ਪੰਜਾਬ 'ਚ ਕੋਰੋਨਾ ਦਾ ਧਮਾਕਾ- ਮੋਹਾਲੀ-ਪਟਿਆਲਾ 'ਚ ਸਭ ਤੋਂ ਵੱਧ ਮਾਮਲੇ

By  Riya Bawa May 9th 2022 05:26 PM

Coronavirus Updates In Punjab: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਾਲੇ ਜੇਕਰ ਪੰਜਾਬ ਦੀ ਗੱਲ ਕਰੀਏ ਤੇ ਪੰਜਾਬ ਵਿੱਚ ਕਰੋਨਾ ਦੇ 284 ਐਕਟਿਵ ਕੇਸ ਸਾਹਮਣੇ ਆਏ ਹਨ। ਐਤਵਾਰ ਨੂੰ 24 ਘੰਟਿਆਂ ਵਿੱਚ 23 ਨਵੇਂ ਮਰੀਜ਼ ਮਿਲੇ ਹਨ। ਪਟਿਆਲਾ ਜ਼ਿਲ੍ਹਾ ਪੰਜਾਬ ਵਿੱਚ ਕੋਰੋਨਾ ਐਕਟਿਵ ਕੇਸਾਂ ਵਿੱਚ ਸਭ ਤੋਂ ਉੱਪਰ ਹੈ। ਜਿੱਥੇ 135 ਐਕਟਿਵ ਕੇਸ ਹਨ। ਦੂਜੇ ਨੰਬਰ 'ਤੇ ਮੋਹਾਲੀ 'ਚ 67 ਅਤੇ ਤੀਜੇ ਨੰਬਰ 'ਤੇ ਲੁਧਿਆਣਾ 'ਚ 22 ਐਕਟਿਵ ਕੇਸ ਹਨ। ਅੰਮ੍ਰਿਤਸਰ ਵਿੱਚ 16, ਬਠਿੰਡਾ ਵਿੱਚ 11 ਅਤੇ ਜਲੰਧਰ ਵਿੱਚ 10 ਐਕਟਿਵ ਕੇਸ ਹਨ। ਮੁਕਤਸਰ, ਕਪੂਰਥਲਾ, ਫਿਰੋਜ਼ਪੁਰ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਮਲੇਰਕੋਟਲਾ ਵਿੱਚ ਕੋਰੋਨਾ ਦਾ ਕੋਈ ਐਕਟਿਵ ਕੇਸ ਨਹੀਂ ਹੈ। ਕੋਰੋਨਾ ਦੇ ਮਾਮਲੇ ਵਧਣ ਕਰਕੇ ਸਾਵਧਾਨੀ ਦੇ ਤੌਰ 'ਤੇ ਸਰਕਾਰ ਨੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ਅਤੇ ਜਨਤਕ ਥਾਵਾਂ 'ਤੇ ਮਾਸਕ ਪਹਿਨਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਇੱਕ ਮਰੀਜ਼ ਨੂੰ ਇੱਥੇ ਆਈਸੀਯੂ (ICU) ਵਿੱਚ ਸ਼ਿਫਟ ਕਰਨਾ ਪਿਆ। ਸ਼ਨੀਵਾਰ ਨੂੰ, ਕੋਰੋਨਾ ਦੇ 13,452 ਨਮੂਨੇ ਲਏ ਗਏ ਸਨ। ਜਿਨ੍ਹਾਂ ਵਿੱਚੋਂ 13,256 ਦੀ ਜਾਂਚ ਕੀਤੀ ਗਈ। ਇਹ ਵੀ ਪੜ੍ਹੋ:ਗਵੰਤ ਮਾਨ ਦਾ ਵੱਡਾ ਐਲਾਨ, ਡਿਊਟੀ ਦੌਰਾਨ ਕੋਰੋਨਾ ਨਾਲ ਜਾਨ ਗੁਆਉਣ ਵਾਲੇ PRTC ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਦੀ ਸਹਾਇਤਾ ਉੱਥੇ ਹੀ ਭਾਰਤ ਵਿੱਚ ਇੱਕ ਦਿਨ ਵਿੱਚ ਕੋਰੋਨਾ ਦੇ 3,207 ਨਵੇਂ ਕੇਸਾਂ ਦੇ ਆਉਣ ਨਾਲ ਦੇਸ਼ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 4,31,05,401 ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 20,403 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸੋਮਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਅਪਡੇਟਡ ਅੰਕੜਿਆਂ ਅਨੁਸਾਰ, ਲਾਗ ਕਾਰਨ 29 ਹੋਰ ਮੌਤਾਂ ਤੋਂ ਬਾਅਦ ਭਾਰਤ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,24,093 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟ ਕੇ 20,403 ਹੋ ਗਈ ਹੈ, ਜੋ ਕਿ ਕੁੱਲ ਮਾਮਲਿਆਂ ਦਾ 0.05 ਫੀਸਦੀ ਹੈ। ਗੌਰਤਲਬ ਹੈ ਕਿ ਪੰਜਾਬ ਵਿੱਚ 1 ਅਪ੍ਰੈਲ ਤੋਂ ਹੁਣ ਤੱਕ 797 ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 597 ਠੀਕ ਹੋ ਚੁੱਕੇ ਹਨ। 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਹ ਮੌਤਾਂ ਗੁਰਦਾਸਪੁਰ, ਲੁਧਿਆਣਾ, ਕਪੂਰਥਲਾ ਅਤੇ ਮੋਗਾ ਵਿੱਚ ਹੋਈਆਂ ਹਨ। -PTC News

Related Post