ਪੰਜਾਬ 'ਚ ਕੋਰੋਨਾ ਨਾਲ ਵਿਗੜੇ ਹਾਲਾਤ, 7 ਜ਼ਿਲ੍ਹਿਆਂ 'ਚ 9 ਲੋਕਾਂ ਦੀ ਹੋਈ ਮੌਤ

By  Riya Bawa January 12th 2022 11:09 AM -- Updated: January 12th 2022 11:13 AM

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਕਾਰਨ ਹਾਲਾਤ ਦਿਨੋ ਦਿਨ ਵਧਦੇ ਜਾ ਰਹੇ ਹਨ। ਸਥਿਤੀ ਇਹ ਹੈ ਕਿ ਹਰ 5ਵਾਂ ਵਿਅਕਤੀ ਪਾਜ਼ੇਟਿਵ ਹੋ ਰਿਹਾ ਹੈ। ਮੰਗਲਵਾਰ ਨੂੰ ਸਿਹਤ ਵਿਭਾਗ ਨੇ 24 ਹਜ਼ਾਰ 636 ਸੈਂਪਲਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ 4,593 ਲੋਕ ਪਾਜ਼ੇਟਿਵ ਪਾਏ ਗਏ। ਸਭ ਤੋਂ ਮਾੜੀ ਸਥਿਤੀ ਪਟਿਆਲਾ, ਮੋਹਾਲੀ ਅਤੇ ਲੁਧਿਆਣਾ ਦੀ ਹੈ, ਜਿੱਥੇ ਮਰੀਜ਼ਾਂ ਦੀ ਗਿਣਤੀ ਸਭ ਤੋਂ ਵੱਧ ਹੈ। ਇਸ ਦੇ ਨਾਲ ਹੀ 7 ਜ਼ਿਲ੍ਹਿਆਂ ਵਿੱਚ 9 ਲੋਕਾਂ ਦੀ ਮੌਤ ਵੀ ਹੋਈ ਹੈ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਫਿਲਹਾਲ ਚੋਣ ਕਮਿਸ਼ਨ ਨੇ 15 ਜਨਵਰੀ ਤੱਕ ਰੈਲੀਆਂ 'ਤੇ ਪਾਬੰਦੀ ਲਗਾ ਦਿੱਤੀ ਹੈ। ਜੇਕਰ ਹੋਰ ਰੈਲੀਆਂ ਕਰਨ ਦੀ ਇਜਾਜ਼ਤ ਦਿੱਤੀ ਗਈ ਤਾਂ ਪੰਜਾਬ ਦੇ ਹਾਲਾਤ ਵਿਗੜ ਸਕਦੇ ਹਨ। 11 ਜ਼ਿਲ੍ਹਿਆਂ ਵਿੱਚ ਮਰੀਜ਼ਾਂ ਦੀ ਗਿਣਤੀ 100 ਨੂੰ ਪਾਰ ਕਰ ਗਈ ਹੈ ਪੰਜਾਬ ਦੇ 11 ਜ਼ਿਲ੍ਹੇ ਅਜਿਹੇ ਹਨ ਜਿੱਥੇ ਰੋਜ਼ਾਨਾ ਮਰੀਜ਼ਾਂ ਦੀ ਗਿਣਤੀ 100 ਨੂੰ ਪਾਰ ਕਰ ਰਹੀ ਹੈ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 909 ਮਰੀਜ਼ ਪਟਿਆਲਾ, 703 ਮੁਹਾਲੀ, 678 ਲੁਧਿਆਣਾ, 455 ਅੰਮ੍ਰਿਤਸਰ, 330 ਜਲੰਧਰ, 233 ਬਠਿੰਡਾ, 161 ਫਤਿਹਗੜ੍ਹ ਸਾਹਿਬ, 149 ਕਪੂਰਥਲਾ, 127 ਗੁਰਦਾਸਪੁਰ, 117 ਸੰਗਰੂਰ, ਰੋਪੜ ਵਿੱਚ 106 ਮਰੀਜ਼ ਪਾਏ ਗਏ ਹਨ। ਫਰੀਦਕੋਟ, ਮੁਕਤਸਰ ਅਤੇ ਪਠਾਨਕੋਟ ਅਜਿਹੇ ਜ਼ਿਲ੍ਹੇ ਹਨ ਜਿੱਥੇ ਮਰੀਜ਼ਾਂ ਦੀ ਗਿਣਤੀ 90 ਤੋਂ ਵੱਧ ਹੈ। ਇਹ ਵੀ ਪੜ੍ਹੋ: ਲਤਾ ਮੰਗੇਸ਼ਕਰ ਦੀ ਕੋਰੋਨਾ ਰਿਪੋਰਟ ਪੌਜ਼ਟਿਵ ਆਉਣ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਪੰਜਾਬ 'ਚ ਕੋਰੋਨਾ ਦੇ ਮਾਮਲੇ 'ਚ ਹਾਲਾਤ ਇੰਨੇ ਖਰਾਬ ਹਨ ਕਿ ਮੰਗਲਵਾਰ ਨੂੰ 7 ਜ਼ਿਲਿਆਂ 'ਚ 9 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚੋਂ ਗੁਰਦਾਸਪੁਰ ਅਤੇ ਪਟਿਆਲਾ ਵਿੱਚ 2-2 ਅਤੇ ਬਠਿੰਡਾ, ਲੁਧਿਆਣਾ, ਮੋਗਾ, ਮੋਹਾਲੀ ਅਤੇ ਪਠਾਨਕੋਟ ਵਿੱਚ ਇੱਕ-ਇੱਕ ਦੀ ਮੌਤ ਹੋਈ ਹੈ। ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ -PTC News

Related Post