ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਕੌਂਸਲਰ ਦੇ ਬੇਟੇ ਵੱਲੋਂ ਚਲਾਈਆਂ ਗਈਆਂ ਗੋਲੀਆਂ ਨਾਲ 2 ਵਿਅਕਤੀ ਜ਼ਖ਼ਮੀ ਹੋ ਗਏ ਅਤੇ ਇਕ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ 100 ਫੁੱਟੀ ਰੋਡ ਉਤੇ ਗੋਲੀਆਂ ਚੱਲਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਮੌਜੂਦਾ ਕੌਂਸਲਰ ਦਲਬੀਰ ਕੌਰ ਦੇ ਬੇਟੇ ਚਰਨਜੀਤ ਬੱਬਾ ਨੇ ਦਿਨ-ਦਿਹਾੜੇ ਗੋਲ਼ੀਆਂ ਚਲਾ ਕੇ ਦੋ ਤੋਂ ਤਿੰਨ ਵਿਅਕਤੀਆਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਲਾਟ ਦੇ ਕਬਜ਼ੇ ਨੂੰ ਲੈ ਕੇ ਬੱਬਾ ਤੇ ਕਿਰਾਏਦਾਰ ਵਿਚਕਾਰ ਕੁਝ ਸਾਲਾਂ ਤੋਂ ਝਗੜਾ ਚੱਲ ਰਿਹਾ ਸੀ। ਹਾਲਾਂਕਿ ਪੁਲਿਸ ਮੁਲਾਜ਼ਮਾਂ ਨੇ ਕਿਹਾ ਕਿ ਗੋਲੀ ਚੱਲਣ ਦੀ ਖਬਰ ਮਿਲੀ ਹੈ ਅਤੇ ਇਸ ਸਬੰਧੀ ਜਾਂਚ ਚੱਲ ਰਹੀ ਹੈ। ਥਾਣਾ ਬੀ ਡਿਵੀਜ਼ਨ ਦੇ ਇਲਾਕੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਕੌਂਸਲਰ ਦੇ ਪੁੱਤਰ ਚਰਨਦੀਪ ਬੱਬਾ ਨੇ ਫਾਈਰਿੰਗ ਕਰ ਦਿੱਤੀ। ਇਸ ਫਾਈਰਿੰਗ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰਤਾਪ ਰਾਜਾ ਵਜੋਂ ਹੋਈ ਹੈ। ਇਸ ਘਟਨਾ ਵਿੱਚ ਮ੍ਰਿਤਕ ਨੌਜਵਾਨ ਦਾ ਇਕ ਸਾਥੀ ਵੀ ਜ਼ਖ਼ਮੀ ਹੋ ਗਿਆ ਹੈ। ਕਤਲ ਦੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਉਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਅਤੇ ਪੋਸਟਮਾਰਟਮ ਹਸਪਤਾਲ ਭੇਜ ਦਿੱਤਾ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਦੀ ਪੁਸ਼ਟੀ ਥਾਣਾ ਇੰਚਾਰਜ ਵੱਲੋਂ ਕੀਤੀ ਗਈ। ਜ਼ਿਕਰਯੋਗ ਹੈ ਕਿ ਚਰਨਦੀਪ ਬੱਬਾ ਨਵਜੋਤ ਸਿੱਧੂ ਦੇ ਖਾਸ ਦੋਸਤ ਰਹੇ ਹਨ। ਇਸ ਤੋਂ ਬਾਅਦ ਕੌਂਸਲਰ ਦਲਬੀਰ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਜ਼ਿਕਰਯੋਗ ਹੈ ਕਿ ਗੋਲੀ ਚੱਲਣ ਨਾਲ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਅਤੇ ਇਲਾਕਾ ਵਾਸੀਆਂ ਨੇ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਮੰਗ ਕੀਤੀ ਹੈ। ਇਹ ਵੀ ਪੜ੍ਹੋ : ਕੰਢੀ ਨਹਿਰ ਸੰਘਰਸ਼ ਕਮੇਟੀ ਨੇ ਕੈਬਨਿਟ ਮੰਤਰੀ ਜਿੰਪਾ ਦੀ ਰਿਹਾਇਸ਼ ਘੇਰੀ