Corona Vaccination : ਬੱਚਿਆਂ ਦੇ ਟੀਕਾਕਰਨ ਲਈ 1 ਜਨਵਰੀ ਤੋਂ ਹੋਵੇਗੀ ਰਜਿਸਟ੍ਰੇਸ਼ਨ

By  Riya Bawa December 27th 2021 01:55 PM -- Updated: December 27th 2021 01:57 PM

Corona Vaccination: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਕਾਰ ਕੋਰੋਨਾ ਮਹਾਂਮਾਰੀ ਵਿਰੁੱਧ ਜੰਗ ਵਿੱਚ ਭਾਰਤ ਨੇ ਇੱਕ ਹੋਰ ਕਦਮ ਅੱਗੇ ਵਧਾਇਆ ਹੈ। ਦੇਸ਼ ਵਿੱਚ 3 ਜਨਵਰੀ ਤੋਂ 15 ਤੋਂ 18 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਹੋਣ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਉਮਰ ਦੇ ਬੱਚਿਆਂ ਦੇ ਟੀਕਾਕਰਨ ਲਈ ਰਜਿਸਟ੍ਰੇਸ਼ਨ ਕਰਵਾਉਣੀ ਹੋਵੇਗੀ। ਬੱਚਿਆਂ ਦੇ ਟੀਕਾਕਰਨ ਦੀ ਪ੍ਰਕਿਰਿਆ ਵੀ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਾਂਗ ਹੀ ਹੋਵੇਗੀ। CoWin ਐਪ ਰਾਹੀਂ ਬੱਚਿਆਂ ਦੀ ਰਜਿਸਟ੍ਰੇਸ਼ਨ ਵੀ ਕੀਤੀ ਜਾਵੇਗੀ। COVID-19 vaccines for young children with rheumatic diseases: What providers need to know ਨੈਸ਼ਨਲ ਹੈਲਥ ਅਥਾਰਟੀ ਦੇ ਸੀਈਓ ਡਾ.ਆਰ.ਐਸ.ਸ਼ਰਮਾ ਨੇ ਦੱਸਿਆ ਕਿ 1 ਜਨਵਰੀ ਤੋਂ 15 ਤੋਂ 18 ਸਾਲ ਤੱਕ ਦੀ ਉਮਰ ਦੇ ਬੱਚੇ ਵੈਕਸੀਨ ਲਈ ਆਪਣੇ ਨਾਮ ਦਰਜ ਕਰਵਾ ਸਕਣਗੇ। ਡਾ.ਆਰ.ਐਸ.ਸ਼ਰਮਾ ਨੇ ਦੱਸਿਆ ਕਿ 1 ਜਨਵਰੀ ਤੋਂ CoWin ਐਪ 'ਤੇ 15 ਤੋਂ 18 ਸਾਲ ਦੇ ਬੱਚਿਆਂ ਦੇ ਟੀਕਾਕਰਨ ਦੀ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ। FDA Authorizes Pfizer's Covid-19 Vaccine for Kids 5 to 11 | Smart News | Smithsonian Magazine ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 25 ਦਸੰਬਰ ਨੂੰ ਦੇਸ਼ ਨੂੰ ਸੰਬੋਧਨ ਕਰਦਿਆਂ 15 ਤੋਂ 18 ਸਾਲ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। 15 ਤੋਂ 18 ਸਾਲ ਦੇ ਬੱਚਿਆਂ ਦੀ ਗਿਣਤੀ 7 ਤੋਂ 8 ਕਰੋੜ ਦੇ ਵਿਚਕਾਰ ਹੈ। ਉਨ੍ਹਾਂ ਨੂੰ ਹੁਣ ਭਾਰਤ ਬਾਇਓਟੈਕ ਦੀ ਕੋਵੈਕਸੀਨ ਦੀ ਖੁਰਾਕ ਦਿੱਤੀ ਜਾਵੇਗੀ। 12 ਤੋਂ 18 ਸਾਲ ਦੀ ਉਮਰ ਦੇ ਬੱਚਿਆਂ 'ਤੇ ਐਮਰਜੈਂਸੀ ਵਰਤੋਂ ਲਈ ਸਰਕਾਰ ਦੁਆਰਾ ਕੋਵੈਕਸੀਨ ਨੂੰ ਮਨਜ਼ੂਰੀ ਦਿੱਤੀ ਗਈ ਹੈ। covid-19: The global hunt for Covid-19 vaccine for kids begins; next up, testing shots in children - The Economic Times -PTC News

Related Post