ਦਰਜ ਕੀਤੇ ਗਏ ਹਨ। ਐਕਟਿਵ ਕੇਸ ਕੁੱਲ ਇਨਫੈਕਸ਼ਨ ਦਾ 0.05 ਫ਼ੀਸਦੀ ਬਣ ਗਏ ਹਨ। ਇਸ ਸਮੇਂ ਦੇਸ਼ ਵਿੱਚ ਰਿਕਵਰੀ ਦਰ 98.74 ਫੀਸਦੀ ਦਰਜ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ ਕੁੱਲ 3549 ਮਰੀਜ਼ ਠੀਕ ਹੋਏ ਹਨ। ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4 ਕਰੋੜ, 25 ਲੱਖ, 51 ਹਜ਼ਾਰ, 248 ਲੋਕ ਇਸ ਮਹਾਮਾਰੀ ਨੂੰ ਮਾਤ ਦੇ ਚੁੱਕੇ ਹਨ। ਮੰਤਰਾਲੇ ਅਨੁਸਾਰ ਰਾਸ਼ਟਰੀ ਟੀਕਾਕਰਨ ਮੁਹਿੰਮ ਤਹਿਤ ਦੇਸ਼ ਭਰ ਵਿੱਚ ਹੁਣ ਤੱਕ ਕੁੱਲ 189.81 ਕਰੋੜ ਵੈਕਸੀਨ ਦੀਆਂ ਖ਼ੁਰਾਕਾਂ ਲੋਕਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ ਲੋਕਾਂ ਨੂੰ ਵੈਕਸੀਨ ਦੀਆਂ ਕੁੱਲ 16,59,843 ਖੁਰਾਕਾਂ ਦਿੱਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਮੁੜ ਕੋਰੋਨਾ ਆਪਣੇ ਪੈਰ ਫੈਲਾਉਂਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ 87 ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆਏ ਹਨ। ਬੀਤੇ ਦਿਨ ਪੰਜਾਬ ਵਿੱਚ 72 ਕੇਸ ਸਾਹਮਣੇ ਆਏ ਸਨ। ਪਟਿਆਲਾ ਵਿੱਚ ਕੋਰੋਨਾ ਦੇ ਆ ਰਹੇ ਮਾਮਲੇ ਕਾਫੀ ਚਿੰਤਾਜਨਕ ਹਨ। ਇਹ ਵੀ ਪੜ੍ਹੋ : ਕੇਦਾਰਨਾਥ ਧਾਮ ਦੇ ਦਰਵਾਜ਼ੇ ਖੋਲ੍ਹੇ, ਪਹਿਲੇ ਹੀ ਦਿਨ 7 ਹਜ਼ਾਰ ਸ਼ਰਧਾਲੂ ਪੁੱਜੇ