Coronavirus in India: ਕੋਰੋਨਾ ਨੇ ਫੜੀ ਰਫ਼ਤਾਰ, ਦੇਸ਼ 'ਚ ਹੁਣ ਤੱਕ ਨਵੇਂ ਕੇਸ 3 ਲੱਖ ਤੋਂ ਪਾਰ

By  Riya Bawa January 20th 2022 08:28 AM -- Updated: January 20th 2022 11:41 AM

Coronavirus Cases Update: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਿਹਾ ਹੈ। ਭਾਰਤ ਵਿਚ ਪਹਿਲੀ ਵਾਰ ਕੋਰੋਨਾ ਕੇਸਾਂ ਦੀ ਗਿਣਤੀ 3 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਦੇਸ਼ ਵਿੱਚ 19 ਜਨਵਰੀ ਨੂੰ 3,13,603 ਨਵੇਂ ਕੋਵਿਡ-19 ਮਾਮਲੇ ਦਰਜ ਕੀਤੇ ਗਏ, ਜੋ ਇੱਕ ਹਫ਼ਤੇ ਪਹਿਲਾਂ ਨਾਲੋਂ 27% ਵੱਧ ਹੈ। ਬੁੱਧਵਾਰ ਨੂੰ ਦੇਸ਼ ਵਿੱਚ 3.15 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 2.23 ਲੱਖ ਲੋਕ ਠੀਕ ਹੋਏ ਹਨ, ਜਦਕਿ 484 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਪਿਛਲੇ ਦਿਨ ਦੇ ਮੁਕਾਬਲੇ ਨਵੇਂ ਸੰਕਰਮਿਤਾਂ ਵਿੱਚ 32,145 ਦਾ ਵਾਧਾ ਦੇਖਿਆ ਗਿਆ ਹੈ। ਇਸ ਤੋਂ ਪਹਿਲਾਂ 18 ਜਨਵਰੀ ਨੂੰ 2.82 ਲੱਖ ਲੋਕ ਸੰਕਰਮਿਤ ਪਾਏ ਗਏ ਸੀ।

ਦੱਸ ਦਈਏ ਕਿ ਤੀਜੀ ਲਹਿਰ ਵਿੱਚ ਪਹਿਲੀ ਵਾਰ ਨਵੇਂ ਸੰਕਰਮਿਤਾਂ ਦੀ ਗਿਣਤੀ 3 ਲੱਖ ਨੂੰ ਪਾਰ ਕਰ ਗਈ ਹੈ। 12 ਜਨਵਰੀ ਨੂੰ 2 ਲੱਖ ਤੋਂ ਵੱਧ ਨਵੇਂ ਕੇਸ ਦਰਜ ਕੀਤੇ ਗਏ ਸੀ। ਇਸ ਦੇ ਨਾਲ ਹੀ ਐਕਟਿਵ ਕੇਸਾਂ ਯਾਨੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 91 ਹਜ਼ਾਰ 519 ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਸਮੇਂ ਦੇਸ਼ ਵਿੱਚ 19.16 ਲੱਖ ਐਕਟਿਵ ਕੇਸ ਹਨ। ਦੇਸ਼ ਵਿੱਚ ਪਹਿਲੀ ਵਾਰ 2 ਲੱਖ ਤੋਂ ਵੱਧ ਮਰੀਜ਼ ਠੀਕ ਵੀ ਹੋਏ ਹਨ। ਕੋਰੋਨਾ ਦੀ ਇਸ ਨਵੀਂ ਲਹਿਰ ਵਿੱਚ ਪਹਿਲੀ ਵਾਰ, ਭਾਰਤ ਵਿੱਚ ਰੋਜ਼ਾਨਾ ਮਾਮਲਿਆਂ ਦੀ ਗਿਣਤੀ 3 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਅਤੇ ਬੁੱਧਵਾਰ ਨੂੰ 3,04,416 ਨਵੇਂ ਕੋਰੋਨਾ ਮਾਮਲੇ ਦਰਜ ਕੀਤੇ ਗਏ, ਜੋ ਕਿ ਇੱਕ ਹਫ਼ਤੇ ਪਹਿਲਾਂ ਨਾਲੋਂ 27% ਵੱਧ ਹੈ। ਸੰਕਰਮਿਤਾਂ ਦੀ ਕੁੱਲ ਸੰਖਿਆ 38 ਮਿਲੀਅਨ ਤੱਕ ਪਹੁੰਚ ਗਈ ਹੈ ਅਤੇ ਐਕਟਿਵ ਕੇਸ 18.9 ਲੱਖ ਦੇ ਅੰਕੜੇ ਨੂੰ ਪਾਰ ਕਰ ਗਏ ਹਨ। ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ: -PTC News

Related Post