Coronavirus Update: ਕੋਰੋਨਾ ਦਾ ਕਹਿਰ, ਪਿਛਲੇ 24 ਘੰਟਿਆਂ 'ਚ 11,850 ਨਵੇਂ ਮਾਮਲੇ ਆਏ ਸਾਹਮਣੇ

By  Riya Bawa November 13th 2021 01:02 PM

Coronavirus Today: ਦੇਸ਼ ਵਿੱਚ ਕੋਰੋਨਾ ਦਾ ਕਹਿਰ ਅਜੇ ਵੀ ਜਾਰੀ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 11 ਹਜ਼ਾਰ 850 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 555 ਲੋਕਾਂ ਦੀ ਮੌਤ ਹੋ ਗਈ। ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਇੱਕ ਲੱਖ 36 ਹਜ਼ਾਰ 308 ਹੈ। ਸਭ ਤੋਂ ਅਹਿਮ ਗੱਲ ਇਹ ਹੈ ਕਿ ਕੇਰਲ ਵਿੱਚ ਕੱਲ੍ਹ ਕੋਰੋਨਾ ਦੇ 6,674 ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਅੱਜ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਿਤਾਂ ਦੀ ਗਿਣਤੀ ਵੱਧ ਕੇ ਤਿੰਨ ਕਰੋੜ 44 ਲੱਖ 26 ਹਜ਼ਾਰ 36 ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟ ਕੇ 1 ਲੱਖ 36 ਹਜ਼ਾਰ 308 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 63 ਹਜ਼ਾਰ 245 ਹੋ ਗਈ ਹੈ। ਇੱਥੇ ਪੜ੍ਹੋ ਹੋਰ ਖ਼ਬਰਾਂ: ਵੱਡੀ ਖ਼ਬਰ ! Delhi-NCR 'ਚ ਲੱਗ ਸਕਦੈ 2 ਦਿਨ ਦਾ ਮੁਕੰਮਲ ਲਾਕਡਾਊਨ , ਜਾਣੋਂ ਵਜ੍ਹਾ ਦੱਸ ਦੇਈਏ ਕਿ ਬੀਤੇ ਦਿਨੀ 24 ਘੰਟਿਆਂ ਦੌਰਾਨ ਦੇਸ਼ ਵਿੱਚ 58,42,530 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਦੇਸ਼ ਵਿੱਚ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਦੌਰਾਨ ਹੁਣ ਤੱਕ 111.40 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਸ਼ੁੱਕਰਵਾਰ ਨੂੰ ਕੇਰਲ ਵਿੱਚ ਕੋਵਿਡ-19 ਦੇ 6,674 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਸੰਕਰਮਿਤਾਂ ਦੀ ਕੁੱਲ ਗਿਣਤੀ 50,48,756 ਹੋ ਗਈ ਹੈ, ਜਦੋਂ ਕਿ 59 ਹੋਰ ਮਰੀਜ਼ਾਂ ਦੀ ਮੌਤ ਨਾਲ ਮਰਨ ਵਾਲਿਆਂ ਦੀ ਗਿਣਤੀ 35,511 ਹੋ ਗਈ ਹੈ। ਕਰਨਾਟਕ ਵਿੱਚ ਕੋਵਿਡ.19 ਦੇ 227 ਨਵੇਂ ਕੇਸਾਂ ਦੇ ਆਉਣ ਨਾਲ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 29,91,369 ਹੋ ਗਈ ਹੈ। Coronavirus update: India records 18,987 fresh Covid-19 cases, 246 deaths -PTC News

Related Post